Ferozepur News

1100 ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫਤਾਰ,ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਕੀਤਾ ਦਰਜ

golianਫਿਰੋਜ਼ਪੁਰ 19 ਮਾਰਚ (ਏ. ਸੀ. ਚਾਵਲਾ) : ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1100 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖਿਲਾਫ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐਸ. ਆਈ. ਭਗਵਾਨ ਦੱਸਿਆ ਨੇ ਕਿ ਉਨ•ਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਪਿੰਡ ਗਾਦੜੀਵਾਲਾ ਵਿਖੇ ਗਸ਼ਤ ਕਰ ਰਹੀ ਸੀ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਉਨ•ਾਂ ਨੇ ਸ਼ੱਕ ਦੇ ਆਧਾਰ ਤੇ ਇਕ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 1100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਆਪਣਾ ਨਾਂਅ ਜਰਨੈਲ ਸਿੰਘ ਉਰਫ ਰਿੰਪੀ ਪੁੱਤਰ ਆਤਮਾ ਸਿੰਘ ਵਾਸੀ ਸੰਤ ਬਾਬਾ ਪੂਰਨ ਸਿੰਘ ਵਾਲੀ ਬਸਤੀ ਵਾਰਡ ਨੰਬਰ 14 ਜ਼ੀਰਾ ਦੱਸਿਆ ਹੈ। ਜਾਂਚਕਰਤਾ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Back to top button