ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ
ਫਿਰੋਜ਼ਪੁਰ 19 ਮਾਰਚ (ਏ. ਸੀ. ਚਾਵਲਾ) :ਸਕੂਲਾਂ ਅੰਦਰ ਸਿੱਖਿਆ ਪ੍ਰਬੰਧਾਂ ਤੇ ਹੋਰ ਵਿਭਾਗੀ ਕਾਰਜ਼ਾਂ ਨੂੰ ਚੁਸਤ ਦਰੁਸਤ ਰੱਖਣ ਲਈ ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਜਗਸੀਰ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਮਾਛੀਬੁਗਰਾ, ਸਰਕਾਰੀ ਹਾਈ ਸਕੂਲ ਸੇਖਵਾਂ, ਸਰਕਾਰੀ ਹਾਈ ਸਕੂਲ ਰਟੋਲ ਰੋਹੀ, ਸਰਕਾਰੀ ਹਾਈ ਸਕੂਲ ਲਹਿਰਾਂ ਰੋਹੀ, ਸਰਕਾਰੀ ਹਾਈ ਸਕੂਲ ਮੋਹਨ ਕੇ ਉਤਾੜ ਆਦਿ ਦਾ ਦੌਰਾ ਕਰਦੇ ਹੋਏ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਜਗਸੀਰ ਸਿੰਘ ਨੇ ਕਿਹਾ ਕਿ ਕੋਈ ਵੀ ਅਧਿਆਪਕ ਡਿਊਟੀ ਸਮੇਂ ਤੋਂ ਲੇਟ ਨਹੀਂ ਪਾਇਆ ਗਿਆ ਤੇ ਇਸ ਦੌਰਾਨ ਸਾਰੇ ਸਕੂਲਾਂ ਦਾ ਰਿਕਾਰਡ ਅਮਲਗਾਮੈਂਟ, ਕੈਸ਼ ਬੁੱਕ, ਜੀ.ਪੀ. ਫੰਡ, ਮਿਡ-ਡੇ-ਮੀਲ ਆਦਿ ਦਾ ਰਿਕਾਰਡ ਚੈੱਕ ਕਰਦੇ ਹੋਏ ਕਮੀਆਂ ਨੂੰ ਦੂਰ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਮੇਂ ਉਨ•ਾਂ ਸਰਕਾਰੀ ਹਾਈ ਸਕੂਲ ਸੇਖਵਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨ ਦੇ ਉਤਰ ਪਤਰੀਆਂ ਦੀ ਜਾਂਚ ਕੀਤੀ ਤੇ ਤਸੱਲੀ ਪ੍ਰਗਟ ਕਰਦੇ ਹੋਏ ਸਕੂਲ ਦੀ ਅੰਗਰੇਜ਼ੀ ਅਧਿਆਪਕਾ ਸ੍ਰੀਮਤੀ ਸਰਬਜੀਤ ਕੌਰ ਨੂੰ ਵਧੀਆ ਸੇਵਾਵਾਂ ਬਦਲੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੇਵ ਸਿੰਘ, ਅਜੈ ਕੁਮਾਰ, ਮੈਡਮ ਅੰਜੂ ਬਾਲਾ, ਹਰਸੇਵਕ ਸਿੰਘ ਸਾਧੂਵਾਲਾ, ਇੰਦਰਪਾਲ ਸੇਖੋਂ, ਸੁਖਵਿੰਦਰ ਕੁਮਾਰ ਹਾਜ਼ਰ ਸਨ।