ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਡਿਪਟੀ ਕਮਿਸ਼ਨਰ ਦੇ ਸੈਕਟਰੀ ਬਣ ਕੇ ਚੰਡੀਗੜ੍ਹ ਤਬਾਦਲਾ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ
ਡਿਪਟੀ ਕਮਿਸ਼ਨਰ ਦੇ ਕੁਸ਼ਲਤਾ ਪੂਰਵਕ ਕੰਮਾਂ ਨੂੰ ਜ਼ਿਲ੍ਹਾ ਸੈਸ਼ਨ ਜੱਜ ਨੇ ਸਰਾਹਿਆ
ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਡਿਪਟੀ ਕਮਿਸ਼ਨਰ ਦੇ ਸੈਕਟਰੀ ਬਣ ਕੇ ਚੰਡੀਗੜ੍ਹ ਤਬਾਦਲਾ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ
ਡਿਪਟੀ ਕਮਿਸ਼ਨਰ ਦੇ ਕੁਸ਼ਲਤਾ ਪੂਰਵਕ ਕੰਮਾਂ ਨੂੰ ਜ਼ਿਲ੍ਹਾ ਸੈਸ਼ਨ ਜੱਜ ਨੇ ਸਰਾਹਿਆ
ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬਿਤਾਏ ਪਲਾਂ ਨੂੰ ਹਮੇਸ਼ਾ ਯਾਦ ਰੱਖਾਂਗਾ-ਚੰਦਰ ਗੈਂਦ
ਫ਼ਿਰੋਜ਼ਪੁਰ 4 ਫਰਵਰੀ 2020 ( ) ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਦੀ ਤਰੱਕੀ ਹੋ ਕੇ ਸਹਿਕਾਰਤਾ ਵਿਭਾਗ ਚੰਡੀਗੜ੍ਹ ਵਿੱਚ ਸੈਕਟਰੀ ਬਣਨ ਤੇ ਜ਼ਿਲ੍ਹਾ ਸੈਸ਼ਨ ਜੱਜ ਸ੍ਰ. ਪਰਮਿੰਦਰਪਾਲ ਸਿੰਘ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸੀ.ਜੀ.ਐੱਮ.-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰ. ਅਮਨਪ੍ਰੀਤ ਸਿੰਘ ਸਮੇਤ ਵੱਖ-ਵੱਖ ਜੁਡੀਸ਼ੀਅਲ ਅਫ਼ਸਰ ਵੀ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਸੈਸ਼ਨ ਜੱਜ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਬਤੌਰ ਪ੍ਰਸ਼ਾਸਨਿਕ ਅਧਿਕਾਰੀ ਜਿੱਥੇ ਕੁਸ਼ਲਤਾ ਪੂਰਵਕ ਹਰ ਕੰਮ ਨੂੰ ਨੇਪਰੇ ਚਾੜ੍ਹਿਆ, ਉੱਥੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਕਾਲਜਾਂ ਵਿੱਚ ਨਸ਼ਿਆਂ ਖ਼ਿਲਾਫ਼ ਖ਼ੁਦ ਜਾ ਕੇ ਜਾਗਰੂਕ ਕੀਤਾ ਗਿਆ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਅਸਲਾ ਲਾਇਸੈਂਸ ਧਾਰਕ ਕੋਲੋਂ 10-10 ਬੂਟੇ ਲਗਵਾਏ ਗਏ ਅਤੇ ਆਪਣੀ ਕੋਠੀ ਤੋਂ ਲੈ ਕੇ ਹੁਸੈਨੀਵਾਲਾ ਬਾਰਡਰ ਤੱਕ ਵੀ ਬੂਟੇ ਲਗਾਏ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਵੀ ਪ੍ਰਫੁੱਲਿਤ ਕਰਦਿਆਂ ਛਾਉਣੀ ਦੇ ਦੋ ਚੌਂਕਾਂ ਤੇ ਮਾਂ ਬੇਟੀ ਅਤੇ ਬੇਟੀ ਸਕਸ਼ਮ ਦੇ ਸਟੈਚੂ ਲਵਾਏ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ.ਚੰਦਰ ਗੈਂਦ ਨੇ ਹਰ ਸਮੇਂ ਜ਼ਿਲ੍ਹੇ ਦੇ ਲੋਕਾਂ ਨਾਲ ਨੇੜਤਾ ਦੀ ਸਾਂਝ ਪੈਦਾ ਕੀਤੀ, ਜਿਸ ਕਾਰਨ ਜਿਲ੍ਹੇ ਦੇ ਹਰ ਵਰਗ ਦੇ ਲੋਕ ਉਨ੍ਹਾਂ ਦੀ ਵਿਦਾਇਗੀ ਤੇ ਭਾਵੁਕ ਦਿਖਾਈ ਦੇ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ. ਚੰਦਰ ਗੈਂਦ ਨੇ ਸਮੂਹ ਜੁਡੀਸ਼ੀਅਲ ਅਫ਼ਸਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਵੱਲੋਂ ਅੱਜ ਇਸ ਵਿਦਾਇਗੀ ਪਾਰਟੀ ਰਾਹੀਂ ਜੋ ਮਾਣ ਦਿੱਤਾ ਗਿਆ ਹੈ, ਉਹ ਮੈਂ ਹਮੇਸ਼ਾ ਯਾਦ ਰੱਖਾਂਗਾ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸੇ ਵੀ ਪ੍ਰਸ਼ਾਸਨਿਕ ਅਹੁਦੇ ‘ਤੇ ਰਹਿਣ, ਪ੍ਰੰਤੂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬਿਤਾਏ ਪਲਾਂ ਨੂੰ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਬਹੁਤ ਹੀ ਮਿਹਨਤੀ ਸਟਾਫ਼ ਹੋਣ ਕਰਕੇ ਉਨ੍ਹਾਂ ਨੂੰ ਕੰਮ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਈ।