Ferozepur News

• ਨਸ਼ੇ ਦੀ ਰੋਕਥਾਮ ਲਈ ਖੁਸ਼ਹਾਲੀ ਦੇ ਰਾਖਿਆ (ਜੀ.ਓ.ਜੀ) ਨਾਲ ਮੀਟਿੰਗ ਦਾ ਆਯੋਜਨ • ਸਮੂਹ ਜੀ.ਓ.ਜੀ. ਨਸ਼ਿਆਂ ਖਿਲਾਫ ਨੌਜਵਾਨਾਂ ਨੂੰ ਕਰਨ ਜਾਗਰੂਕ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ 27 ਜੁਲਾਈ 2018 (Manish Bawa  ) ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਜ਼ਿਲ•ਾ ਪ੍ਰਮੁੱਖ ਗਾਰਡੀਅਨਜ਼ ਆਫ ਗਵਰਨੈਂਸ ਮੇਜਰ ਜਨ. ਐੱਸ.ਐੱਸ. ਚੌਹਾਨ ਵੱਲੋਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ•ੇ ਦੇ ਸਮੂਹ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ) ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਗੁਰਮੀਤ ਸਿੰਘ ਮੁਲਤਾਨੀ, ਸਹਾਇਕ ਕਮਿਸ਼ਨਰ (ਸ਼ਿਕਾਇਤਾ) ਸ੍ਰੀ. ਕੇਸ਼ਵ ਗੋਇਲ ਵੀ ਹਾਜ਼ਰ ਸਨ।  
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਖੁਸ਼ਹਾਲੀ ਦੇ ਰਾਖੇ (ਜੀ.ਓ.ਜੀ.) ਦੀ ਚੋਣ ਕੀਤੀ ਗਈ ਹੈ ਅਤੇ ਇਹ ਜੀ.ਓ.ਜੀ. ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ। ਉਨ•ਾਂ ਨੇ ਜੀ.ਓ.ਜੀ. ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਜ਼ਿਲ•ਾ ਪ੍ਰਸ਼ਾਸਨ ਵੱਲੋਂ  ਹਰ ਤਰ•ਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨ•ਾਂ ਕਿਹਾ ਕਿ  ਜ਼ਿਲ•ੇ ਦੇ ਸਮੂਹ ਜੀ.ਓ.ਜੀ. ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਜੇਕਰ ਕਿਸੇ ਨਸ਼ੇ ਵੇਚਣ ਵਾਲੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਇਤਲਾਹ ਜ਼ਿਲ•ਾ ਪ੍ਰਸ਼ਾਸਨ ਨੂੰ ਦੇਣ।  ਜ਼ਿਲ•ਾ ਪ੍ਰਮੁੱਖ ਜੀ.ਓ.ਜੀ ਮੇਜਰ ਜਨ. ਐੱਸ.ਐੱਸ. ਚੌਹਾਨ ਵੱਲੋਂ ਜੀ.ਓ.ਜੀ. ਦੇ ਕੰਮ ਕਰਨ ਦੇ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਵੀ ਦਿੱਤੀ ਗਈ।
ਇਸ ਮੌਕੇ ਕਰਨਲ ਕਸਮੀਰ ਸਿੰਘ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ, ਹਰਦਿਆਲ ਸਿੰਘ, ਪੰਜਾਬ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ, ਰਜਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਜੀ.ਓ.ਜੀ. ਦੇ ਮੈਂਬਰ ਵੀ ਹਾਜ਼ਰ ਸਨ।

Related Articles

Back to top button