ਦਫਤਰੀ ਕਾਮਿਆਂ ਵੱਲੋਂ ਕਲਮ ਛੋੜ ਹੜਤਾਲ 30 ਜੂਨ ਤੱਕ ਵਧਾਈ ,ਸਾਰੇ ਸਰਕਾਰੀ ਦਫਤਰਾਂ ਦਾ ਸਮੁੱਚਾ ਕੰਮ ਕਾਜ ਠੱਪ, ਖਜ਼ਾਨਾ ਦਫਤਰ ਸਾਹਮਣੇ ਕੀਤਾ ਰੋਸ ਮੁਜ਼ਾਹਰਾ
ਦਫਤਰੀ ਕਾਮਿਆਂ ਵੱਲੋਂ ਕਲਮ ਛੋੜ ਹੜਤਾਲ 30 ਜੂਨ ਤੱਕ ਵਧਾਈ ,ਸਾਰੇ ਸਰਕਾਰੀ ਦਫਤਰਾਂ ਦਾ ਸਮੁੱਚਾ ਕੰਮ ਕਾਜ ਠੱਪ, ਖਜ਼ਾਨਾ ਦਫਤਰ ਸਾਹਮਣੇ ਕੀਤਾ ਰੋਸ ਮੁਜ਼ਾਹਰਾ
ਸਰਕਾਰ ਦਿਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸੜਕਾਂ ਤੇ ਆ ਕੇ ਕਰ ਰਿਹਾ ਹੈ ਸਰਕਾਰ ਦਾ ਪਿਟ ਸਿਆਪਾ— ਪ੍ਰਧਾਨ ਮਨੋਹਰ ਲਾਲ
ਫਿਰੋਜ਼ਪੁਰ 28 ਜੂਨ 2021 — ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋ ਕੈਪਟਨ ਸਰਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਤੇ ਅੜੀਅਲ ਰਵਈਏ ਖਿਲਾਫ ਵਿੱਢੀ ਗਈ ਕਲਮ ਛੋੜ ਹੜਤਾਲ ਨੂੰ 30 ਜੂਨ ਤੱਕ ਵਧਾ ਦਿੱਤਾ ਹੈ ਅਤੇ ਸਾਰੇ ਸਰਕਾਰੀ ਦਫਤਰਾਂ ਦਾ ਕੰਮ ਕਾਜ ਸੰਪੂਰਨ ਤੌਰ ਤੇ ਠੱਪ ਕਰਕੇ ਰੱਖ ਦਿੱਤਾ ਹੈ । ਅੱਜ ਸਵੇਰੇ ਸਰਕਾਰੀ ਦਫਤਰੀ ਖੁੱਲਦੇ ਸਾਰ ਹੀ ਸਥਾਨਕ ਡੀ.ਏ.ਸੀ. ਕੰਪਲੈਕਸ ਕੈਪਟਨ ਸਰਕਾਰ ਅਤੇ ਵਿੱਤ ਮੰਤਰੀ ਵਿਰੋਧੀ ਨਾਲ ਗੂੰਜ ਉਠਿਆ । ਵੱਖ-ਵੱਖ ਦਫਤਰਾਂ ਦੇ ਸਰਕਾਰੀ ਮੁਲਾਜ਼ਮ ਨਾਹਰੇਬਾਜ਼ੀ ਕਰਦੇ ਹੋਏ ਦਫਤਰਾਂ ਤੋਂ ਬਾਹਰ ਆ ਗਏ ਅਤੇ ਮੁਲਾਜ਼ਮਾਂ ਦੇ ਵੱਡੇ ਹਜੂਮ ਨੇ ਖਜ਼ਾਨਾ ਦਫਤਰ ਫਿਰੋਜ਼ਪੁਰ ਸਾਹਮਣੇ ਰੋਸ ਮੁਜ਼ਾਹਰ ਸੁਰੂ ਦਿੱਤਾ | ਪੀ.ਐਸ.ਐਮ.ਐਸ.ਯੂ. ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਮਨੋਹਰ ਲਾਲ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਮੁਜ਼ਾਹਰੇ ਵਿਚ ਡੀ.ਸੀ. ਦਫਤਰ।ਫਿਰੋਜ਼ਪੁਰ, ਲੋਕ ਨਿਰਮਾਣ ਵਿਭਾਗ, ਐਸ.ਡੀ.ਐਮ. ਦਫਤਰ, ਫੂਡ ਸਪਲਾਈ ਵਿਭਾਗ, ਜ਼ਿਲ੍ਹਾ ਨਗਰ ਯੋਜਨਾਕਾਰ ਦਫਤਰ,
ਖਜ਼ਾਨਾ ਦਫਤਰ, ਫਿਰੋਜ਼ਪੁਰ, ਕਿਰਤ ਵਿਭਾਗ, ‘ ਸਥਾਨਕ ਸਰਕਾਰਾਂ ਵਿਭਾਗ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਭਾਸ਼ਾ
ਵਿਭਾਗ, ਅੰਕੜਾ ਵਿਭਾਗ, ਸਿਹਤ ਵਿਭਾਗ ਦੇ ਸੈਕੜੇ ਕਲੈਰੀਕਲ ਕਾਮਿਆਂ ਨੇ ਪੂਰੇ ਰੋਹ ਨਾਲ ਭਾਗ ਲਿਆ । ਇਸ ਰੋਸ
ਧਰਨੇ ਨੂੰ ਸੰਬੋਧਨ ਕਰਦਿਆਂ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ, ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ., ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਓਮ ਪ੍ਰਕਾਸ਼ ਰਾਣਾ ਪ੍ਰਧਾਨ ਡੀ.ਸੀ. ਦਫਤਰ ਕਰਮਚਾਰੀ ਯੂਨੀਅਨ, ਪਰਮਵੀਰ ਮੌਗਾ ਪ੍ਰਧਾਨ ਹੈਲਥ ਵਿਭਾਗ, ਜਗਸੀਰ ਸਿੰਘ ਭਾਂਗਰ ਐਡੀਸ਼ਨਲ ਜਨਰਲ ਸਕੱਤਰ, ਪ੍ਰਦੀਪ ਵਿਨਾਇਕ ਜ਼ਿਲ੍ਹਾ ਖਜ਼ਾਨਚੀ, ਸੋਨੂੰ ਕਸ਼ਅਪ ਜ਼ਿਲ੍ਹਾ ਜਨਰਲ ਸਕੱਤਰ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਸੁਖਚੈਨ ਸਿੰਘ ਸੂਬਾ ਪ੍ਰਧਾਨ ਸਟੈਨੋ ਟਾਈਪਿਸਟ ਯੂਨੀਅਨ ਪੰਜਾਬ, ਅਸ਼ੋਕ ਕੁਮਾਰ ਪ੍ਰਧਾਨ ਕਮਿਸ਼ਨਰ ਦਫਤਰ, ਅਮਨਦੀਪ ਸਿੰਘ ਖਜ਼ਾਨਾ ਦਫਤਰ,
ਗਗਨਦੀਪ ਸਿੰਘ ਆਈ.ਟੀ.ਆਈ, ਗੋਵਿੰਦ ਮੁਟਨੇਜਾ ਫੂਡ ਸਪਲਾਈ ਵਿਭਾਗ, ਗੁਰਪ੍ਰੀਤ ਸਿੰਘ ਸੋਢੀ ਅਤੇ ਵਿਕਰਮ ਕੁਮਾਰ ਕਰ ਅਤੇ ਆਬਕਾਰੀ ਵਿਭਾਗ, ਨੀਰਜ ਕੁਮਾਰ ਅਤੇ ਅਰੁਨ ਕੁਮਾਰ ਆਰ.ਟੀ.ਓ. ਦਫਤਰ, ਸੁਖਚੈਨ ਸਿੰਘ ਖੇਤੀਬਾੜੀ ਵਿਭਾਗ, ਵਰੁਣ ਕੁਮਾਰ ਸਿੱਖਿਆ ਵਿਭਾਗ, ਸਰਬਜੀਤ ਸਿੰਘ ਤਹਿਸੀਲ ਪ੍ਰਧਾਨ, ਗੁਰਤੇਜ ਸਿੰਘ ਅਤੇ ਸੰਜੀਵ ਕੁਮਾਰ ਪੰਜਾਬ ਰੋਡਵੇਜ਼, ਜਸਮੀਤ ਸਿੰਘ ਸੈਡੀ ਜਲ ਸਰੋਤ ਵਿਭਾਗ, ਵਿਪਨ ਕੁਮਾਰ ਹੈਲਥ ਵਿਭਾਗ, ਜੁਗਲ ਕਿਸ਼ੋਰ ਆਨੰਦ, ਗੌਰਵ ਅਰੋੜਾ, ਵਿਜੇ ਕੁਮਾਰ ਅਤੇ ਸ਼ਿਵਾਲ ਖੰਨਾ ਲੋਕ ਨਿਰਮਾਣ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ
ਦੀ ਰਿਪੋਰਟ ਦੀ ਜ਼ੋਰਦਾਰ ਨਿਖੇਦੀ ਕਰਦਿਆਂ ਇਸ ਰਿਪੋਰਟ ਰਾਹੀ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਉਨ੍ਹਾਂ ਦੀਆਂ ਤਨਖਾਹਾਂ ਦੇ ਨਾਲ ਪਹਿਲਾਂ ਤੋਂ ਮਿਲ ਰਹੇ ਭੱਤਿਆਂ ਨੂੰ ਵੀ ਖੋਹ ਲਿਆ ਹੈ ਜਿਸ ਨਾਲ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸੜਕਾਂ ਤੇ ਆ ਗਿਆ ਹੈ। ਉਕਤ ਆਗੂਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਰੀਵਾਈਜ਼ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ
ਅਤੇ ਲੰਬੇ ਸਮੇ ਤੋ ਲਟਕ ਰਹੀਆਂ ਹੋਰ ਮੰਗਾਂ ਦੀ ਪੂਰਤੀ ਕਰਵਾਉਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਦੇ ਤੁਰੰਤ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਕਲੈਰੀਕਲ ਕਾਮਿਆਂ ਵੱਲੋ 30 ਜੂਨ ਤੋਂ ਬਾਅਦ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਦੀ ਕੈਪਟਨ ਸਰਕਾਰ ਦੀ ਹੋਵੇਗੀ । ਇਸ ਮੌਕੇ ਇਕੱਠੇ ਹੋਏ ਕਰਮਚਾਰੀਆਂ ਦੇ ਭਾਰੀ ਇਕੱਠ ਨੇ ਕੈਪਟਨ ਸਰਕਾਰ ਅਤੇ ਵਿੱਤ ਮੰਤਰੀ ਖਿਲਾਫ ਜੰਮ ਕੇ ਨਾਹਰਬਾਜ਼ੀ ਕੀਤੀ
.