ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ
ਲੋਕਾਂ ਨੂੰ ਪਾਣੀ ਦੀ ਨਿਕਾਸੀ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ
ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਿਪਟਨ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ
· ਲੋਕਾਂ ਨੂੰ ਪਾਣੀ ਦੀ ਨਿਕਾਸੀ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ
ਫ਼ਿਰੋਜ਼ਪੁਰ, 09 ਜੁਲਾਈ 2023: ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਜ਼ਿਲ੍ਹੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਵਾਸਤੇ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਜ਼ਿਲ੍ਹਾ, ਸਬ-ਡਵੀਜਨ ਅਤੇ ਤਹਿਸੀਲ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਵਾਸੀ ਕਿਸੇ ਵੀ ਮੁਸ਼ਕਿਲ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਕੇ ਮਦਦ ਲੈ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਕਈ ਥਾਵਾਂ ‘ਤੇ ਪਾਣੀ ਭਰਨ ਕਾਰਨ ਨਾਜ਼ੁਕ ਸਥਿਤੀ ਬਣ ਗਈ ਹੈ। ਅਜਿਹੀ ਸਥਿਤੀ ਨਾਲ ਨਿਪਟਨ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01632-244017, ਤਹਿਸੀਲ ਫ਼ਿਰੋਜ਼ਪੁਰ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01632-244019, ਤਹਿਸੀਲ ਜ਼ੀਰਾ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01682-250169, ਤਹਿਸੀਲ ਗੁਰੂਹਰਸਹਾਏ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01685-231010 ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਐਕਸੀਐਨ ਡਰੇਨੇਜ਼ ਫ਼ਿਰੋਜ਼ਪੁਰ ਦਾ ਕੰਟਰੋਲ ਰੂਮ ਨੰਬਰ 01632-245366 ਸਥਾਪਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕਾਂ ਨੇ ਬਰਸਾਤੀ ਨਾਲਿਆਂ, ਸੇਮ ਨਾਲਿਆਂ, ਖਾਲਾਂ ਆਦਿ ਨੂੰ ਬੰਦ ਕੀਤਾ ਹੈ, ਲੋਕਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਇਨ੍ਹਾਂ ਰੁਕਾਵਟਾਂ ਨੂੰ ਤੁਰੰਤ ਖੋਲ੍ਹ ਦੇਣ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਬਰਸਾਤੀ ਪਾਣੀ/ ਹੜ੍ਹ ਨਾਲ ਸਬੰਧਤ ਸਥਿਤੀ ਵਿੱਚ ਉਕਤ ਨੰਬਰਾਂ ‘ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਹਰ ਤਰਾਂ ਦੀ ਮਦਦ ਲਈ ਕਾਰਜਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਪਾਣੀ ਦੀ ਨਿਕਾਸੀ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਖੁਦ ਜ਼ਿਲ੍ਹੇ ਦੀ ਸਥਿਤੀ ਤੇ ਨਜ਼ਰ ਰੱਖ ਰਹੇ ਹਨ।