ਫ਼ਿਰੋਜ਼ਪੁਰ ਤੋਂ ਲਖਨਊ ਲਈ 1102 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 8ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ ਹੋਈ ਰਵਾਨਾ
ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕੇਟ, ਪਾਣੀ ਦੀਆਂ ਬੋਤਲਾਂ ਦੇ ਕੇ ਕੀਤਾ ਰਵਾਨਾ
ਫਿਰੋਜ਼ਪੁਰ 20 ਮਈ 2020
ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਤੋਂ 8ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਬੁੱਧਵਾਰ ਨੂੰ ਸ਼ਾਮ 7 ਵਜੇ 1102 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਲਖਨਊ ਲਈ ਰਵਾਨਾ ਹੋਈ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੂੰ ਪਾਣੀ ਦੀਆਂ ਬੋਤਲਾਂ, ਫੂਡ ਪੈਕਟ ਵੀ ਮੁਹੱਈਆ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਸੂਬਿਆਂ ਵਿਚ ਭੇਜਣ ਲਈ ਸਰਕਾਰ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਗਈਆਂ ਹਨ, ਇਸ ਲੜੀ ਤਹਿਤ ਅੱਜ ਅੱਠਵੀਂ ਸ਼੍ਰਮਿਕ ਐਕਸਪ੍ਰੈਸ ਟ੍ਰੇਨ ਫਿਰੋਜ਼ਪੁਰ ਤੋਂ ਲਖਨਊ ਲਈ ਰਵਾਨਾ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਟ੍ਰੇਨ ਵਿਚ ਮਾਲਵਾ ਖੇਤਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਲਈ ਟਿਕਟਾਂ ਦਾ ਖਰਚਾ 5,70,000 ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਫੂਡ ਪੈਕਟ, ਪਾਣੀ ਦੀਆਂ ਬੋਤਲਾਂ ਆਦਿ ਸਬੰਧੀ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੇ ਵੀ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਧੰਨਵਾਦ ਕੀਤਾ, ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਘਰ ਭੇਜਣ ਲਈ ਜੋ ਪ੍ਰਬੰਧ ਕੀਤੇ ਗਏ ਹਨ ਉਹ ਉਨ੍ਹਾਂ ਲਈ ਸਰਕਾਰ ਦਾ ਧੰਨਵਾਦ ਕਰਦੇ ਹਨ।