Ferozepur News
ਜ਼ਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹਣ ਦਾ ਸਮਾਂ ਤਬਦੀਲ : ਜ਼ਿਲ੍ਹਾ ਮੈਜਿਸਟ੍ਰੇਟ
ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜ਼ੇ ਤੋਂ 3.30 ਵਜ਼ੇ ਤੱਕ ਹੋਵੇਗਾ, ਇਹ ਹੁਕਮ 15 ਜਨਵਰੀ 2023 ਤੱਕ ਲਾਗੂ ਰਹੇਗਾ
ਜ਼ਿਲ੍ਹੇ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹਣ ਦਾ ਸਮਾਂ ਤਬਦੀਲ : ਜ਼ਿਲ੍ਹਾ ਮੈਜਿਸਟ੍ਰੇਟ
ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜ਼ੇ ਤੋਂ 3.30 ਵਜ਼ੇ ਤੱਕ ਹੋਵੇਗਾ, ਇਹ ਹੁਕਮ 15 ਜਨਵਰੀ 2023 ਤੱਕ ਲਾਗੂ ਰਹੇਗਾ
ਫ਼ਿਰੋਜ਼ਪੁਰ 10 ਦਸੰਬਰ, 2022 : ਸੰਘਣੀ ਧੁੰਦ ਅਤੇ ਠੰਡ ਦੇ ਮੱਦੇਨਜ਼ਰ ਜ਼ਿਲ੍ਹਾ ਫਿਰੋਜਪੁਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜ਼ੇ ਤੋਂ 3.30 ਵਜ਼ੇ ਤੱਕ ਹੋਵੇਗਾ।
ਇਸ ਸਬੰਧੀ ਜਿਲ੍ਹਾ ਮੈਜਿਸਟ੍ਰੇਟ ਅੰਮ੍ਰਿਤ ਸਿੰਘ ਆਈ.ਏ.ਐਸ. ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜ਼ੇ ਤੋਂ 3.30 ਵਜ਼ੇ ਤੱਕ ਹੋਵੇਗਾ। ਇਹ ਹੁਕਮ 15 ਜਨਵਰੀ 2023 ਤੱਕ ਲਾਗੂ ਹੋਵੇਗਾ।