Ferozepur News

ਜ਼ਿਲ੍ਹੇ ਵਿਚ ਮੰਗਲਵਾਰ ਨੂੰ ਕੋਈ ਨਵਾਂ ਕੋਰੋਨਾ ਪੋਜਿਟਿਵ ਕੇਸ ਨਹੀਂ ਹੋਇਆ ਰਿਪੋਰਟ, 90 ਫੀਸਦੀ ਤੋਂ ਵੱਧ ਸੈਂਪਲਾਂ ਦੀ ਰਿਪੋਰਟ ਨੈਗੇਟਿਵ- ਸਿਹਤ ਵਿਭਾਗ

ਹੁਣ ਤੱਕ 94 ਪੋਜ਼ਿਟਿਵ ਮਰੀਜਾਂ ਵਿੱਚੋਂ 55 ਮਰੀਜ ਠੀਕ ਹੋ ਕੇ ਘਰ ਜਾ ਚੁੱਕ ਹਨ, ਹੁਣ ਜ਼ਿਲ੍ਹੇ ਵਿਚ 36 ਐਕਟਿਵ ਕੇਸ

ਫਿਰੋਜ਼ਪੁਰ, 30 ਜੂਨ
ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਸਬੰਧ ਵਿਚ ਲਏ ਗਏ ਸੈਂਪਲਾਂ ਵਿੱਚੋਂ 90 ਫੀਸਦੀ ਤੋਂ ਵੱਧ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਮੰਗਲਵਾਰ ਨੂੰ ਜ਼ਿਲ੍ਹੇ ਵਿਚ ਕੋਈ ਨਵਾਂ ਕੋਰੋਨਾ ਪੋਜ਼ਿਟਿਵ ਕੇਸ ਰਿਪੋਰਟ ਨਹੀਂ ਹੋਇਆ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਨਵਦੀਪ ਸਿੰਘ ਅਤੇ ਐਪੀਡੀਮੈਲੋਜਿਸਟ ਡਾ. ਮੀਨਾਕਸ਼ੀ ਢੀਂਗੜਾ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੁੱਲ 9876 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 90 ਫੀਸਦੀ ਤੋਂ ਵੱਧ 8975 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 94 ਪੋਜ਼ਿਟਿਵ ਕੇਸ ਰਿਪੋਰਟ ਹੋਏ ਹਨ, ਜਿਨ੍ਹਾਂ ਵਿਚੋਂ 55 ਮਰੀਜ ਠੀਕ ਹੋ ਕੇ ਘਰ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ 36 ਐਕਟਿਵ ਕੇਸ ਹਨ, ਜਿਨ੍ਹਾਂ ਵਿਚੋਂ 18 ਮਰੀਜ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਹਨ ਅਤੇ 10 ਮਰੀਜ ਹੋਮ ਆਈਸੋਲੇਸ਼ਨ ਵਿਚ ਹਨ। ਇਸ ਤੋਂ ਇਲਾਵਾ 8 ਮਰੀਜ ਕਿਸੇ ਹੋਰ ਜ਼ਿਲ੍ਹੇ ਦੇ ਹਸਪਤਾਲਾ ਵਿੱਚ ਇਲਾਜ ਲਈ ਦਾਖਲ ਹਨ।
ਡਾ. ਸੰਜੀਵ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਿਹਤਰ ਇਲਾਜ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਹੱਥ ਧੋਣਾ ਅਤੇ ਸੋਸ਼ਲ ਡਿਸਟੈਂਸਿੰਗ ਆਦਿ ਦੀ ਲਗਾਤਾਰ ਪਾਲਣਾ ਕਰਨ।

Attachments area

Related Articles

Leave a Reply

Your email address will not be published. Required fields are marked *

Back to top button