ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦਾ ਫਿਰੋਜ਼ਪੁਰ ਪਹੁੰਚਣ ਤੇ ਨਿੱਘਾ ਸਵਾਗਤ
ਜ਼ਿਲ੍ਹੇ ਦੇ ਵਿਧਾਇਕਾਂ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਦਾ ਫਿਰੋਜ਼ਪੁਰ ਪਹੁੰਚਣ ਤੇ ਨਿੱਘਾ ਸਵਾਗਤ
ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਥਿੰਦ ਗੁਰੂਦੁਆਰਾ ਜਾਮਨੀ ਸਾਹਿਬ ਹੋਏ ਨਤਮਸਤਕ
ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਗਾਂ – ਡਾ. ਮਲਕੀਤ ਥਿੰਦ
ਫਿਰੋਜ਼ਪੁਰ, 1 ਸਤੰਬਰ 2023
ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਮਲਜੀਤ ਸਿੰਘ ਥਿੰਦ ਦਾ ਫਿਰੋਜ਼ਪੁਰ ਪਹੁੰਚਣ ਤੇ ਜ਼ਿਲ੍ਹੇ ਦੇ ਚਾਰੇ ਵਿਧਾਇਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਉਪਰੰਤ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਡਾ. ਮਲਕੀਤ ਸਿੰਘ ਥਿੰਦ ਪਾਰਟੀ ਵਰਕਰਾਂ ਸਮੇਤ ਵੱਡੇ ਕਾਫਲੇ ਨਾਲ ਗੁਰੂਦੁਆਰਾ ਜਾਮਨੀ ਸਾਹਿਬ, ਬਜ਼ੀਦਪੁਰ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਸ੍ਰੀ. ਨਰੇਸ਼ ਕਟਾਰਿਆ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ. ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਸ. ਭਗਵੰਤ ਸਿੰਘ ਮਾਨ ਅਤੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਬਹੁਤ ਹੀ ਮਿਹਨਤੀ ਆਗੂ ਡਾ. ਮਲਕੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ ਹੈ ਤੇ ਇਸ ਤੋਂ ਪਹਿਲਾ ਵੀ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਵਜੋਂ ਜਿੰਮੇਵਾਰੀ ਬਾਖੂਬੀ ਨਿਭਾਈ ਹੈ।
ਇਸ ਮੌਕੇ ਡਾ. ਮਲਕੀਤ ਥਿੰਦ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਉਨ੍ਹਾਂ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਵੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨਗੀ ਦੀ ਜਿੰਮੇਵਾਰੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਉਹ ਵਿਧਾਨ ਸਭਾ ਚੋਣਾਂ ਦੌਰਾਨ ਗੁਰੂਹਰਸਹਾਏ ਤੋਂ ‘ਆਪ’ ਦੀ ਟਿਕਟ ਚੋਣ ਲੜ ਚੁੱਕੇ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਫਿਰੋਜ਼ਪੁਰ ਸੀਟ ਤੋਂ ਰਿਕਾਰਡ ਤੋੜ ਜਿੱਤ ਦਿਵਾਉਣ ਲਈ ਉਹ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਚੱਲਣਗੇ।
ਇਸ ਮੌਕੇ ਚੰਦ ਸਿੰਘ ਗਿੱਲ ਚੇਅਰਮੈਨ ਜ਼ਿਲ੍ਹਾ ਪਲਨਿੰਗ ਬੋਰਡ, ਚੇਅਰਮੈਨ ਮਾਰਕੀਟ ਕਮੇਟੀ ਫਿਰੋਜਪੁਰ ਬਲਰਾਜ ਕਟੋਰਾ, ਬੀਬੀ ਭੁਪਿੰਦਰ ਕੌਰ ਜੁਆਇੰਟ ਸੈਕਟਰੀ ਪੰਜਾਬ, ਦੀਪਕ ਸ਼ਰਮਾ ਜੁਆਇੰਟ ਸੈਕਟਰੀ ਯੂਥ ਵਿੰਗ ਪੰਜਾਬ, ਰਣਜੀਤ ਸਿੰਘ ਟਰੇਡ ਜੁਆਇੰਟ ਸੈਕਟਰੀ, ਸੁਰਿੰਦਰ ਮੋਹਨ ਪੱਪਾ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ, ਬਲਾਕ ਪ੍ਰਧਾਨ ਕੈਪਟਨ ਨੱਛਤਰ ਸਿੰਘ, ਸੁਖਦੇਵ ਸਿੰਘ ਖਾਲਸਾ ਬਲਾਕ ਪ੍ਰਧਾਨ, ਹਰਜਿੰਦਰ ਸਿੰਘ ਘਾਂਗਾ, ਜ਼ਿਲ੍ਹਾ ਸੈਕਟਰੀ ਇਕਬਾਲ ਸਿੰਘ ਢਿੱਲੋਂ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਬਖਸ਼ੀਸ਼ ਸੰਧੂ, ਮੀਡੀਆ ਇੰਚਾਰਜ ਨਿਰਵੈਰ ਸਿੰਘ ਸਿੰਧੀ, ਜ਼ਿਲ੍ਹਾ ਖ਼ਜ਼ਾਨਚੀ ਸਰਬਜੀਤ ਕੌਰ, ਜ਼ਿਲ੍ਹਾ ਪ੍ਰਧਾਨ ਮੁਲਾਜ਼ਮ ਵਿੰਗ ਫ਼ੌਜੀ ਸੁਬੇਗ਼ ਸਿੰਘ, ਜ਼ਿਲ੍ਹਾ ਪ੍ਰਧਾਨ ਡਾਕਟਰ ਵਿੰਗ ਡਾ. ਸੋਢੀ, ਹਰਪ੍ਰੀਤ ਕਲਸੀ, ਜਗਸੀਰ ਕੋਹਰ ਸਿੰਘ ਵਾਲਾ ਕਿਸਾਨ ਵਿੰਗ, ਹਰਭਗਵਾਨ ਕੰਬੋਜ, ਪਰਮਜੀਤ ਜੰਮੂ, ਬਲਵੰਤ ਸਿੰਘ ਲਾਡੀ ਅਤੇ ਬਚਿੱਤਰ ਸਿੰਘ ਲਾਡੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨl