Ferozepur News

1045 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 11ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਤੋਂ ਮੌ ਲਈ ਹੋਈ ਰਵਾਨਾ

1045 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 11ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਤੋਂ ਮੌ ਲਈ ਹੋਈ ਰਵਾਨਾ

ਸਮੂਹ ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕੇਟ, ਪਾਣੀ ਦੀਆਂ ਬੋਤਲਾਂ, ਮਾਸਕ ਉਪਲਬਧ ਕਰਵਾ ਕੇ ਆਪਣੇ ਘਰਾਂ ਲਈ ਕੀਤਾ ਰਵਾਨਾ, ਪ੍ਰਵਾਸੀ ਮਜ਼ਦੂਰਾਂ ਨੇ ਸਰਕਾਰ ਦਾ ਕੀਤਾ ਧੰਨਵਾਦ

1045 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 11ਵੀਂ ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਫ਼ਿਰੋਜ਼ਪੁਰ ਤੋਂ ਮੌ ਲਈ ਹੋਈ ਰਵਾਨਾ
ਫਿਰੋਜ਼ਪੁਰ 22 ਮਈ 2020 ( )
ਮਾਲਵਾ ਦੇ ਵੱਖ ਵੱਖ ਖੇਤਰਾਂ ਦੇ 1045 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ 11 ਸ਼੍ਰਮਿਕ ਐਕਸਪ੍ਰੈੱਸ ਟ੍ਰੇਨ ਸ਼ੁੱਕਰਵਾਰ ਨੂੰ 7 ਵਜੇ ਫਿਰੋਜ਼ਪੁਰ ਛਾਉਣੀ ਤੋਂ ਯੂ ਪੀ ਦੇ ਜ਼ਿਲ੍ਹਾ ਮੌ ਲਈ ਰਵਾਨਾ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ: ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਸਪੈਸ਼ਲ ਸ਼੍ਰਮਿਕ ਟ੍ਰੇਨਾਂ ਰਾਹੀਂ ਉਨ੍ਹਾਂ ਦੇ ਪਿਤਰੀ ਰਾਜਾਂ ਵਿਚ ਭੇਜਿਆ ਜਾ ਰਿਹਾ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਤਹਿਤ ਅੱਜ 11ਵੀ ਸ਼੍ਰਮਿਕ ਟ੍ਰੇਨ ਫਿਰੋਜ਼ਪੁਰ ਤੋਂ ਯੂ ਪੀ ਦੇ ਜ਼ਿਲ੍ਹਾ ਮੌ ਲਈ ਰਵਾਨਾ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਵਿਚ ਕਰਫ਼ਿਊ ਕਾਰਨ ਫਸੇਂ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਸੂਬਿਆਂ ਵਿੱਚ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਤੋਂ ਯੂ ਪੀ ਦੇ ਜ਼ਿਲ੍ਹਾ ਮੌ ਲਈ ਰਵਾਨਾ ਹੋਈ ਟ੍ਰੇਨ ਦਾ 9,28,000 ਰੁਪਏ ਦਾ ਟਿਕਟਾਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕਰ ਕੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਰੇਨਾਂ ਰਾਹੀਂ ਰਵਾਨਾ ਕੀਤੇ ਜਾਂਦੇ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਫੂਡ ਪੈਕੇਟ, ਪਾਣੀ ਦੀਆਂ ਬੋਤਲਾਂ, ਫੇਸ ਮਾਸਕ ਵੀ ਉਪਲੱਬਧ ਕਰਵਾਏ ਜਾਂਦੇ ਹਨ ਅਤੇ ਨਾਲ ਹੀ ਇਨ੍ਹਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਕੋਰੋਨਾ ਵਾਇਰਸ ਸਬੰਧੀ ਹੋਰ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।
ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੇ ਮੁਸ਼ਕਲ ਦੀ ਘੜੀ ਵਿਚ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਭੇਜਣ ਲਈ ਕੀਤੇ ਗਏ ਪ੍ਰਬੰਧਾਂ ਤੇ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹੀ ਅੱਜ ਉਹ ਆਪਣੇ ਘਰਾਂ ਵਿਚ ਜਾ ਰਹੇ ਹਨ।

Related Articles

Leave a Comment

Back to top button
Close