Ferozepur News

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫਿਰੋਜ਼ਪੁਰ ਅੰਦਰ ਸਮੂਹ ਖੁੱਲ੍ਹੇ ਬੋਰਵੈਲਾਂ ਨੂੰ ਤੁਰੰਤ ਢਕਵਾਉਣ/ ਬੰਦ ਕਰਵਾਉਣ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫਿਰੋਜ਼ਪੁਰ ਅੰਦਰ ਸਮੂਹ ਖੁੱਲ੍ਹੇ ਬੋਰਵੈਲਾਂ ਨੂੰ ਤੁਰੰਤ ਢਕਵਾਉਣ/ ਬੰਦ ਕਰਵਾਉਣ ਦੇ ਹੁਕਮ ਜਾਰੀ

ਫਿਰੋਜ਼ਪੁਰ, 24 ਮਈ, 2022: ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ, ਸੰਘਤਾ 1973(2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਫਿਰੋਜਪੁਰ ਅੰਦਰ ਸਮੂਹ ਖੁੱਲੇ ਬੋਰਵੈਲਾਂ ਨੂੰ ਤੁਰੰਤ ਢੱਕਵਾਉਣ/ ਬੰਦ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਨ੍ਹਾਂ ਖੇਤਾਂ ਵਿੱਚ ਪਾਣੀ ਦੀ ਸਿੰਚਾਈ ਲਈ ਪੁਰਾਣੇ ਬੋਰਵੈਲ ਹੁੰਦੇ ਹਨ ਜਦੋਂ ਉਨ੍ਹਾਂ ਵਿੱਚੋਂ ਮੋਟਰਾਂ ਕੱਢ ਲਈਆਂ ਜਾਂਦੀਆਂ ਹਨ ਤਾਂ ਉਨ੍ਹਾਂ ਬੋਰਵੈਲਾਂ ਨੂੰ ਆਮ ਤੌਰ ‘ਤੇ ਖੁੱਲੇ ਛੱਡ ਦਿੱਤਾ ਜਾਂਦਾ ਹੈ ਜਿਸ ਕਾਰਨ ਕਈ ਤਰ੍ਹਾਂ ਦੀਆਂ ਅਣਸੁਖਾਂਵੀਆਂ ਘਟਨਾਵਾਂ ਵਾਪਰਨ ਦਾ ਖਦਸ਼ਾ ਰਹਿੰਦਾ ਹੈ।

ਇਹ ਹੁਕਮ 22 ਜੁਲਾਈ, 2022 ਤੱਕ ਲਾਗੂ ਰਹਿਣਗੇ।

Related Articles

Leave a Reply

Your email address will not be published. Required fields are marked *

Back to top button