Ferozepur News

100 ਤੋਂ ਵੱਧ ਸਕੂਲੀ ਬੱਚਿਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ

ਡਿਪਟੀ ਕਮਿਸ਼ਨਰ ਦੇ ਯਤਨਾ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਬਾਰਡਰ ਤੇ ਦੇਖ ਰਹੇ ਹਨ ਰੀਟਰੀਟ ਸੈਰਾਮਨੀ

100 ਤੋਂ ਵੱਧ ਸਕੂਲੀ ਬੱਚਿਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
100 ਤੋਂ ਵੱਧ ਸਕੂਲੀ ਬੱਚਿਆਂ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰਾਮਨੀ
ਡਿਪਟੀ ਕਮਿਸ਼ਨਰ ਦੇ ਯਤਨਾ ਸਦਕਾ ਸਰਕਾਰੀ ਸਕੂਲਾਂ ਦੇ ਬੱਚੇ ਬਾਰਡਰ ਤੇ ਦੇਖ ਰਹੇ ਹਨ ਰੀਟਰੀਟ ਸੈਰਾਮਨੀ

ਸ਼ਹੀਦੀ ਸਮਾਰਕ ਹੂਸੈਨੀਵਾਲਾ ਵਿਖੇ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਬਾਰੇ ਦਿੱਤੀ ਗਈ ਜਾਣਕਾਰੀ

ਫਿਰੋਜ਼ਪੁਰ, 17 ਦਸੰਬਰ 2024: ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਬਾਰੇ ਵੀ ਵੱਢਮੁੱਲੀ ਜਾਣਕਾਰੀ ਦਿੱਤੀ ਜਾਵੇਗੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ ਦੇ 9ਵੀਂ ਤੋਂ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਬੱਸ ਰਾਹੀਂ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਇਸ ਉਪਰੰਤ ਰੀਟਰੀਟ ਸੈਰਾਮਨੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇੱਕ ਚੰਗੇ ਨਾਗਰਿਕ ਬਣਨ ਲਈ ਸਹਾਈ ਸਿੱਧ ਹੁੰਦੇ ਹਨ। ਉਨ੍ਹਾ ਕਿਹਾ ਕਿ ਅਜਿਹੇ ਦੌਰੇ ਲਗਾਤਾਰ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਮੁੱਖੀਆ ਨੂੰ ਵੀ ਕਿਹਾ ਕਿ ਉਹ ਵੀ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਵਿੱਦਿਅਕ ਟੂਰ ਦਾ ਹਿੱਸਾ ਬਣਾਉਣ।

ਇਸ ਮੌਕੇ ਸਿੱਖਿਆ ਵਿਭਾਗ ਤੋਂ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ, ਨੀਤਿਮਾ, ਜਸਬੀਰ ਕੌਰ, ਦੀਪਕ ਕੁਮਾਰ, ਸੋਨੀਆ, ਸੁਖਦੀਪ ਕੌਰ, ਜਸਵਿੰਦਰ ਸਿੰਘ ਆਦਿ ਤੋਂ ਇਲਾਵਾ ਸਕੂਲੀ ਵਿਦਿਆਰਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button