Ferozepur News

12 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸਾਰਾਗੜ੍ਹੀ ਦਿਵਸ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 05 ਸਤੰਬਰ 2018 (Vikramditya Sharma  ) ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ 12 ਸਤੰਬਰ 2018 ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰ. ਗੁਰਮੀਤ ਸਿੰਘ ਮੁਲਤਾਨੀ, ਐੱਸ.ਡੀ.ਐੱਮ. ਸ੍ਰੀ. ਅਮਿਤ ਗੁਪਤਾ ਅਤੇ ਲੈਫ਼ਟੀਨੈਂਟ ਕਰਨਲ ਸ੍ਰ. ਰਵਿੰਦਰ ਸੈਨੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ।
  ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ, ਡਿਪਟੀ ਡਾਇਰੈਕਟਰ ਬਾਗ਼ਬਾਨੀ ਨਰਿੰਦਰ ਸਿੰਘ ਮੱਲ੍ਹੀ, ਡਿਪਟੀ ਡੀ.ਈ.ਓ ਐਲੀਮੈਂਟਰੀ ਸੁਖਵਿੰਦਰ ਸਿੰਘ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

Related Articles

Back to top button