14 ਫਰਵਰੀ ਨੂੰ ਫਿਰੋਜ਼ਪੁਰ ਜ਼ਿਲ•ੇ ਵਿਚ ਪੰਜ ਕੋਮੀ ਲੋਕ ਅਦਾਲਤਾਂ ਲੱਗਣਗੀਆਂ—-ਪੁਰੀ
ਫਿਰੋਜਪੁਰ 13 ਫਰਵਰੀ 2015 ( ਤਿਵਾੜੀ ) ਮਾਣਯੋਗ ਮਿਸਟਰ ਜਸਟੀਸ ਟੀ. ਐਸ. ਠਾਕੁਰ ਕਾਰਜਕਾਰੀ ਚੇਅਰਮੈਨ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦਿੱਲੀ ਦੇ ਹੁਕਮਾ ਅਨੁਸਾਰ ਮਿਤੀ 14 ਫ਼ਰਵਰੀ 2015 ਨੂੰ ਮਾਣਯੋਗ ਸੁਪਰੀਮ ਕੋਰਟ ਦੀ ਅਦਾਲਤਾਂ ਤੋਂ ਲੈ ਕੇ ਨੈਸ਼ਨਲ ਪੱਧਰ ਤੇ ਹਰ ਰਾਜ ਦੇ ਜ਼ਿਲ•ਾ ਅਤੇ ਉਪ ਮੰਡਲ ਦੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ.ਵਿਵੇਕ ਪੁਰੀ ਜਿਲ•ਾ ਅਤੇ ਸ਼ੈਸ਼ਨ ਜੱਜ ਫਿਰੋਜ਼ਪੁਰ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੇਸਾ ਦਾ ਨਿਪਟਾਰਾ ਕਰਨ ਲਈ ਪੰਜ ਬੈਂਚ ਬਨਾਏ ਗਏ ਹਨ, ਜਿਨ•ਾਂ ਵਿੱਚ ਫਿਰੋਜਪੁਰ ਵਿਖੇ ਤਿੰਨ , ਜ਼ੀਰਾ ਅਤੇ ਗੁਰੂਹਰਸਹਾਏ ਵਿੱਚ ਇੱਕ ਇੱਕ ਦਾ ਬੈਂਚ ਬਨਾਇਆ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਬੈਂਕ ਕੇਸ, ਪੈਸੇ ਲੈਣ ਦੇਣ ਦੀ ਦੀਵਾਨੀ ਦਾਵੇ, ਧਾਰਾ 138, ਐਨ ਐਕਟ (ਚੈਕ ਬਾਉਸ ਦੇ ਕੇਸ) ਦੇ ਕੇਸਾ ਦੀ ਸੁਣਵਾਈ ਹੋਵੇਗੀ। ਇਸ ਲੋਕ ਅਦਾਲਤ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿੱਚ ਦਾਇਰ ਨਹੀ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ। ਉਨ•ਾਂ ਕਿਹਾ ਕਿ ਇਹ ਲੋਕ ਅਦਾਲਤ ਫਿਰੋਜ਼ਪੁਰ, ਜ਼ੀਰਾ ਅਤੇ ਗੁਰੂਹਰਸਹਾਏ ਦੀ ਅਦਾਲਤਾਂ ਵਿਖੇ ਲਗਾਈ ਜਾਵੇਗੀ, ਇਸ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾ ਦੀ ਕੋਈ ਅਪੀਲ ਦਲੀਲ ਨਹੀ ਹੈ ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਗਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖ਼ਸ਼ ਹੁੰਦੇ ਹਨ ਤੇ ਧਿਰਾਂ ਨੂੰ ਮੁਕੱਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ।
ਸ਼੍ਰੀ ਵਿਵੇਕ ਪੁਰੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਿਨ•ਾਂ ਲੋਕਾਂ ਦੇ ਕੇਸ ਅਦਾਲਤ ਵਿੱਚ ਚੱਲ ਰਹੇ ਹਨ ਉਹ ਇਸ ਲੋਕ ਅਦਾਲਤਾਂ ਵਿੱਚ ਅਪਣਾ ਕੇਸ ਲਗਵਾ ਕੇ ਜਲਦੀ ਨਿਆਂ ਪ੍ਰਾਪਤ ਕਰ ਸਕਦੇ ਹਨ। ਇਸ ਤੋ ਇਲਾਵਾ ਉਨ•ਾਂ ਨੇ ਮਿਡੀÂੈਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀÂੈਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾ ਦਾ ਫੈਸਲਾ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਹਨ, ਉਹ ਵੀ ਮਿਡੀÂੈਸ਼ਨ ਸੈਂਟਰ (ਸਮਝੌਤਾ ਸਦਨ) ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀÂੈਸ਼ਨ ਵਿੱਚ ਫੈਸਲਾ ਹੋਏ ਕੇਸਾ ਦੀ ਕੋਈ ਅਪੀਲ ਦਲੀਲ ਨਹੀ ਹੁੰਦੀ ਅਤੇ ਧਿਰਾਂ ਵਿੱਚ ਆਪਸੀ ਭਾਈਚਾਰਾ ਬਨਿਆ ਰਹਿੰਦਾ ਹੈ।