ਜ਼ਿਲ•ਾ ਕਚਹਿਰੀ ਫਿਰੋਜ਼ਪੁਰ ਅਤੇ ਉਪ ਮੰਡਲ ਜ਼ੀਰਾ ਅਤੇ ਗੁਰੂਹਰਸਹਾਏ ਦੀਆਂ ਕਚਹਿਰੀਆਂ ਵਿਖੇ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ
ਫਿਰੋਜ਼ਪੁਰ 21 ਮਾਰਚ (ਏ. ਸੀ. ਚਾਵਲਾ):ਜ਼ਿਲ•ਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਵਿਵੇਕ ਪੁਰੀ ਦੀ ਰਹਿਨੁਮਈ ਹੇਠ ਜ਼ਿਲ•ਾ ਕਚਹਿਰੀ ਫਿਰੋਜ਼ਪੁਰ ਅਤੇ ਉਪ ਮੰਡਲ ਜ਼ੀਰਾ ਅਤੇ ਗੁਰੂਹਰਸਹਾਏ ਦੀਆਂ ਕਚਹਿਰੀਆਂ ਵਿਖੇ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਕੁੱਲ 161 ਕੇਸ ਲਾਏ ਜਿਨ•ਾਂ ਵਿਚੋਂ 111 ਕੇਸਾਂ ਦਾ ਨਿਪਟਾਰਾ ਕਰਕੇ ਕਰੋੜਾਂ ਰੁਪਏ ਦਾ ਅਵਾਰਡ ਪਾਸ ਕੀਤਾ ਗਿਆ। ਵਿਵੇਕ ਪੁਰੀ ਜ਼ਿਲ•ਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਨੇ ਲੋਕ ਅਦਾਲਤ ਦਾ ਨਿਰੀਖਨ ਕੀਤਾ ਅਤੇ ਖੁਦ ਬੈਠ ਕੇ ਧਿਰਾ ਨੂੰ ਸਮਝਾ ਕੇ ਉਨ•ਾਂ ਦੇ ਕੇਸਾਂ ਦਾ ਫੈਸਲਾ ਰਾਜੀਨਾਮੇ ਨਾਲ ਕਰਵਾਇਆ। ਇਸ ਮਹੀਨਾਵਾਰ ਲੋਕ ਅਦਾਲਤ ਵਿਚ ਧਿਰਾਂ ਦਾ ਆਪਸੀ ਸਹਿਮਤੀ ਦੇ ਨਾਲ ਉਨ•ਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਤੇ ਧਿਰਾਂ ਨੂੰ ਮੁਕੱਦਮੇ ਬਾਜ਼ੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪ੍ਰੇਸ਼ਾਨੀਆਂ ਤੋਂ ਧਿਰਾ ਨੂੰ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਵਿਵੇਕ ਪੁਰੀ ਨੇ ਮਿਡੀÂੈਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀÂੈਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦਾ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿਚ ਕੇਸ ਕਰਨ ਤੋਂ ਅਸਮਰੱਥ ਉਹ ਵੀ ਮਿਡੀÂੈਸ਼ਨ ਸੈਂਟਰ ਵਿਚ ਦਰਖਾਸਤ ਦੇ ਕੇ ਆਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਚਲਦੀ ਅਤੇ ਧਿਰਾਂ ਵਿਚ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ। ਅੰਤ ਵਿਚ ਵਿਵੇਕ ਪੁਰੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ''ਝਗੜੇ ਮੁਕਾਉ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ''।