Ferozepur News

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਫ਼ਿਰੋਜ਼ਪੁਰ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ, 20 ਪ੍ਰਾਰਥੀਆਂ ਦੀ ਕੀਤੀ ਗਈ ਚੋਣ

 

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਫ਼ਿਰੋਜ਼ਪੁਰ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ, 20 ਪ੍ਰਾਰਥੀਆਂ ਦੀ ਕੀਤੀ ਗਈ ਚੋਣ

ਮਿਤੀ 17 ਜੁਲਾਈ ( ) ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ: ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਫ਼ਿਰੋਜ਼ਪੁਰ ਵਿਖੇ ਰੁਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਰੋਜ਼ਗਾਰ ਮੇਲੇ ਵਿੱਚ ਵੱਖ- ਵੱਖ ਕੰਪਨੀਆਂ ਜਿਵੇਂ ਕਿ ਆਈ.ਸੀ.ਆਈ.ਸੀ.ਆਈ ਬੈਂਕ, ਡੀ.ਐੱਚ.ਐਫ.ਐਲ, ਐਕਸਾਈਡ ਵੱਲੋਂ ਭਾਗ ਲਿਆ ਗਿਆ। ਇਸ ਮੇਲੇ ਵਿੱਚ ਲਗਭਗ 56 ਪ੍ਰਾਰਥੀਆਂ ਨੇ ਆਪਣੀ ਹਾਜ਼ਰੀ ਦਿੰਦੇ ਹੋਏ ਇੰਟਰਵਿਊ ਦਿੱਤੀ। ਇੰਟਰਵਿਊ ਉਪਰੰਤ ਆਈਆਂ ਹੋਈਆਂ ਕੰਪਨੀਆਂ ਵੱਲੋਂ 20 ਪ੍ਰਾਰਥੀਆਂ ਦੀ ਚੋਣ ਕੀਤੀ ਗਈ। 
ਇਸ ਦੌਰਾਨ ਸ਼੍ਰੀ ਅਸ਼ੋਕ ਜਿੰਦਲ ਰੋਜ਼ਗਾਰ ਜਨਰੇਸ਼ਨ ਐਂਡ ਟਰੇਨਿੰਗ ਅਫ਼ਸਰ ਵੱਲੋਂ ਮੌਕੇ ਤੇ ਹਾਜ਼ਰ ਹੋਏ ਪ੍ਰਾਰਥੀਆਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਸਰਕਾਰ ਦੁਆਰਾ ਘਰ- ਘਰ ਰੋਜ਼ਗਾਰ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਲਈ ਜਾਗਰੂਕ ਕੀਤਾ ਅਤੇ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਲੱਗਣ ਵਾਲੇ ਪਲੇਸਮੈਂਟ ਕੈਂਪ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸ਼੍ਰੀ ਗੁਰਜੰਟ ਸਿੰਘ, ਪਲੇਸਮੈਂਟ ਅਫ਼ਸਰ ਫ਼ਿਰੋਜ਼ਪੁਰ ਵੀ ਹਾਜ਼ਰ ਸਨ।

Related Articles

Back to top button