ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੂੰਹ 'ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੂੰਹ 'ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਦੇ ਹੁਕਮ
ਫ਼ਿਰੋਜ਼ਪੁਰ 13 ਅਗਸਤ ( ) :ਜ਼ਿਲ੍ਹਾ ਮੈਜ਼ਿਸਟ੍ਰੇਟ ਇੰਜੀ: ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਇੰਜੀ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਆਮ ਨਾਗਰਿਕਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਜਾਂ ਪੈਦਲ ਚੱਲਦੇ ਸਮੇਂ ਆਪਣਾ ਚਿਹਰਾ ਕੱਪੜੇ ਨਾਲ ਢੱਕਿਆ ਹੁੰਦਾ ਹੈ। ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਿਲ ਹੋ ਜਾਂਦੀ ਹੈ। ਇਸ ਤਰ੍ਹਾਂ ਦੀ ਸਥਿਤੀ ਦਾ ਸਮਾਜ ਵਿਰੋਧੀ ਅਨਸਰ ਵੀ ਲਾਹਾ ਲੈ ਜਾਂਦੇ ਹਨ। ਜਿਸ ਕਾਰਨ ਉਹ ਸਮਾਜ ਵਿਚ ਕਿਸੇ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਕਦਮ ਚੁੱਕਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਸ ਤਰ੍ਹਾਂ ਦੇ ਕਦਮ ਚੁੱਕਣੇ ਜ਼ਰੂਰੀ ਹਨ। ਇਹ ਹੁਕਮ 12 ਅਕਤੂਬਰ 2016 ਤੱਕ ਲਾਗੂ ਰਹਿਣਗੇ।