ਫ਼ਰੀਦਕੋਟ ਦੇ ਪੋਜਟਿਵ ਕੇਸ ਨਾਲ ਸੰਪਰਕ ਰੱਖਦੇ 17 ਵਿਅਕਤੀਆਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ- ਡਿਪਟੀ ਕਮਿਸ਼ਨਰ
ਕਰੋਨਾ ਦੇ ਪ੍ਰਭਾਵ ਤੋਂ ਬਚਣ ਲਈ ਲੋਕ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨ
ਫ਼ਰੀਦਕੋਟ ਦੇ ਪੋਜਟਿਵ ਕੇਸ ਨਾਲ ਸੰਪਰਕ ਰੱਖਦੇ 17 ਵਿਅਕਤੀਆਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ- ਡਿਪਟੀ ਕਮਿਸ਼ਨਰ
ਕਰੋਨਾ ਦੇ ਪ੍ਰਭਾਵ ਤੋਂ ਬਚਣ ਲਈ ਲੋਕ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨ
ਫਿਰੋਜ਼ਪੁਰ 6 ਅਪ੍ਰੈਲ ( ) ਡਿਪਟੀ ਕਮਿਸ਼ਨ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਫ਼ਰੀਦਕੋਟ ਦੇ ਪੋਜਟਿਵ ਕੇਸ ਨਾਲ ਸੰਪਰਕ ਰੱਖਦੇ ਫਿਰੋਜ਼ਪੁਰ ਦੇ ਕੁੱਲ 17 ਵਿਅਕਤੀਆਂ ਨੂੰ ਹੋਮ ਕੁਆਰਟਾਈਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਫ਼ਰੀਦਕੋਟ ਵਿਖੇ ਹਰਿੰਦਰ ਨਗਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਕਰੋਨਾ ਰਿਪੋਰਟ ਪੋਜਟਿਵ ਆਈ ਸੀ ਅਤੇ ਉਸ ਵਿਅਕਤੀ ਦੇ ਕੁੱਝ ਰਿਸ਼ਤੇਦਾਰ ਜੋ ਕਿ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ।
ਉਨ੍ਹਾਂ ਦੱਸਿਆ ਕਿ ਰਿਸ਼ਤੇਦਾਰਾਂ ਅਤੇ ਹੋਰਾਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਉਣ ਲਈ ਲਈ ਸਿਹਤ ਵਿਭਾਗ ਵੱਲੋਂ 17 ਵਿਅਕਤੀਆਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 11 ਵਿਅਕਤੀ ਫਿਰੋਜ਼ਪੁਰ ਸ਼ਹਿਰ ਅਤੇ 6 ਵਿਅਕਤੀ ਫਿਰੋਜ਼ਪੁਰ ਛਾਉਣੀ ਵਿਖੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੇ ਘਰ ਦੇ ਬਾਹਰ ਕੁਆਰਨਟਾਈਨ ਦੇ ਨੋਟਿਸ ਚਿਪਕਾਏ ਗਏ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਿਚ ਹਾਲੇ ਤੱਕ ਕਰੋਨਾ ਦੇ ਕੋਈ ਲੱਛਣ ਨਹੀਂ ਹਨ ਪਰ ਸਿਹਤ ਸੁਰੱਖਿਆ ਨੂੰ ਲੈ ਕੇ ਇਨ੍ਹਾਂ ਨੂੰ ਹੋਮ ਕੁਆਰਨਟਾਈਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹਾਲੇ ਕੋਈ ਵੀ ਪੋਜਟਿਵ ਕੇਸ ਨਹੀਂ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੇ ਪ੍ਰਭਾਵ ਤੋਂ ਬਚਣ ਲਈ ਘਰਾਂ ਵਿਚ ਹੀ ਬਣੇ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਅਤੇ ਨਿਯਮਾਂ ਦੀ ਪਾਲਨਾ ਕਰਨ ਤਾਂ ਜੋ ਕਰੋਨਾ ਖਿਲਾਫ ਜੰਗ ਨੂੰ ਜਿੱਤਿਆ ਜਾ ਸਕੇ।