ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 749867 ਮੀਟਰਕ ਟਨ ਝੋਨਾ ਪਹੁੰਚਿਆ ਅਤੇ 743932 ਮੀਟਰਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ – ਡੀ.ਸੀ.
ਖਰੀਦ ਕੀਤੇ ਝੋਨੇ ਦੀ 1457.12 ਕਰੋੜ ਰੁਪਏ ਅਦਾਇਗੀ ਕੀਤੀ ਗਈ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 749867 ਮੀਟਰਕ ਟਨ ਝੋਨਾ ਪਹੁੰਚਿਆ ਅਤੇ 743932 ਮੀਟਰਕ ਟਨ ਝੋਨੇ ਦੀ ਕੀਤੀ ਗਈ ਖ਼ਰੀਦ – ਡੀ.ਸੀ.
ਖਰੀਦ ਕੀਤੇ ਝੋਨੇ ਦੀ 1457.12 ਕਰੋੜ ਰੁਪਏ ਅਦਾਇਗੀ ਕੀਤੀ ਗਈ
ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਆਧੁਨਿਕ ਮਸ਼ੀਨਰੀ ਰਾਹੀਂ ਕਰਨ ਪਰਾਲੀ ਦਾ ਯੋਗ ਪ੍ਰਬੰਧਨ: ਧੀਮਾਨ
ਫਿਰੋਜ਼ਪੁਰ, 1 ਨਵੰਬਰ 2023:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 7 ਲੱਖ 49 ਹਜ਼ਾਰ 867 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 7 ਲੱਖ 43 ਹਜ਼ਾਰ 932 ਮੀਟਰਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ ਅਤੇ 524500 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨ, ਮਜ਼ਦੂਰ ਅਤੇ ਆੜ੍ਹਤੀਏ ਮੰਡੀਆਂ ਵਿੱਚ ਕੀਤੇ ਖ਼ਰੀਦ ਪ੍ਰਬੰਧਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾ ਕੇ ਪਰਾਲੀ ਦੇ ਨਿਪਟਾਰੇ ਲਈ ਯੋਗ ਪ੍ਰਬੰਧ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਵਾਤਾਵਰਣ ਦੀ ਸ਼ੁੱਧਤਾ ਕਾਇਮ ਰਹੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇ।
ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੇ ਗਏ ਕੁਲ ਝੋਨੇ ਵਿਚੋਂ ਪਨਗ੍ਰੇਨ ਵੱਲੋਂ 275904 ਮੀਟਰਕ ਟਨ, ਮਾਰਕਫੈੱਡ ਵਲੋਂ 197697 ਮੀਟਰਕ ਟਨ, ਪਨਸਪ ਵੱਲੋਂ 168852 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 96844 ਮੀਟਰਕ ਟਨ, ਪ੍ਰਾਈਵੇਟ ਵਪਾਰੀਆਂ ਵੱਲੋਂ 4635 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦ ਕੀਤੇ ਗਏ ਝੋਨੇ ਦੀ 1457.12 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕਰ ਦਿੱਤੀ ਗਈ ਹੈ।