ਜ਼ਿਲ•ਾ ਮੈਜਿਸਟਰੇਟ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਂ ਨਜ਼ਦੀਕ ਧਾਰਾ 144 ਲਾਗੂ
ਫਿਰੋਜ਼ਪੁਰ 9 ਦਸੰਬਰ (ਏ.ਸੀ.ਚਾਵਲਾ)ਫਿਰੋਜ਼ਪੁਰ ਦੇ ਜ਼ਿਲ•ਾ ਮੈਜਿਸਟਰੇਟ ਇੰਜੀ.ਡੀ.ਪੀ.ਐਸ.ਖਰਬੰਦਾ ਆਈ.ਏ.ਐਸ ਨੇ ਦਫ਼ਾ 144 ਸੀ.ਆਰ.ਪੀ.ਸੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ•ੇ ਅੰਦਰ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੇਂਦਰਾਂ ਦੀ ਪ੍ਰੀਖਿਆ 2015 ਫਿਰੋਜ਼ਪੁਰ ਵਿਖੇ 10 ਪ੍ਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਉਨ•ਾਂ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰ ਤੋਂ 100 ਮੀਟਰ ਦੇ ਅੰਦਰ ਜਾਣ ਜਾਂ ਇਕੱਠੇ ਹੋਣ ਤੇ ਪਾਬੰਦੀ ਲਗਾਈ ਹੈ । ਜ਼ਿਲ•ਾ ਮੈਜਿਸਟਰੇਟ ਫਿਰੋਜ਼ਪੁਰ ਇੰਜੀ.ਡੀ.ਪੀ.ਐਸ.ਖਰਬੰਦਾ ਨੇ ਕਿਹਾ ਕਿ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਚੰਡੀਗੜ• ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਮਿਤੀ 13 ਦਸੰਬਰ 2015 ਨੂੰ ਹੋ ਰਹੇ ਹਨ। ਇਹ ਪ੍ਰੀਖਿਆ ਦੇਣ ਲਈ ਵੱਖ ਵੱਖ ਜਗ•ਾਂ ਤੋ ਪ੍ਰੀਖਿਆਰਥੀ ਹਿੱਸਾ ਲੈਣਗੇ, ਜਿਨ•ਾਂ ਨਾਲ ਉਨ•ਾਂ ਦੇ ਪਰਿਵਾਰਕ ਮੈਂਬਰ ਆਦਿ ਵੀ ਆਉਣਗੇ, ਜਿਸ ਕਾਰਨ ਭਾਰੀ ਇਕੱਠ ਹੋਣ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪ੍ਰੀਖਿਆ ਕੇਂਦਰਾਂ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਫਿਰੋਜਪੁਰ ਵਿਖੇ ਬਣੇ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਸ਼ਹਿਰ , ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਿਰੋਜ਼ਪੁਰ ਸ਼ਹਿਰ , ਐਮ.ਐਲ.ਐਮ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ , ਆਰ.ਐਸ.ਡੀ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ , ਦੇਵ ਸਮਾਜ ਕਾਲਜ ਫ਼ਾਰ ਵੁਮੈਨ , ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-1 ਫਿਰੋਜ਼ਪੁਰ , ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-2 ਫਿਰੋਜ਼ਪੁਰ , ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-3 ਫਿਰੋਜ਼ਪੁਰ , ਡੀ.ਸੀ ਮਾਡਲ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ , ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-4 ਫਿਰੋਜ਼ਪੁਰ ਦੇ 100 ਮੀਟਰ ਦੇ ਦਾਇਰੇ ਵਿੱਚ ਪ੍ਰੀਖਿਆਰਥੀਆਂ ਅਤੇ ਸੁਪਰਵਾਇਜਰੀ ਸਟਾਫ਼ ਦੇ ਮੈਂਬਰਾਂ ਤੋ ਇਲਾਵਾ ਹੋਰ ਵਿਅਕਤੀਆਂ ਦੇ ਦਾਖਲ ਹੋਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਿਤੀ 13 ਦਸੰਬਰ 2015 ਨੂੰ ਲਾਗੂ ਰਹੇਗਾ।