Ferozepur News

ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ ਹਿੱਤ ਜਾਗਰੂਕਤਾ ਮੁਹਿੰਮ ਜਾਰੀ

ਸਕੂਲੀ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਲੱਛਣਾਂ ਤੇ ਬਚਾਅ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਜ਼ਿਲ੍ਹੇ ਵਿੱਚ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ ਹਿੱਤ ਜਾਗਰੂਕਤਾ ਮੁਹਿੰਮ ਜਾਰੀ

ਫ਼ਿਰੋਜ਼ਪੁਰ 1 ਸਤੰਬਰ 2020

                   ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਹਿੱਤ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹੀ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਜ਼ਿਲ੍ਹੇ ਦੇ ਸਕੂਲੀ ਅਧਿਆਪਕਾਂ ਦੀਆਂ ਟੀਮਾਂ ਬਣਾ ਕੇ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

               ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਿਰੋਜ਼ਪੁਰ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਹਿੱਤ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਦੌਰਾਨ ਸਕੂਲੀ ਅਧਿਆਪਕਾਂ ਵੱਲੋਂ ਟੀਮਾਂ ਬਣਾ ਕੇ ਘਰ-ਘਰ ਜਾ ਕੇ ਲੋਕਾਂ ਨੂੰ ਹੱਥ ਸਾਬਣ ਨਾਲ ਧੋਣ, ਮਾਸਕ ਪਾ ਕੇ ਹੀ ਘਰ ਤੋਂ ਬਾਹਰ ਜਾਣ, ਇੱਕ ਦੂਸਰੇ ਤੋਂ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ, ਵਿਆਹ/ਭੀੜ ਵਾਲੇ ਇਲਾਕੇ ਵਿੱਚ ਜਾਣ ਤੋਂ ਗੁਰੇਜ਼ ਕਰਨ ਆਦਿ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਕੂਲੀ ਅਧਿਆਪਕਾਂ ਵੱਲੋਂ ਲੋਕਾਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਦੀ ਅਜੇ ਤੱਕ ਕੋਈ ਵੀ ਦਵਾਈ ਜਾਂ ਵੈਕਸੀਨ ਨਹੀਂ ਬਣੀ ਹੈ ਇਸ ਲਈ ਅਸੀਂ ਕੋਰੋਨਾ ਵਾਇਰਸ ਨੂੰ ਸਾਵਧਾਨੀਆਂ ਵਰਤ ਕੇ ਹੀ ਖਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੇਖੇ ਗਏ ਮਿਸ਼ਨ ਫ਼ਤਿਹ ਪੰਜਾਬ ਦੇ ਸੁਪਨੇ ਨੂੰ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button