ਜ਼ਿੰਦਗੀ ਚੁਣੋ ਤੰਬਾਕੂ ਨਹੀਂ-ਡਾ:ਰਾਜਿੰਦਰ ਪਾਲ
ਜ਼ਿੰਦਗੀ ਚੁਣੋ ਤੰਬਾਕੂ ਨਹੀਂ-ਡਾ:ਰਾਜਿੰਦਰ ਪਾਲ
ਫਿਰੋਜ਼..ਪੁਰ, 31.5.2023: ਸਿਹਤ ੜਿਭਾਗ ਫਿਰੋਜ਼ਪੁਰ ਵੱਲੋਂ ਸਿਵਲਸ ਰਜਨ ਡਾ:ਰਾਜਿੰਦਰ ਪਾਲ ਦੀ ਅਗਵਾਈ ਹੈਠ ਵੱਖ ਵੱਖ ਸਿਹਤ ਗਤਵਿਧੀਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਦਫਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਇੱਕ ਸੰਖੇਪ ਜਾਗਰੂਕਤਾ ਸਭਾ ਦੌਰਾਨ ਕਰਮਚਾਰੀਆਂ ਨੂੰ ਤੰਬਾਕੂ ਸੇਵਨ ਨਾ ਕਰਨ/ਛੱਡਣ ਲਈ ਪ੍ਰੇਰਿਤ ਕੀਤਾ ਗਿਆ।ਸਿਵਲ ਸਰਜਨ ਨੇ ਇਸ ਅਵਸਰ ਤੇ ਦਫਤਰ ਦੇ ਕਰਮਚਾਰੀਆਂ ਨੂੰ ਤੰਬਾਕੂ ਸੇਵਨ ਵਿਰੁੱਧ ਸੰਹੁ ਵੀ ਚੁਕਾਈ।ਇਸ ਮੌਕੇ ਸਿਵਲ ਸਰਜਨ ਡਾ:ਰਾਜਿੰਦਰ ਪਾਲ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਕਾਰਨ ਹਰ ਸਾਲ ਦੁਨੀਆਂ ਭਰ ਵਿੱਚ ਲੱਖਾਂ ਲੋਕ ਕੈਂਸਰ ਕਾਰਨ ਮਰਦੇ ਹਨ, ਇਸ ਲਈ ਤੰਬਾਕੂਨੋਸ਼ੀ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਹੋਣਾ ਬਹੁਤ ਜ਼ਰੂਰੀ ਹੈ।ਮੂੰਹ ਦਾ ਕੈਂਸਰ ਨਾਲ ਸਬੰਧਤ ਬਿਮਾਰੀਆਂ ਵਿੱਚ ਵਾਧਾ ਜਿਆਦਾਤਰ ਸਿਗਰਟਨੋਸ਼ੀ ਕਾਰਨ ਹੁੰਦਾ ਹੈ।ਤੰਬਾਕੂ ਸੇਵਨ ਸਮੁੱਚੇ ਮਨੁੱਖੀ ਸ਼ਰੀਰ ਤੇ ਬਹੁਤ ਮਾੜੇ ਪ੍ਰਭਾਵ ਪਾਉਂਦਾ ਹੈ।ਇਸ ਦੀ ਵਰਤੋਂ ਨਾਲ ਦਿਲ,ਦਿਮਾਗ,ਗੁਰਦਿਆਂ,ਮਿਹਦੇ , ਸਾਹ ਪ੍ਰਣਾਲੀ ਅਤੇ ਪ੍ਰਜਨਣ ਪ੍ਰਣਾਲੀ ਤੇ ਮਾਰੂ ਪ੍ਰਭਾਵ ਪੈਂਦੇ ਹਨ।ਤੰਬਾਕੂ ਸੇਵਨ ਫੇਫੜਿਆਂ ਦੇ ਕੈਂਸਰ ਦਾ ਕਾਰਨ ਵੀ ਬਣਦਾ ਹੈ।ਤੰਬਾਕੂ ਸੇਵਨ ਨਾਲ ਸ਼ਰੀਰ ਦੀ ਇਮੂਨਿਟੀ ਘੱਟਦੀ ਹੈ ਅਤੇ ਇਸਦਾ ਲੰਬਾ ਸਮਾਂ ਸੇਵਨ ਸਮੁੱਚੀ ਸਿਹਤ ਵਿੱਚ ਨਿਘਾਰ ਦਾ ਕਾਰਨ ਬਣਦਾ ਹੈ।
ਜੇਕਰ ਕੋਵਿਡ-19 ਦੇ ਸੰਦਰਭ ਵਿੱਚ ਗੱਲ ਕੀਤੀ ਜਾਵੇ ਤਾਂ ਜਿੱਥੇ ਤੰਬਾਕੂ ਸੇਵਨ ਨਾਲ ਘਟੀ ਹੋਈ ਇਮੂਨਿਟੀ ਕਰੋਨਾ ਕੇਸਾਂ ਵਿੱਚ ਘਾਤਕ ਸਾਬਿਤ ਹੁੰਦੀ ਹੈ ਉਥੇ ਮੂੰਹ ਰਾਹੀਂ ਚਬਾ ਕੇ ਤੰਬਾਕੂ ਸੇਵਨ ਕਰਨ ਵਾਲ ਵਿਅਕਤੀਆਂ ਨੂੰ ਵਾਰ ਵਾਰ ਥੁੱਕਣਾ ਪੈਂਦਾ ਜੋ ਕਰੋਨਾ ਰੋਗ ਦੇ ਫੇਲਣ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹੈ।ਇਸ ਵਾਰ ਦੇ ਥੀਮ ਸਾਨੂੰ ਭੋਜਨ ਚਾਹੀਦਾ ਹੈ ਤੰਬਾਕੂ ਨਹੀ ਬਾਰੇ ਆਪਣੇ ਵਿਚਾਰ ਰੱਖਦਿਆਂ ਸਿਵਲ ਸਰਜਨ ਨੇ ਕਿਹਾ ਕਿ ਤੰਬਾਕੂ ਦੀ ਫਸਲ ਲਈ ਬਹੁਤ ਜਿਆਦਾ ਪਾਣੀ ਦੀ ਜਰੂਰਤ ਹੁੰਦੀ ਹੈ ਐਨੇ ਪਾਣੀ ਨਾਲ ਬਹੁਤ ਸਾਰੇ ਵਿਅਕਤੀਆਂ ਦਾ ਪੇਟ ਭਰਨ ਲਈ ਅਨਾਜ ਪੈਦਾ ਕੀਤਾ ਜਾ ਸਕਦਾ ਹੈ।
ਜ਼ਿਲਾ ਸਿਹਤ ਅਫਸਰ ਡਾ:ਹਰਕੀਰਤ ਸਿੰਘ ਨੇ ਕਿਹਾ ਜ਼ਿਲਾ ਹਸਪਤਾਲ ਫਿਰੋਜ਼ਪੁਰ ਵਿਖੇ ਤੰਬਾਕੂ ਸੇਵਨ ਛੁਡਾੳਣ ਲਈ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮੁਫਤ ਉਪਲੱਬਧ ਹਨ। ਇੱਥੇ ਮੁਫਤ ਕਾਊਸਲੰਿਗ ਅਤੇ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ।ਉਹਨਾ ਇਹ ਵੀ ਕਿਹਾ ਕਿ ਕੋਈ ਵੀ ਵਿਅਕਤੀ ਮਜ਼ਬੂਤ ਇੱਛਾਸ਼ਕਤੀ ਅਤੇ ਢੁਕਵੇ ਡਾਕਟਰੀ ਇਲਾਜ਼ ਨਾਲ ਤੰਬਾਕੂ ਸੇਵਨ ਦੀ ਭੈੜੀ ਆਦਤ ਤੋਂ ਛੁਟਕਾਰਾ ਪਾ ਸਕਦਾ ਹੈ।ਇਸ ਅਵਸਰ ਤੇ ਜ਼ਿਲਾ ਫੂੂਡ ਸੇਫਟੀ ਅਫਸਰ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਜ਼ਿਲੇ ਅੰਦਰ ਕੋਟਪਾ ਐਕਟ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਢੁਕਵੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ ਰਾਜ ਵਿੱਚ ਗੁਟਕਾ,ਪਾਨ-ਮਸਾਲਾ,ਫਲੇਵਰਡ ਸੈਂਟਿਡ ਚਬਾਉਣ ਵਾਲਾ ਤੰਬਾਕੂ ਅਤੇ ਕੋਈ ਵੀ ਖਾਣ ਵਾਲਾ ਪਦਾਰਥ,ਜਿਸ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਨੂੰ ਬਣਾਉਣਾ, ਜਮ੍ਹਾ ਕਰਨ ਵੇਚਣ ਅਤੇ ਵੰਡਣ ਤੇ ਪਾਬੰਦੀ ਲਗਾਈ ਗਈ ਹੈ,ਉਨ੍ਹਾ ਕਿਹਾ ਕਿ ਜਨਤਕ ਸਥਾਨਾਂ ਤੇ ਤੰਬਾਕੂ ਨੋਸ਼ੀ ਇੱਕ ਸਜ਼ਾਯੋਗ ਅਪਰਾਧ ਹੈ ਅਤੇ ਵਿਭਾਗ ਵੱਲੋਂ ਸਮੇ ਸਮੇ ਤੇ ਇਸ ਸਬੰਧੀ ਚਲਾਨ ਵੀ ਕੱਟੇ ਜਾਂਦੇ ਹਨ।
ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ:ਸੁਸ਼ਮਾਂ ਠੱਕਰ,ਜਿਲਾ ਟੀਕਾਕਰਨ ਅਫਸਰ ਮੀਨਾਕਸ਼ੀ ਅਬਰੋਲ,ਜ਼ਿਲਾ ਐਪੀਡੀਮਾਲੋਜਿਸਟ ਡਾ: ਸ਼ਮਿੰਦਰਪਾਲ ਕੌਰ,ਡਾ: ਯੁਵਰਾਜ ਨਾਰੰਗ,ਸੁਪਰਡੈਂਟ ਪਰਮਵੀਰ ਮੌਗਾ, ਮਾਸ ਮੀਡੀਆ ਅਫਸਰ ਰੰਜੀਵ,ਡਰੱਗ ਇੰਸਪੈਕਟਰ ਅਮਿਤ ਬਾਂਸਲ,ਜ਼ਿਲਾ ਪ੍ਰੋਗ੍ਰਾਮ ਮੈਨੇਜਰ ਹਰੀਸ਼ ਕਟਾਰੀਆ, ਸੀਨੀਅਰ ਸਹਾਇਕ ਤ੍ਰਿਪਤੀ,ਸਟੈਨੋ ਵਿਕਾਸ ਕਾਲੜਾ,ਚਰਨਜੀਤ ਸਿੰਘ,ਸੁਖਚੈਨ ਸਿੰਘ ਆਦਿ ਹਾਜਿਰ ਸਨ।ਗਤੀਵਿਧੀ ਸੰਚਾਲਣ ਵਿੱਚ ਬੀ.ਸੀ.ਸੀ ਕੋਆਰਡੀਨੇਟਰ ਰਜਨੀਕ ਕੌਰ, ਆਸ਼ੀਸ਼ ਭੰਡਾਰੀ ਨੇ ਵਿਸ਼ੇਸ਼ ਸਹਿਯੋਗ ਕੀਤਾ।