Ferozepur News

14 ਨਵੰਬਰ 2021 ਤੱਕ ਚੱਲੇਗਾ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ, 837 ਪਿੰਡਾਂ ਨੂੰ ਕੀਤਾ ਜਾਵੇਗਾ ਕਵਰ- ਸੀਜੀਐਮ ਏਕਤਾ ਉੱਪਲ

14 ਨਵੰਬਰ 2021 ਤੱਕ ਚੱਲੇਗਾ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ, 837 ਪਿੰਡਾਂ ਨੂੰ ਕੀਤਾ ਜਾਵੇਗਾ ਕਵਰ- ਸੀਜੀਐਮ ਏਕਤਾ ਉੱਪਲ

14 ਨਵੰਬਰ 2021 ਤੱਕ ਚੱਲੇਗਾ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ, 837 ਪਿੰਡਾਂ ਨੂੰ ਕੀਤਾ ਜਾਵੇਗਾ ਕਵਰ- ਸੀਜੀਐਮ ਏਕਤਾ ਉੱਪਲ

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖ-ਵੱਖ ਸਕੀਮਾਂ/ਸੁਵਿਧਾਵਾਂ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
  • ਸੀਜੀਐੱਮ ਵੱਲੋਂ ਫਿਰੋਜ਼ਪੁਰ ਦੇ ਪੱਤਰਕਾਰਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਫਿਰੋਜ਼ਪੁਰ 5 ਅਕਤੂਬਰ 2021 (   ) ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ 14 ਨਵੰਬਰ 2021 ਤੱਕ ਚੱਲੇਗਾ ਜਿਸ ਦੀ ਸ਼ੁਰੂਆਤ 2 ਅਕਤੂਬਰ 2021 ਤੋਂ ਹੋ ਗਈ ਹੈ। ਨਾਲਸਾ ਦੀਆਂ ਗਾਈਡਲਾਈਨਜ਼ ਮੁਤਾਬਕ ਇਹ ਪ੍ਰੋਗਰਾਮ ਤਕਰੀਬਨ ਡੇਢ ਮਹੀਨੇ ਚੱਲੇਗਾ ਅਤੇ ਇਸ ਪ੍ਰੋਗਰਾਮ ਦੇ ਅੰਤਰਗਤ ਫਿਰੋਜ਼ਪੁਰ ਜ਼ਿਲ੍ਹੇ ਦੇ 837 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਹ ਪ੍ਰਗਟਾਵਾ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮਿਸ ਏਕਤਾ ਉੱਪਲ  ਵੱਲੋਂ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਅਤੇ ਫਿਰੋਜ਼ਪੁਰ ਦੇ ਪ੍ਰੈਸ ਰਿਪੋਰਟਰਾਂ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ ਗਿਆ।

           ਮਿਸ ਏਕਤਾ ਉੱਪਲ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਉਨ੍ਹਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਅਤੇ ਲੀਗਲ ਅਵੇਰਨੈਸ ਦੇ ਤਹਿਤ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਮਹੱਤਵ, ਮਿਡੀਏਸ਼ਨ ਸੈਂਟਰ, ਫਰੰਟ ਆਫਿਸ ਆਦਿ ਦੀਆਂ ਸੁਵਿਧਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵੇਰੀਅਸ ਹੋਲਡਰ, ਪੈਨਲ ਐਡਵੋਕੇਟ, ਜ਼ਿਲ੍ਹਾ ਸੋਸ਼ਲ ਵੈਲਫੇਅਰ ਅਫਸਰ, ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ।

          ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਡੀਡੀਪੀਓ, ਬੀਡੀਪੀਓ ਤੇ ਸਰਪੰਚਾਂ ਦੇ ਰਾਹੀਂ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ  ਲੋਕ ਇਸ ਦਾ ਵੱਧ ਤੋਂ ਵੱਧ ਸਹਿਯੋਗ ਲੈਣ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪੇਂਡੂ ਵਰਗ ਦੇ ਬਹੁਤ ਸਾਰੇ ਲੋਕ ਜਾਣੂ ਨਹੀਂ ਹਨ ਜ਼ਿਨ੍ਹਾ ਕਰਕੇ ਉਹ ਕਾਨੂੰਨੀ ਸੇਵਾਵਾਂ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ ਇਸ ਲਈ ਇਹ ਬਹੁਤ ਜਰੂਰੀ ਹੈ ਕਿ ਇਸ ਪ੍ਰੋਗਰਾਮ ਤੋਂ ਇਲਾਵਾ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ, ਮਿਡੀਏਸ਼ਨ ਸੈਂਟਰ, ਫਰੰਟ ਆਫਿਸ ਦੀਆਂ ਵੱਧ ਤੋਂ ਵੱਧ ਸੁਵਿਧਾਵਾਂ ਦੀ ਜਾਣਕਾਰੀ ਆਮ ਵਰਗ ਨੂੰ ਹੋਣੀ ਬਹੁਤ ਜ਼ਰੂਰੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਅਗਾਂਹ ਵੀ ਉਨ੍ਹਾਂ ਵੱਲੋਂ ਸੋਸ਼ਲ ਐਕਟੀਵਿਟੀ, ਮੈਗਾ ਤੇ ਲੀਗਲ ਅਵੇਰਨੈਸ ਕੈਂਪ ਲਗਾਏ ਜਾਣਗੇ ਤੇ ਜਿੱਥੇ ਪਹਿਲਾ ਤੋਂ ਹੀ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button