Ferozepur News

ਜ਼ਿਲ੍ਹੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ ਜੂਨ ਮਹੀਨੇ ਦੀ ਕਰੀਬ 7,50,12000 ਰੁਪਏ ਦੀ ਪੈਨਸ਼ਨ ਰਾਸ਼ੀ ਦਾ ਕੀਤਾ ਭੁਗਤਾਨ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ ਜੂਨ ਮਹੀਨੇ ਦੀ ਕਰੀਬ 75012000 ਰੁਪਏ ਦੀ ਪੈਨਸ਼ਨ ਰਾਸ਼ੀ ਦਾ ਕੀਤਾ ਭੁਗਤਾਨ-ਡਿਪਟੀ ਕਮਿਸ਼ਨਰ
ਬੁਢਾਪਾ, ਵਿਧਵਾ, ਅਪੰਗ ਅਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਪੈਨਸ਼ਨ
ਫਿਰੋਜ਼ਪੁਰ  16 ਅਗਸਤ, 2019: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਹੇਠ ਸਮੇਂ ਸਿਰ ਪੈਨਸ਼ਨ ਦੇ ਭੁਗਤਾਨ ਨੂੰ ਯਕੀਨੀ ਬਨਾਉਣ ਲਈ ਆਪਣੀ ਵਚਨਬੱਧਤਾ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਦੀ ਬੁਢਾਪਾ ਪੈਨਸ਼ਨ ਤੇ ਵਿੱਤੀ ਸਹਾਇਤਾ ਸਕੀਮ ਤਹਿਤ ਜ਼ਿਲ੍ਹੇ ਦੇ  ਲਾਭਪਾਤਰੀਆਂ ਨੂੰ ਮਹੀਨਾ ਜੂਨ 2019 ਦੀ 75012000 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਪੇਂਡੂ ਖੇਤਰ ਦੇ 79330 ਲਾਭਪਾਤਰੀਆਂ ਨੂੰ 750 ਰੁਪਏ ਦੇ ਹਿਸਾਬ ਨਾਲ 59497500  ਰੁਪਏ ਦੇ ਕਰੀਬ ਅਤੇ ਸ਼ਹਿਰੀ ਖੇਤਰ ਦੇ 20686 ਲਾਭਪਾਤਰੀਆਂ ਨੂੰ 15514500 ਰੁਪਏ ਦੇ ਕਰੀਬ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਹੇਠ ਇਸ ਸਾਲ ਜਨਵਰੀ ਤੋਂ ਪੈਨਸ਼ਨ ਦਾ ਭੁਗਤਾਨ ਨਿਯਮਤ ਕੀਤਾ ਗਿਆ ਹੈ ਅਤੇ ਸਮਾਜਿਕ ਸੁਰੱਖਿਆ ਸਕੀਮ ਤਹਿਤ ਭੁਗਤਾਨ ਦੀ ਰਾਸ਼ੀ ਹੁਣ ਲਾਭਪਾਤਰੀ ਦੇ ਸਿੱਧੇ ਖਾਤੇ ਵਿੱਚ ਜਮ੍ਹਾਂ ਹੁੰਦੀ ਹੈ, ਜਿਸ ਦਾ ਉਦੇਸ਼ ਬਿਨ੍ਹਾਂ ਕਿਸੇ ਵਿਘਨ ਤੋਂ ਪੈਨਸ਼ਨ ਦੇ ਵਿਤਰਣ ਨੂੰ ਯਕੀਨੀ ਬਨਾਉਣਾ ਹੈ। 
ਉਨ੍ਹਾਂ  ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਪੇਂਡੂ ਖੇਤਰ ਦੇ  ਬੁਢਾਪਾ, ਵਿਧਵਾ, ਅਪੰਗ ਅਤੇ ਆਸ਼ਰਿਤ ਬੱਚਿਆਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਸਕੀਮ ਤਹਿਤ ਕੁੱਲ 100016 ਲਾਭਪਾਤਰੀ ਹਨ, ਇੰਨ੍ਹਾਂ ਲਾਭਪਾਤਰੀਆਂ ਵਿੱਚੋਂ 72899 ਬਜ਼ੁਰਗ ਲਾਭਪਾਤਰੀ, 13915 ਵਿਧਵਾ ਲਾਭਪਾਤਰੀ, 5765 ਆਸ਼ਰਿਤ ਬੱਚੇ ਲਾਭਪਾਤਰੀ ਅਤੇ 7437 ਅਪੰਗ ਲਾਭਪਾਤਰੀ ਹਨ। ਇਸ ਤੋਂ ਇਲਾਵਾ 17 ਵਿਅਕਤੀਆਂ ਨੂੰ ਸੀਨੀਅਰ ਨਾਗਰਿਕਤਾ ਦੇ ਕਾਰਡ ਮੁਹੱਈਆ ਕਰਵਾਏ ਗਏ ਹਨ।

 

Related Articles

Back to top button