ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ 06 ਨਵੇਂ ਮਰੀਜ਼ ਆਏ, ਕੁੱਲ ਐਕਟਿਵ ਕੇਸ 33 : ਸਿਵਲ ਸਰਜਨ
ਕੁੱਲ 8950 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ ਲਗਭਗ 7765 ਨਮੂਨਿਆਂ ਦੀ ਰਿਪੋਰਟ ਨੈਗੇਟਿਵ, 925 ਦੀ ਰਿਪੋਰਟ ਪੈਂਡਿੰਗ
ਫਿਰੋਜ਼ਪੁਰ, 25 ਜੂਨ
ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 06 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਜ਼ਿਲ੍ਹੇ ਵਿਚ ਸਕਾਰਾਤਮਕ ਮਰੀਜ਼ਾਂ ਦੀ ਕੁਲ ਗਿਣਤੀ 85 ਹੋ ਗਈ ਹੈ। ਇਸ ਵਿੱਚੋਂ ਕੁੱਲ 49 ਮਰੀਜ਼ ਠੀਕ ਹੋ ਕੇ ਵਾਪਸ ਪਰਤ ਚੁੱਕੇ ਹਨ। ਇਹ ਜਾਣਕਾਰੀ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਨਵਦੀਪ ਸਿੰਘ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਵਿੱਚ 33 ਐਕਟਿਵ ਕੇਸ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਸਾਰੇ ਮਰੀਜ਼ਾਂ ਦੇ ਸੰਪਰਕ ਟਰੇਸਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਸਬੰਧਤ ਖੇਤਰਾਂ ਨੂੰ ਸੀਲ ਕਰਕੇ ਡੋਰ ਟੂ ਡੋਰ ਸੈਂਪਲੰਿਗ ਡਰਾਈਵ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 3 ਕੋਰੋਨਾ ਵਾਇਰਸ ਮਰੀਜ਼ਾਂ ਦੀ ਵੀ ਮੌਤ ਹੋ ਚੁੱਕੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿਚ ਕੁੱਲ 8950 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ ਲਗਭਗ 7765 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। 925 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਜਾਂਚ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਘਰ^ਘਰ ਜਾ ਕੇ ਸਿਹਤ ਜਾਂਚ ਦੇ ਰਿਕਾਰਡ ਇਕੱਤਰ ਕੀਤੇ ਜਾ ਰਹੇ ਹਨ। ਇਸ ਜਾਂਚ ਵਿਚ, ਜਿਨ੍ਹਾਂ ਲੋਕਾਂ ਵਿਚ ਲੱਛਣ ਦਿਖਾਈ ਦੇਣਗੇ, ਉਨ੍ਹਾਂ ਨੂੰ ਅਗਲੀ ਕਾਰਵਾਈ ਲਈ ਭੇਜਿਆ ਜਾਵੇਗਾ।.