Ferozepur News

 ਸਰਕਾਰੀ ਪ੍ਰਾਇਮਰੀ ਸਕੂਲ ਮਹਾਲਮ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ

(ਫਿਰੋਜ਼ਪੁਰ)   ਮਾਨਯੋਗ ਜ਼ਿਲ•ਾ ਸਿੱਖਿਆ ਅਫਸਰ (ਐ.ਸਿ.) ਫਿਰੋਜ਼ਪੁਰ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਮਹਾਲਮ ਵਿਖੇ ਸੈਸ਼ਨ 2016-17 ਦਾ ਸਾਲਾਨਾ ਨਤੀਜਾ ਮਿਤੀ 31-03-2017 ਨੂੰ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ ਦੌਰਾਨ ਘੋਸ਼ਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਨੰਬਰਦਾਰ ਸ਼੍ਰੀ ਸਤਨਾਮ ਸਿੰਘ ਫੌਜੀ ਅਤੇ ਸਮੂਹ ਪਰਿਵਾਰ ਵੱਲੋਂ ਉਨ•ਾਂ ਦੇ ਪਿਤਾ ਸੁਤੰਤਰਤਾ ਸੰਗਰਾਮੀ ਸਵ: ਸ: ਜੋਗਾ ਸਿੰਘ ਨਾਮਧਾਰੀ ਜੀ ਦੀ ਯਾਦ ਵਿੱਚ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਪਿੰਡ ਦੇ ਲੋਕਾਂ ਨੂੰ ਆਪਣੇ ਬੱਚਿਆ ਨੂੰ ਸਰਕਾਰੀ ਸਕੂਲਾਂ ਵਿੱਚ ਪੜ•ਾਉਣ ਲਈ ਅਪੀਲ ਕੀਤੀ। ਅਧਿਆਪਕਾਂ ਵੱਲੋਂ ਦੱਸਿਆ ਗਿਆ ਕਿ ਸਕੂਲ ਦਾ ਨਤੀਜ਼ਾ 100% ਰਿਹਾ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸ: ਸੁਖਦੇਵ ਸਿੰਘ, ਐਸ.ਐਮ.ਸੀ. ਚੇਅਰਮੈਨ ਸ: ਤਾਰਾ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਤੋਂ ਇਲਾਵਾ ਸ.ਪ੍ਰਾ.ਸ. ਮਹਾਲਮ ਦੇ ਮੁੱਖ ਅਧਿਆਪਕ ਸ: ਮਹਿੰਦਰ ਸਿੰਘ, ਮੈਡਮ ਨਿੰਦਰਪਾਲ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ, ਮੇਜਰ ਸਿੰਘ, ਮੰਗਲ ਸਿੰਘ, ਗੁਰਨਾਮ ਸਿੰਘ, ਕਸ਼ਮੀਰ ਸਿੰਘ, ਹਾਕਮ ਸਿੰਘ ਮੈਂਬਰ, ਜੱਸਾ ਸਿੰਘ, ਦਲਵਿੰਦਰ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ।

Related Articles

Back to top button