ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ 02 ਨਵੇਂ ਮਰੀਜ਼ ਆਏ, ਕੁੱਲ ਗਿਣਤੀ ਹੋਈ 87
ਹੁਣ ਤੱਕ 49 ਮਰੀਜ ਠੀਕ ਹੋ ਕੇ ਘਰ ਜਾ ਚੁੱਕ ਹਨ, 89 ਫੀਸਦੀ ਸੈਂਪਲਾਂ ਦੀ ਰਿਪੋਰਟਾ ਨੈਗੇਟਿਵ
ਫਿਰੋਜ਼ਪੁਰ, 26 ਜੂਨ
ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 02 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਜ਼ਿਲ੍ਹੇ ਵਿਚ ਪੋਜ਼ਿਟਿਵ ਮਰੀਜ਼ਾਂ ਦੀ ਕੁਲ ਗਿਣਤੀ 87 ਹੋ ਗਈ ਹੈ। ਇਸ ਵਿੱਚੋਂ ਕੁੱਲ 49 ਮਰੀਜ਼ ਠੀਕ ਹੋ ਕੇ ਵਾਪਸ ਪਰਤ ਚੁੱਕੇ ਹਨ। ਇਹ ਜਾਣਕਾਰੀ ਫਿਰੋਜ਼ਪੁਰ ਦੇ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਦੋਵੇਂ ਕੇਸ ਪਹਿਲਾਂ ਤੋਂ ਪੋਜ਼ਿਟਵ ਆਏ ਵਿਅਕਤੀਆਂ ਦੇ ਹੀ ਸੰਪਰਕ ਵਿੱਚੋਂ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿਚ ਕੁੱਲ 9005 ਵਿਅਕਤੀਆਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ ਲਗਭਗ 8070 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 654 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਲਏ ਗਏ ਕੁੱਲ ਨਮੁਨਿਆਂ ਦੀ 89.61 ਫੀਸਦੀ ਰਿਪੋਰਟਾਂ ਨੈਗੇਟਿਵ ਆਈਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਮਰੀਜ਼ ਹੋਰਨਾਂ ਜ਼ਿਲ੍ਹਿਆਂ ਦੇ ਹਸਪਤਾਲ ਵਿੱਚ ਦਾਖਲ ਹਨ ਅਤੇ 2 ਵਿਅਕਤੀਆਂ ਨੂੰ ਹੋਮ ਆਈਸੋਲੇਟ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਇਰਸ ਦੀ ਰੋਕਥਾਮ ਲਈ ਲੋਕ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਜਿਵੇਂ ਕਿ ਮਾਸਕ ਪਹਿਨਣਾ, ਸੋਸ਼ਲ ਡਿਸਟੈਂਸਿੰਗ, ਹੱਥ ਧੋਣਾ ਆਦਿ ਦੀ ਪਾਲਨਾ ਜ਼ਰੂਰ ਕਰਨ।