Ferozepur News

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ 

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ 

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚਾਈਨੀਜ਼ ਡੋਰ ਵੇਚਣਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ 

ਫਿਰੋਜ਼ਪੁਰ, 03 ਜਨਵਰੀ 2024:

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਤੰਗ /ਗੁੱਡੀਆਂ ਉਡਾਉਣ ਲਈ ਨਾਈਲੋਨ/ਸਿੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਧੀਕ ਪ੍ਰਧਾਨ ਮੁੱਖ ਵਣ ਪਾਲ (ਜੰ:ਜੀ) ਅਤੇ ਮੁੱਖ ਜੰਗਲੀ ਜੀਵ ਵਾਰਡਨ, ਪੰਜਾਬ ਐਸ.ਏ.ਐਸ ਨਗਰ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਅੱਜ-ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਨਾਈਲੋਨ ਤੋਂ ਬਣੀ /ਚਾਈਨੀਜ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਧਾਗੇ) ਦੀ ਬਣੀ ਹੁੰਦੀ ਹੈ ਅਤੇ ਉਹ ਬਹੁਤ ਮਜਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ /ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗੱਲ ਅਤੇ ਕੰਨ ਕੱਟ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਨਾਈਲੋਨ /ਸੰਥੈਟਿਕ /ਪਲਾਸਟਿਕ (ਕੱਚ ਦੇ ਪਾਉਡਰ ਲੱਗੇ ਹੋਏ ਧਾਗੇ) ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਨਾਈਲੋਨ/ਸੰਥੈਟਿਕ/ਪਲਾਸਟਿਕ (ਕੰਚ ਦੇ ਪਾਉਡਰ ਲੱਗੇ ਧਾਗੇ) ਧਾਗੇ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।

 ਇਹ ਹੁਕਮ 28 ਫਰਵਰੀ 2024 ਤੱਕ ਲਾਗੂ ਰਹਿਣਗੇ।

Related Articles

Leave a Reply

Your email address will not be published. Required fields are marked *

Back to top button