ਜ਼ਿਲ੍ਹੇ ਵਿੱਚ ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ 3 ਕਰੋੜ 14 ਲੱਖ 67 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ-ਡਿਪਟੀ ਕਮਿਸ਼ਨਰ
ਨਵੇਂ ਸਾਲ ਤੋਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਦੇਣ ਦੀ ਸਹੂਲਤ
ਜ਼ਿਲ੍ਹੇ ਵਿੱਚ ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ 3 ਕਰੋੜ 14 ਲੱਖ 67 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ-ਡਿਪਟੀ ਕਮਿਸ਼ਨਰ
ਨਵੇਂ ਸਾਲ ਤੋਂ ਅਰਜ਼ੀਆਂ ਆਨਲਾਈਨ ਪੋਰਟਲ ਤੇ ਦੇਣ ਦੀ ਸਹੂਲਤ
ਫਿਰੋਜ਼ਪੁਰ, 8 ਮਈ 2023.
ਡਿਪਟੀ ਕਮਿਸ਼ਨਰ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਚ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਲਾਭਪਾਤਰੀਆਂ ਨੂੰ 3 ਕਰੋੜ 14 ਲੱਖ 67 ਹਜ਼ਾਰ ਰੁਪਏ ਦੀ ਰਾਸ਼ੀ ਦਾ ਵਿੱਤੀ ਲਾਭ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹੀਨਾ ਅਪ੍ਰੈਲ 2022 ਤੋਂ ਦਸੰਬਰ 2022 ਦੇ ਅਨੁਸੂਚਿਤ ਜਾਤੀ ਦੇ 617 ਲਾਭਪਾਤਰੀਆਂ ਨੂੰ 3 ਕਰੋੜ 14 ਲੱਖ 67 ਹਜ਼ਾਰ ਰੁਪਏ ਦੀ ਰਾਸ਼ੀ ਦੀ ਅਦਾਇਗੀ ਸਿੱਧੇ ਤੌਰ ਤੇ ਡੀ.ਬੀ.ਟੀ. ਮੋਡ ਰਾਹੀਂ ਉਨ੍ਹਾਂ ਦੇ ਨਿੱਜੀ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਫਿਰੋਜਪੁਰ ਸ਼੍ਰੀ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਆਨਲਾਈਨ ਪੋਰਟਲ ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ http://ashirwad.punjab.gov.in ਤੇ ਅਰਜੀ ਆਨਲਾਈਨ ਭਰੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ਤੇ 01 ਅਪ੍ਰੈਲ 2023 ਤੋਂ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇੱਕ ਮਹੀਨਾ ਪਹਿਲਾਂ ਅਤੇ 1 ਮਹੀਨਾ ਬਾਅਦ ਆਨਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ।