ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਬਰਾਮਦ ਕਰਕੇ 2 ਵਿਅਕਤੀ ਗ੍ਰਿਫਤਾਰ ਕੀਤੇ
ਫਿਰੋਜਪੁਰ 23 ਅਪ੍ਰੈਲ (ਏ.ਸੀ.ਚਾਵਲਾ) ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜ਼ਾ ਕੱਸਿਆ ਹੋਇਆ ਹੈ। ਇਸੇ ਮੁਹਿੰਮ ਦੇ ਚੱਲਦੇ ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਗਸ਼ਤ ਦੌਰਾਨ ਵੱਖ ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ,ਜਦਕਿ ਇਕ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਿਆ। ਜਿਸ ਦੀ ਭਾਲ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਦੇ ਏ. ਐਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਮੇਲ ਸਿੰਘ ਉਰਫ ਗੇਲੀ ਪੁੱਤਰ ਦਲੀਪ ਸਿੰਘ ਵਾਸੀ ਖੁੰਦੜ ਗੱਟੀ ਅਤੇ ਜੱਗਾ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਲਾਲਵਾੜਾ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਆਦੀ ਹਨ। ਮੁਖਬਰ ਨੇ ਦੱਸਿਆ ਕਿ ਹੁਣ ਉਹ ਨਾਜਾਇਜ਼ ਸ਼ਰਾਬ ਕੱਢ ਰਹੇ ਹਨ। ਪੁਲਸ ਨੇ ਦੱਸਿਆ ਕਿ ਮੁਖਬਰ ਵਲੋਂ ਦਿੱਤੀ ਗਈ ਇਤਲਾਹ ਤੇ ਛਾਪੇਮਾਰੀ ਕੀਤੀ ਗਈ ਤਾਂ ਗੁਰਮੇਲ ਸਿੰਘ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ, ਜਦਕਿ ਉਸ ਦਾ ਦੂਜਾ ਸਾਥੀ ਜੱਗਾ ਸਿੰਘ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਸ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ 105 ਲੀਟਰ ਲਾਹਣ, 35 ਬੋਤਲਾਂ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਫਰਾਰ ਹੋਏ ਜੱਗਾ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਇਸੇ ਤਰ•ਾਂ ਥਾਣਾ ਮੱਖੂ ਦੀ ਪੁਲਸ ਦੇ ਏ. ਐਸ. ਆਈ. ਗੁਰਨੇਕ ਸਿੰਘ ਦੀ ਅਗਵਾਈ ਵਿਚ ਗਸ਼ਤ ਦੌਰਾਨ ਪੁਲਸ ਪਾਰਟੀ ਨੇ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਸੁੱਚਾ ਸਿੰਘ ਨੂੰ ਮੌਕੇ ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 30 ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਦੱਸਿਆ ਕਿ ਉਕਤ ਤਿੰਨਾਂ ਵਿਅਕਤੀਆਂ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।