ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ 120 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋ ਗ੍ਰਿਫਤਾਰ ਕੀਤੇ
ਫਿਰੋਜਪੁਰ 11 ਅਪ੍ਰੈਲ (ਏ. ਸੀ. ਚਾਵਲਾ) : ਜ਼ਿਲ•ਾ ਫਿਰੋਜ਼ਪੁਰ ਪੁਲਸ ਨੇ ਵੱਖ ਵੱਖ ਥਾਵਾਂ ਤੋਂ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ•ਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਆਬਕਾਰੀ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਹੈੱਡਕਾਂਸਟੇਬਲ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਰਾਜ ਸਿੰਘ ਉਰਫ ਰਾਜੂ ਪੁੱਤਰ ਪ੍ਰੀਤਮ ਸਿੰਘ ਵਾਸੀ ਅਲੀਕੇ ਰੋਡ ਫਿਰੋਜ਼ਪੁਰ ਸ਼ਹਿਰ ਸ਼ਰਾਬ ਪੀਣ ਅਤੇ ਵੇਚਣ ਦਾ ਆਦੀ ਹੈ ਅਤੇ ਹੁਣ ਵੀ ਉਹ ਨਾਜਾਇਜ਼ ਸ਼ਰਾਬ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਜਗ•ਾ ਤੇ ਛਾਪੇਮਾਰੀ ਕੀਤੀ ਗਈ ਤਾਂ ਰਾਜ ਸਿੰਘ ਨੂੰ 80 ਬੋਤਲਾਂ, 375 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਦੂਜੇ ਪਾਸੇ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਦੇ ਹੈੱਡਕਾਂਸਟੇਬਲ ਬਲਵੀਰ ਸਿੰਘ ਦੀ ਅਗਵਾਈ ਵਿਚ ਬੀਤੀ ਸ਼ਾਮ ਬੇਆਬਾਦ ਜਗ•ਾ ਬੈਕ ਸਾਈਡ ਘੁਮਿਆਰ ਮੰਡੀ ਕੈਂਟ ਫਿਰੋਜ਼ਪੁਰ ਵਿਖੇ ਗਸ਼ਤ ਕਰ ਰਹੀ ਸੀ ਤਾਂ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 40 ਬੋਤਲਾਂ, 180 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਰਮੇਸ਼ ਕੁਮਾਰ ਉਰਫ ਬੰਟਾ ਪੁੱਤਰ ਕਾਲੂ ਰਾਮ ਵਾਸੀ ਮਕਾਨ ਨੰਬਰ 173 ਘੁਮਿਆਰ ਮੰਡੀ ਕੈਂਟ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ। ਹੈੱਡਕਾਂਸਟੇਬਲ ਬਲਵੀਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਕੈਂਟ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।