Ferozepur News

ਫ਼ਿਰੋਜ਼ਪੁਰ ਵਿੱਚ ਪੀਣ ਵਾਲੇ ਪਾਣੀ ਅਤੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਖ਼ਰਚੇ ਜਾਣਗੇ 5 ਕਰੋੜ 87 ਲੱਖ: ਪਿੰਕੀ

ਫ਼ਿਰੋਜ਼ਪੁਰ 27 ਅਪ੍ਰੈਲ 2017 ( ) ਫ਼ਿਰੋਜ਼ਪੁਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਬੰਧੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ 5 ਕਰੋੜ 87 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਨਾਲ ਸ਼ਹਿਰ ਦੀ ਪਾਣੀ ਦੀ ਸਪਲਾਈ ਤੇ ਸੀਵਰੇਜ ਦੀ ਸਮੱਸਿਆ ਦਾ ਪੱਕੇ ਤੋਰ ਤੋਂ ਹੱਲ ਨਿਕਲੇਗਾ। ਇਹ ਜਾਣਕਾਰੀ ਸ: ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ।

ਸ: ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਢੁਕਵੇਂ ਹੱਲ ਲਈ ਵਿਸ਼ੇਸ਼ ਯਤਨਾਂ ਸਦਕਾ ਪੰਜਾਬ ਸਰਕਾਰ ਤੋਂ 5 ਕਰੋੜ 87 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਸੀਵਰੇਜ ਦੀ ਲੀਕੇਜ ਹੋ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕੱਲ੍ਹ ਚੰਡੀਗੜ੍ਹ ਤੋਂ ਵਿਸ਼ੇਸ਼ ਟੀਮ ਫ਼ਿਰੋਜ਼ਪੁਰ ਪਹੁੰਚ ਰਹੀ ਹੈ ਜੋ ਇਸ ਦੇ ਸਰਵੇ ਉਪਰੰਤ ਲੋੜ ਅਨੁਸਾਰ ਸੀਵਰੇਜ ਅਤੇ ਪਾਣੀ ਦੀਆਂ ਨਵੀਆਂ ਪਾਈਪਾਂ ਪਾਈਆਂ ਜਾਣਗੀਆਂ ਜਿਸ ਨਾਲ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਪੱਕੇ ਤੌਰ ਤੇ ਨਿਜਾਤ ਮਿਲੇਗੀ। 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਨਗਰ ਕੌਂਸਲ ਅਧੀਨ ਇਲਾਕਿਆਂ ਵਿੱਚ 6 ਨਵੇਂ ਟਿਊਬਵੈੱਲ ਲਗਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਪਾਣੀ ਦੀ ਸਪਲਾਈ ਸਬੰਧੀ ਹੋਰ ਵਧੀਆ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸੀਵਰੇਜ ਦੇ ਪਾਣੀ ਦੀ ਸਪਲਾਈ ਲਈ ਕੁੰਡੇ ਰੋਡ ਵਿਖੇ ਵਾਟਰ ਟਰੀਟਮੈਂਟ ਪ੍ਰਾਜੈਕਟ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਜਦ ਕਿ ਬਸਤੀ ਟੈਂਕਾਂ ਵਾਲੀ ਵਿਖੇ ਵਾਟਰ ਟਰੀਟਮੈਂਟ ਪਲਾਟ ਲਗਾਉਣ ਲਈ ਕੰਨਟੋਨਮੈਂਟ ਬੋਰਡ ਅਤੇ ਰੇਲਵੇ ਤੋਂ ਜ਼ਮੀਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਉਪਲੱਬਧ ਹੋਣ ਮਗਰੋਂ ਬਸਤੀ ਟੈਂਕਾਂ ਵਾਲੀ ਵਿਖੇ ਨਵਾਂ ਵਾਟਰ ਟਰੀਟਮੈਂਟ ਪਲਾਟ ਸਥਾਪਤ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਲਈ ਸ਼ਹਿਰ ਵਿੱਚ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ 3 ਨਵੇਂ ਪਾਰਕ ਵੀ ਬਣਾਏ ਜਾਣਗੇ, ਜਿੱਥੇ ਸ਼ਹਿਰ ਵਾਸੀ ਫ਼ੁਰਸਤ ਦੇ ਪਲਾਂ ਵਿੱਚ ਸੈਰ ਕਰ ਸਕਣਗੇ।

ਉਨ੍ਹਾਂ ਫ਼ਿਰੋਜ਼ਪੁਰ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਉਹ ਉਨ੍ਹਾਂ ਵੱਲੋਂ ਦਿੱਤੇ ਮਾਣ ਸਤਿਕਾਰ ਸਦਕਾ ਪਹਿਲਾ ਤੋਂ ਵੀ ਵੱਧ ਇਲਾਕੇ ਦਾ ਵਿਕਾਸ ਕਰਵਾਉਣਗੇ ਅਤੇ ਇਸ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਇਆ ਜਾਵੇਗਾ।

Related Articles

Back to top button