Ferozepur News

ਜ਼ਿਲ•ਾ ਮੈਜਿਸਟ੍ਰੇਟ ਫਿਰੋਜਪੁਰ ਵੱਲੋਂ ਵੱਖ-ਵੱਖ ਮਨਾਹੀ ਹੁਕਮ ਜਾਰੀ

S.RAVINDER SINGH DCਫਿਰੋਜਪੁਰ 8 ਜੂਨ  (ਏ.ਸੀ.ਚਾਵਲਾ) ਜ਼ਿਲ•ਾ ਮੈਜਿਸਟ੍ਰੇਟ ਫਿਰੋਜਪੁਰ ਸ੍ਰੀ.ਰਵਿੰਦਰ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪਾਬੰਦੀਆਂ ਦੇ  ਹੁਕਮ ਜਾਰੀ ਕੀਤੇ ਹਨ ਜਿਸ ਅਨੁਸਾਰ ਫਿਰੋਜਪੁਰ ਜ਼ਿਲੇ• ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਤੇ ਪਾਬੰਦੀ ਲਗਾਈ ਹੈ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਮ ਤੌਰ ਤੇ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਮੌਕੇ ਮੈਰਿਜ ਪੈਲਸਾਂ ਵਿੱਚ ਆਮ ਜਨਤਾ ਹਥਿਆਰ ਲੈ ਕੇ ਚਲੀ ਜਾਂਦੀ ਹੈ ਅਤੇ ਕਈ ਵਾਰ ਸ਼ਰਾਬ ਪੀ ਕੇ ਲੜਾਈ ਝਗੜਾ ਹੋਣ ਕਾਰਨ ਹਥਿਆਰਾਂ ਦੀ ਨਜਾਇਜ਼ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਜਾਨੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਨੂੰ ਰੋਕਣ ਲਈ ਇਹ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ•ਾ ਮੈਜਿਸਟ੍ਰੇਟ ਵੱਲੋਂ ਸ੍ਰੀ.ਰਵਿੰਦਰ ਸਿੰਘ ਜਾਰੀ ਕੀਤੇ ਮਨਾਹੀ ਦੇ ਇੱਕ ਹੋਰ ਹੁਕਮ ਅਨੁਸਾਰ ਫਿਰੋਜਪੁਰ ਜ਼ਿਲ•ੇ ਦੀ ਹਦੂਦ ਅੰਦਰ ਰਹਿੰਦੇ ਮਾਲਕ ਮਕਾਨਾਂ, ਮਕਾਨ ਉੱਪਰ ਕਾਬਜ਼ ਵਿਅਕਤੀਆਂ ਅਤੇ ਮਕਾਨ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਉਹ ਆਪਣੇ ਮਕਾਨਾਂ ਵਿੱਚ ਰਹਿ ਰਹੇ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਇਲਾਕੇ ਦੇ ਪੁਲਿਸ ਥਾਣੇ/ਪੁਲਿਸ ਚੌਂਕੀ ਵਿੱਚ ਤੁਰੰਤ ਦਰਜ ਕਰਵਾਉਣ। ਕਿਉਂਕਿ ਕਈ ਵਾਰ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਾਲਕ ਮਕਾਨਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਰਹਿੰਦਾ ਹੈ ਜਿਸ ਨਾਲ ਕਈ ਤਰ•ਾਂ ਦੇ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਦੇਸ਼ ਦੀ ਸੁਰੱਖਿਆ ਨੂੰ ਵੀ ਖ਼ਤਰਾ ਪੈਦਾ ਹੁੰਦਾ ਹੈ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ.ਰਵਿੰਦਰ ਸਿੰਘ ਨੇ ਫ਼ੌਜਦਾਰੀ ਜ਼ਾਬਤਾ, ਸੰਘਤਾ 1973 ( 2 ਆਫ਼ 1972 ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ•ਾ ਫਿਰੋਜ਼ਪੁਰ ਵਿੱਚ ਸ਼ਾਮ 7:00 ਵਜੇ ਤੋਂ ਸਵੇਰੇ 7:00 ਵਜੇ ਤੱਕ  ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਅਤੇ ਛੋਟੇ ਖਣਿਜਾਂ ਦੀ ਢੋਆ ਢੋਆਈ ਉੱਤੇ ਪੂਰਨ ਤੋਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਫਿਰੋਜਪੁਰ ਵਿੱਚ ਰਾਤ ਸਮੇਂ ਗੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ, ਇਸ ਲਈ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ.ਰਵਿੰਦਰ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿਤਾਂ ਲਈ ਵੱਖ-ਵੱਖ ਪਾਬੰਦੀਆਂ ਦੇ  ਹੁਕਮ ਜਾਰੀ ਕੀਤੇ ਹਨ ਕਿ ਜ਼ਿਲ•ੇ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਕੋਈ ਗੱਡੀ ਜਿਸ ਦੇ ਅੱਗੇ ਪਿੱਛੇ ਲਾਈਟਾਂ ਨਹੀਂ ਹਨ, ਉਨ•ਾਂ &#39ਤੇ ਲਾਲ ਰੰਗ ਦੇ ਰਿਫ਼ਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ•ਾਂ ਨਹੀਂ ਚਲਾਏਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਸਾਈਕਲ/ਰਿਕਸ਼ਾ/ਟਰੈਕਟਰ-ਟਰਾਲੀ/ਰੇਹੜੀ ਅਤੇ ਹੋਰ ਗੱਡੀਆਂ ਜਿਨ•ਾਂ ਦੇ ਅੱਗੇ ਪਿੱਛੇ ਲਾਈਟਾਂ ਨਾ ਹੋਣ ਕਾਰਨ ਅਤੇ ਕੋਈ ਰਿਫ਼ਲੈਕਟਰ ਆਦਿ ਨਾ ਲੱਗਾ ਹੋਣ ਕਾਰਨ ਅੱਗੇ ਤੋਂ ਤੇਜ਼ ਲਾਈਟਾਂ ਵਾਲਾ ਵਾਹਨ ਆਉਣ ਤੇ ਅਜਿਹੇ ਵਾਹਨ ਵਿਖਾਈ ਨਾ ਦੇਣ ਕਾਰਨ ਦੁਰਘਟਨਾਵਾਂ ਹੋਣ ਦਾ ਖ਼ਦਸ਼ਾ ਬਣਿਆਂ ਰਹਿੰਦਾ ਹੈ ਇਸ ਲਈ ਅਜਿਹੇ ਵਾਹਨਾਂ ਨੂੰ ਬਿਨਾਂ ਰਿਫ਼ਲੈਕਟਰ ਤੋਂ ਚਲਾਏ ਜਾਣ ਤੇ ਰੋਕ ਲਗਾਉਣੀ ਜਰੂਰੀ ਹੈ। ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ.ਰਵਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ•ਾ ਫਿਰੋਜ਼ਪੁਰ ਵਿੱਚ ਕਿਸੇ ਵੀ ਸਰਕਾਰੀ ਜ਼ਮੀਨ &#39ਤੇ, ਰਾਹ &#39ਤੇ,ਸੜ•ਕ ਜਾਂ ਚੌਂਕ &#39ਤੇ ਬਿਨ•ਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗਰਾਮ ਪੰਚਾਇਤ ਜਾਂ ਸਬੰਧਤ ਵਿਭਾਗ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਤਰ•ਾਂ ਦੀ ਹੋਰਡਿੰਗ ਲਗਾਉਣ &#39ਤੇ ਪੂਰਨ ਤੌਰ &#39ਤੇ ਪਾਬੰਦੀ ਲਗਾਈ ਗਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਟਰੈਫ਼ਿਕ ਵਿੱਚ ਵਿਘਨ ਪੈਂਦਾ ਹੈ ਅਤੇ ਦੁਰਘਟਨਾ ਹੋਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਨ•ਾਂ ਹੋਰਡਿੰਗਜ਼ &#39ਤੇ ਕਿਸੇ ਤਰ•ਾਂ ਦੀ ਗ਼ਲਤ ਭਾਸ਼ਾ ਲਿਖੀ ਜਾਣ &#39ਤੇ ਵੱਖ-ਵੱਖ ਫ਼ਿਰਕਿਆਂ ਦੇ ਲੋਕਾਂ ਵਿੱਚ ਗ਼ੁੱਸੇ ਦੀ ਲਹਿਰ ਪੈਦਾ ਹੋ ਜਾਂਦੀ ਹੈ ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦਾ ਖ਼ਦਸ਼ਾ ਬਣ ਜਾਂਦਾ ਹੈ।  ਜ਼ਿਲ•ਾ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ.ਰਵਿੰਦਰ ਸਿੰਘ ਵੱਲੋਂ ਜਾਰੀ ਕੀਤੇ ਮਨਾਹੀ ਦੇ ਹੋਰ ਹੁਕਮਾਂ ਅਨੁਸਾਰ ਜ਼ਿਲ•ੇ ਦੇ ਲੋਕਾਂ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਤਹਿਤ ਰੇਲ ਪਟੜੀਆਂ, ਪਾਵਰ ਟਰਾਂਸਮਿਸ਼ਨ ਲਾਈਨਾਂ, ਰਜਬਾਹੇ, ਨਹਿਰਾਂ ਦੇ ਕੰਢੇ ਅਤੇ ਪੁਲ•ਾਂ ਆਦਿ ਨੂੰ ਤੋੜ ਫੋੜ ਤੋਂ ਰੋਕਣ ਲਈ ਪਿੰਡਾਂ ਦੇ ਵਲੰਟੀਅਰਾਂ ਵੱਲੋਂ ਵਿਸ਼ੇਸ਼ ਥਾਵਾਂ ਦੀ ਰਾਖੀ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਮਨਾਹੀਂ ਦੇ ਇਹਨਾਂ ਹੁਕਮਾਂ ਅਨੁਸਾਰ ਫਿਰੋਜ਼ਪੁਰ ਜ਼ਿਲ•ੇ ਵਿੱਚ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਵਿਅਕਤੀਆਂ ਨੂੰ ਪੇਂਡੂ ਅਤੇ ਗ੍ਰਾਮੀਣ ਬੈਂਕਾਂ, ਡਾਕਖ਼ਾਨੇ ਅਤੇ ਛੋਟੇ ਡਾਕਘਰਾਂ, ਰੇਲਵੇ ਸਟੇਸ਼ਨਾਂ, ਸਰਕਾਰੀ ਦਫ਼ਤਰਾਂ, ਇੰਸਟੀਚਿਉਟਾਂ, ਨਹਿਰਾਂ ਦੇ ਕੰਢੇ, ਸਤੱਲੁਜ ਦਰਿਆ ਦੇ ਪੁੱਲਾਂ ਅਤੇ ਵਿਸ਼ੇਸ਼ ਤੌਰ &#39ਤੇ ਬਿਜਲੀ ਬੋਰਡ ਦੇ ਗਾਰਡਾਂ, ਸਬ ਸਟੇਸ਼ਨਾਂ, ਟਰਾਂਸਮਿਸ਼ਨ ਲਾਈਨਾਂ, ਟਰਾਂਸਫ਼ਾਰਮਰਾਂ ਅਤੇ ਬਿਜਲੀ ਦੇ ਖੰਬਿਆਂ ਆਦਿ ਨੂੰ ਤੋੜ ਫੋੜ ਦੁਆਰਾ ਨਸ਼ਟ ਕੀਤੇ ਜਾਣ ਤੋਂ ਬਚਾਉਣ ਲਈ 24 ਘੰਟੇ ਗਸ਼ਤ/ਪਹਿਰਾ/ਰਾਖੀ ਦੀ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ ਹਨ। ਉਨ•ਾਂ ਪੰਚਾਇਤਾਂ ਨੂੰ ਵੀ ਹੁਕਮ ਦਿੱਤੇ ਹਨ ਕਿ ਹਰ ਪਿੰਡ ਦੀ ਪੰਚਾਇਤ ਐਕਟ ਦੀ ਧਾਰਾ (4-1) ਦੀ ਪੂਰੀ ਤਰਜਮਾਨੀ ਕਰਦਿਆਂ ਹੋਇਆਂ ਆਪਣੇ ਖੇਤਰਾਂ ਵਿੱਚ ਇਹ ਡਿਊਟੀ ਕਰਵਾਈ ਜਾਵੇ। ਜ਼ਿਲ•ਾ ਫਿਰੋਜ਼ਪੁਰ ਵਿੱਚ ਕਈ ਦੁਕਾਨਦਾਰ ਸਰਕਾਰੀ ਸਮਾਨ ਜਿਵੇਂ ਨੀਲੀ/ਲਾਲ ਬੱਤੀ, ਪੁਲਿਸ ਨਾਲ ਸਬੰਧਤ ਸਾਜੋ ਸਮਾਨ, ਸਰਕਾਰ ਦਾ ਕੋਈ ਵੀ ਨਿਸ਼ਾਨ ਆਦਿ ਜੋ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਕਰਦੇ ਸਮੇਂ ਵਰਤਿਆ ਜਾਂਦਾ ਹੈ, ਆਮ ਲੋਕਾਂ ਨੂੰ ਵੇਚ ਦਿੰਦੇ ਹਨ ਜਿਸ ਕਰਕੇ ਸਮਾਜ ਵਿਰੋਧੀ ਅਨਸਰ ਅਜਿਹੇ ਸਮਾਨ ਦੀ ਗ਼ਲਤ ਵਰਤੋਂ ਕਰਕੇ ਅਮਨ ਤੇ ਕਾਨੂੰਨ ਦੀ ਵਿਵਸਥਾ ਵਿੱਚ ਅੜਚਣ ਪੈਦਾ ਕਰ ਸਕਦੇ ਹਨ। ਜ਼ਿਲ•ਾ ਮੈਜਿਸਟ੍ਰੇਟ ਸ੍ਰੀ. ਰਵਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਮਨਾਹੀਂ ਹੁਕਮਾਂ ਅਨੁਸਾਰ ਕੋਈ ਵੀ ਦੁਕਾਨਦਾਰ ਨੀਲੀ ਬੱਤੀ, ਲਾਲ ਬੱਤੀ, ਪੁਲਿਸ ਨਾਲ ਸਬੰਧਤ ਸਾਜੋ ਸਮਾਨ, ਸਰਕਾਰ ਦਾ ਕੋਈ ਵੀ ਨਿਸ਼ਾਨ ਆਦਿ ਜੋ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਖ਼ਤਮ ਕਰਦੇ ਸਮੇਂ ਵਰਤਿਆ ਜਾਂਦਾ ਹੈ ਕਿਸੇ ਪ੍ਰਾਈਵੇਟ ਵਿਅਕਤੀ ਨੂੰ ਜਾਂ ਸਰਕਾਰੀ ਕਰਮਚਾਰੀ ਨੂੰ ਵੀ ਸ਼ਨਾਖ਼ਤੀ ਕਾਰਡ ਆਦਿ ਵੇਖਣ ਤੋਂ ਬਿਨ•ਾਂ ਵੇਚਣ ਨਹੀਂ ਵੇਚ ਸਕਣਗੇ। ਇਸ ਤਰਾਂ ਇੱਕ ਹੋਰ ਹੁਕਮ ਰਾਂਹੀ ਜ਼ਿਲ•ਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ.ਰਵਿੰਦਰ ਸਿੰਘ  ਨੇ 112 ਆਫ਼ ਮੋਟਰ ਵਹੀਕਲ ਐਕਟ 1988 ਦੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਾਹਨਾਂ ਦੀ ਸਪੀਡ ਮੇਨ ਸੜਕਾਂ ਚੁੰਗੀ ਤੋ ਬਾਹਰ ਨੈਸ਼ਨਲ ਹਾਈਵੇ ਤੇ 70 ਕਿੱਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ਤੇ 60 ਕਿੱਲੋਮੀਟਰ ਪ੍ਰਤੀ ਘੰਟਾ,ਮਿਉਸੀਪਲ ਦੀ ਹਦੂਦ ਅੰਦਰ ਮੇਨ ਸੜਕਾਂ ਤੇ ਹੈਵੀ ਗੱਡੀਆਂ ਦੀ ਸਪੀਡ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ਤੇ 40 ਕਿੱਲੋਮੀਟਰ ਪ੍ਰਤੀ ਘੰਟਾ,ਲਾਈਟ ਗੱਡੀਆਂ ਸਮੇਤ ਦੋ ਪਹੀਆਂ ਵਾਹਨਾਂ ਦੀ ਸਪੀਡ ਮਿÀੂਂਸੀਪਲ ਕਮੇਟੀ ਦੀ ਹਦੂਦ ਅੰਦਰ ਨੈਸ਼ਨਲ ਅਤੇ ਸਟੇਟ ਹਾਈਵੇ ਤੇ 45 ਕਿੱਲੋਮੀਟਰ ਪ੍ਰਤੀ ਘੰਟਾ ਅਤੇ ਮਿÀੂਂਸੀਪਲ ਕਮੇਟੀ ਹਦੂਦ ਤੋ ਬਾਹਰ ਨੈਸ਼ਨਲ ਹਾਈਵੇ ਤੇ 65 ਕਿੱਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ਤੇ 50 ਕਿੱਲੋਮੀਟਰ ਪ੍ਰਤੀ ਘੰਟਾ,ਸ਼ਹਿਰ ਵਿਚ ਮੇਨ ਸੜਕਾਂ ਤੋ ਇਲਾਵਾ ਪੈਦੀਂਆ ਸੜਕਾਂ ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 30 ਕਿੱਲੋਮੀਟਰ ਪ੍ਰਤੀ ਘੰਟਾ ਅਤੇ ਲਿੰਕ ਸੜਕਾਂ ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 40 ਕਿੱਲੋਮੀਟਰ ਫਿਕਸ ਕੀਤੀ ਹੈ ਉਨ•ਾਂ ਕਿਹਾ ਕਿ ਮਿੱਥੀ ਸਪੀਡ ਤੋ ਜ਼ਿਆਦਾ ਸਪੀਡ ਤੇ ਵਾਹਨ ਚਲਾਉਣ ਵਾਲੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਸਾਰੇ ਹੁਕਮ 31 ਜੁਲਾਈ 2015 ਤੱਕ ਲਾਗੂ ਰਹਿਣਗੇ।

Related Articles

Back to top button