Ferozepur News

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਖੇ ਰੋਜ਼ਗਾਰ ਕੈਂਪ ਦਾ ਆਯੋਜਨ, 90 ਪ੍ਰਾਰਥੀ ਹੋਏ ਸ਼ਾਰਟਲਿਸਟ

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਖੇ ਰੋਜ਼ਗਾਰ ਕੈਂਪ ਦਾ ਆਯੋਜਨ, 90 ਪ੍ਰਾਰਥੀ ਹੋਏ ਸ਼ਾਰਟਲਿਸਟ

ਰੋਜ਼ਗਾਰ ਕੈਂਪ ਦੌਰਾਨ 90 ਪ੍ਰਾਰਥੀ ਹੋਏ ਸ਼ਾਰਟਲਿਸਟ

ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਖੇ ਰੋਜ਼ਗਾਰ ਕੈਂਪ ਦਾ ਆਯੋਜਨ

ਫਿਰੋਜ਼ਪੁਰ 21 ਜੁਲਾਈ 2023: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਬਿਊਰੋ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਸਬੰਧੀ  ਪਲੇਸਮੈਂਟ ਅਫਸਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਿਰੋਜਪੁਰ ਸ਼੍ਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਸੱਤਿਆ ਮਾਈਕਰੋ ਕੈਪੀਟਲ ਲਿਮਟਡ ਕੰਪਨੀ ਵੱਲੋਂ ਭਾਗ ਲਿਆ ਗਿਆ। ਇਸ ਕੈਂਪ ਵਿੱਚ 140 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ, ਜਿਸ ਵਿੱਚੋ 90 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਵੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁੰਨਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ‘ਤੇ ਰਜਿਸਟਰਡ ਹੋਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ  ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ, ਫਿਰੋਜਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵੀ ਦੱਸਿਆ.

Related Articles

Leave a Reply

Your email address will not be published. Required fields are marked *

Back to top button