Ferozepur News

ਜ਼ਿਲ•ਾ ਅਤੇ ਸ਼ੈਸ਼ਨ ਜੱਜ ਫਿਰੋਜ਼ਪੁਰ ਵਿਵੇਕ ਪੁਰੀ ਦੀ ਰਹਿਨੁਮਈ ਹੇਠ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ

vivekpuri ਫਿਰੋਜ਼ਪੁਰ 18 ਅਪ੍ਰੈਲ (ਏ.ਸੀ.ਚਾਵਲਾ) ਜ਼ਿਲ•ਾ ਅਤੇ ਸ਼ੈਸ਼ਨ ਜੱਜ ਫਿਰੋਜ਼ਪੁਰ ਵਿਵੇਕ ਪੁਰੀ ਦੀ ਰਹਿਨੁਮਈ ਹੇਠ ਜ਼ਿਲ•ਾ ਕਚਹਿਰੀ ਫਿਰੋਜ਼ਪੁਰ ਅਤੇ ਉਪਮੰਡਲ ਜ਼ੀਰਾ ਅਤੇ ਗੁਰੂਹਰਸਹਾਏ ਦੀਆਂ ਕਚਹਿਰੀ ਵਿਖੇ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਕੁੱਲ 107 ਕੇਸ ਲਾਏ ਜਿਨ•ਾ ਵਿਚੋਂ 50 ਕੇਸਾਂ ਦਾ ਨਿਪਟਾਰਾ ਕਰਕੇ 1 ਕਰੋੜ 74 ਲੱਖ 37 ਹਜ਼ਾਰ 378 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ। ਜ਼ਿਲ•ਾ ਅਤੇ ਸ਼ੈਸ਼ਨ ਜੱਜ ਵਿਵੇਕ ਪੁਰੀ ਨੇ ਲੋਕ ਅਦਾਲਤ ਦਾ ਨਿਰੀਖਣ ਕੀਤਾ ਅਤੇ ਖੁਦ ਬੈਠ ਕੇ ਧਿਰਾ ਨੂੰ ਸਮਝਾ ਕੇ ਉਨ•ਾਂ ਦੇ ਕੇਸਾਂ ਦਾ ਫੈਸਲਾ ਰਾਜੀਨਾਮੇ ਨਾਲ ਕਰਵਾਇਆ। ਇਸ ਮਹੀਨਾਵਾਰ ਲੋਕ ਅਦਾਲਤ ਵਿਚ ਧਿਰਾਂ ਦਾ ਆਪਸੀ ਸਹਿਮਤੀ ਦੇ ਨਾਲ ਉਨ•ਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜ਼ੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪ੍ਰੇਸ਼ਾਨੀਆਂ ਤੋਂ ਧਿਰਾ ਨੂੰ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਵਿਵੇਕ ਪੁਰੀ ਨੇ ਮਿਡੀÂੈਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀÂੈਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦਾ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿਚ ਕੇਸ ਕਰਨ ਤੋਂ ਅਸਮਰੱਥ ਹਨ ਉਹ ਵੀ ਮਿਡੀÂੈਸ਼ਨ ਸੈਂਟਰ ਵਿਚ ਦਰਖਾਸਤ ਦੇ ਕੇ ਆਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਚੱਲਦੀ ਅਤੇ ਧਿਰਾਂ ਵਿਚ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ।

Related Articles

Back to top button