Ferozepur News
ਫ਼ਿਰੋਜ਼ਪੁਰ ਦੇ ਪਿੰਡ ਗ਼ੁਲਾਮੀ ਵਾਲੇ ਦੇ ਇੱਕ ਨੌਜਵਾਨ ਦੀ ਨਸ਼ੇ ਕਾਰਨ ਮੌਤ
Ferozepur July 13, 2018 : ਨਜ਼ਦੀਕੀ ਪਿੰਡ ਗ਼ੁਲਾਮੀ ਵਾਲਾ ਦੇ ਰਹਿਣ ਵਾਲੇ ਇੱਕ ਹੋਰ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜੁਝਾਰ ਸਿੰਘ ਉਰਫ਼ ਜੋਧਾ (23 ਸਾਲ) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਗ਼ੁਲਾਮੀ ਵਾਲਾ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਜੋਧਾ ਸਿੰਘ ਨਸ਼ੇ ਦਾ ਆਦੀ ਸੀ ਅਤੇ ਬੀਤੀ ਸ਼ਾਮ ਉਸ ਨੇ ਨਸ਼ੇ ਦਾ ਟੀਕਾ ਲਗਾਇਆ ਸੀ, ਜਿਸ ਕਾਰਨ ਉਸ ਦੀ ਹਾਲਤ ਕਾਫ਼ੀ ਜ਼ਿਆਦਾ ਗੰਭੀਰ ਹੋ ਗਈ ਸੀ। ਜੁਝਾਰ ਸਿੰਘ ਉਰਫ਼ ਜੋਧਾ ਨੂੰ ਪਹਿਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਨੂੰ ਗੰਭੀਰ ਵੇਖਦਿਆਂ ਹੋਇਆ ਫ਼ਰੀਦਕੋਟ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਮੁਤਾਬਿਕ ਕੁਝ ਸਮਾਂ ਪਹਿਲੋਂ ਹੀ ਜੁਝਾਰ ਸਿੰਘ ਦਾ ਵਿਆਹ ਹੋਇਆ ਸੀ।