13 ਦਸੰਬਰ 2015 ਨੂੰ ਹੋਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਲਈ ਆਬਜਰਵਰ/ਅਫਸਰ ਇੰਚਾਰਜ ਅਤੇਡਿਊਟੀ ਮੈਜਿਸਟਰੇਟ ਨਿਯੁਕਤ
ਫਿਰੋਜ਼ਪੁਰ 10 ਦਸੰਬਰ (ਏ.ਸੀ.ਚਾਵਲਾ)ਜਿਲ•ਾ ਮੈਜਿਸਟਰੇਟ ਫਿਰੋਜ਼ਪੁਰ ਇੰਜੀ.ਡੀ.ਪੀ.ਐਸ.ਖਰਬੰਦਾ ਆਈ.ਏ.ਐਸ ਨੇ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਚੰਡੀਗੜ• ਦੇ ਆਦੇਸ਼ਾਂ ਅਨੁਸਾਰ ਅਧਿਆਪਕ ਯੋਗਤਾ ਟੈਸਟ ਮਿਤੀ 13 ਦਸੰਬਰ 2015 ਨੂੰ ਹੋ ਰਹੇ ਹਨ। ਇਸ ਟੈਸਟ ਵਿਚ ਵੱਡੀ ਤੈਦਾਦ ਵਿੱਚ ਪ੍ਰੀਖਿਆਰਥੀ ਹਿੱਸਾ ਲੈਣਗੇ, ਜਿਸ ਕਾਰਨ ਭਾਰੀ ਇਕੱਠ ਹੋਣ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਪ੍ਰੀਖਿਆ ਕੇਂਦਰਾਂ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜਿਲ•ਾ ਮੈਜਿਸਟਰੇਟ ਇੰਜੀ.ਡੀ.ਪੀ.ਐਸ.ਖਰਬੰਦਾ ਵੱਲੋਂ ਆਬਜਰਵਰ/ਅਫਸਰ ਇੰਚਾਰਜ ਅਤੇ ਡਿਊਟੀ ਮੈਜਿਸਟਰੇਟ ਨਿਯੁਕਤ ਕੀਤੇ ਗਏ ਹਨ। ਇੰਜੀ.ਡੀ.ਪੀ.ਐਸ.ਖਰਬੰਦਾ ਨੇ ਕਿਹਾ ਕਿ ਪ੍ਰੋਗਰਾਮ ਅਨੁਸਾਰ ਮਿਤੀ 13 ਦਸੰਬਰ 2015 ਨੂੰ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਹੋਣਾ ਹੈ ਅਤੇ ਇਸ ਲਈ ਫਿਰੋਜ਼ਪੁਰ ਜ਼ਿਲ•ੇ ਵਿਚ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ, ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ (05001) ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫਿਰੋਜ਼ਪੁਰ ਸ਼ਹਿਰ (05002) ਲਈ ਆਬਜਰਵਰ/ਅਫਸਰ ਇੰਚਾਰਜ ਅਤੇ ਡਿਊਟੀ ਮੈਜਿਸਟਰੇਟ ਐਸ.ਡੀ.ਐਮ.ਜ਼ੀਰਾ, ਐਮ.ਐਲ.ਐਮ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ (05003)ਲਈ ਆਬਜਰਵਰ/ਅਫਸਰ ਇੰਚਾਰਜ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਫਿਰੋਜਪੁਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਜ਼ੀਰਾ, ਆਰ.ਐਸ.ਡੀ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ (05004) ਲਈ ਆਬਜਰਵਰ/ਅਫਸਰ ਇੰਚਾਰਜ ਏ.ਈ.ਟੀ.ਸੀ ਫਿਰੋਜ਼ਪੁਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਮੱਖੂ, ਦੇਵ ਸਮਾਜ ਕਾਲਜ ਫਾਰ ਵੂਮੈਨ (05005) ਲਈ ਆਬਜਰਵਰ/ਅਫਸਰ ਇੰਚਾਰਜ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਿਰੋਜ਼ਪੁਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਮੱਖੂ, ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-1 ਫਿਰੋਜ਼ਪੁਰ (05006) ਲਈ ਆਬਜਰਵਰ/ਅਫਸਰ ਇੰਚਾਰਜ ਬੀ.ਡੀ.ਪੀ.ਓ ਫਿਰੋਜ਼ਪੁਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਫਿਰੋਜ਼ਪੁਰ, ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-2 ਫਿਰੋਜ਼ਪੁਰ (05007) ਲਈ ਆਬਜਰਵਰ/ਅਫਸਰ ਇੰਚਾਰਜ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਫਿਰੋਜ਼ਪੁਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਫਿਰੋਜ਼ਪੁਰ, ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-3 ਫਿਰੋਜ਼ਪੁਰ (05008)ਲਈ ਆਬਜਰਵਰ/ਅਫਸਰ ਇੰਚਾਰਜ ਜੀ.ਐਮ.ਡੀ.ਆਈ.ਸੀ ਫਿਰੋਜ਼ਪੁਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਫਿਰੋਜ਼ਪੁਰ, ਡੀ.ਸੀ ਮਾਡਲ ਸੀਨੀਅਰ ਸਕੈਂਡਰੀ ਸਕੂਲ ਫਿਰੋਜ਼ਪੁਰ ਛਾਉਣੀ (05009)ਲਈ ਆਬਜਰਵਰ/ਅਫਸਰ ਇੰਚਾਰਜ ਸਕੱਤਰ ਜ਼ਿਲ•ਾ ਪ੍ਰੀਸ਼ਦ ਫਿਰੋਜ਼ਪੁਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਜ਼ੀਰਾ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਇੰਜੀਨੀਅਰਿੰਗ ਬਲਾਕ-4 ਫਿਰੋਜ਼ਪੁਰ (05010) ਲਈ ਆਬਜਰਵਰ/ਅਫਸਰ ਇੰਚਾਰਜ ਬੀ.ਡੀ.ਪੀ.ਓ ਮਮਦੋਟ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਫਿਰੋਜ਼ਪੁਰ ਨੂੰ ਨਿਯੁਕਤ ਕੀਤਾ ਗਿਆ ਹੈ।