Ferozepur News

14 students of Meritorious School Ferozepur excelled in JEE Main 2019 results

ਫਿਰੋਜ਼ਪੁਰ  3 ਫਰਵਰੀ (     ) ਬੀਤੇ ਦਿਨੀਂ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਜੇ ਈ ਈ ਮੇਨ 2019 ਦੇ ਐਲਾਨੇ ਗਏ ਨਤੀਜੇ ਵਿੱਚ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦਾ ਨਤੀਜਾ ਸਾਨਦਾਰ ਰਿਹਾ ।ਇਨ੍ਹਾਂ ਨਤੀਜਿਆਂ ਵਿੱਚ ਇਸ ਸਕੂਲ ਦੇ ਚੌਦਾਂ ਵਿਦਿਆਰਥੀਆਂ, ਜਿਨ੍ਹਾਂ ਵਿੱਚ ਸੱਤ ਲੜਕੀਆਂ ਗੁਰਜੀਤ ਕੌਰ, ਗਜ਼ਲ, ਕਵਲਪ੍ਰੀਤ ਕੌਰ, ਸੁਖਪ੍ਰੀਤ ਕੌਰ, ਮਨੀਸ਼ਾ, ਈਸ਼ਾ, ਸੁਮਨ ਕੌਰ ਅਤੇ ਸੱਤ ਲੜਕੇ ਪਰਦੀਪ ਕੁਮਾਰ, ਹਰਪ੍ਰੀਤ ਸਿੰਘ, ਵਿਸ਼ਾਲ,ਤਜਿੰਦਰ ਪਾਲ ਸਿੰਘ, ਪਵਨਪਰੀਤ ਸਿੰਘ , ਗੁਰਮੇਜ ਸਿੰਘ ਅਤੇ ਹਰਭਜਨ ਸਿੰਘ ਨੇ ਇਹ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਦਾ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ ।ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਪਰਗਟ ਸਿੰਘ ਬਰਾੜ ਨੇ ਦਿੱਤੀ।

ਇਸ ਤੋਂ ਇਲਾਵਾ ਸਕੂਲ ਦੇ ਵਾਇਸ ਪ੍ਰਿੰਸੀਪਲ ਮੈਡਮ ਪਰਦੀਪ ਕੌਰ ਨੇ ਸਕੂਲ ਬਾਰੇ ਜਾਣਕਾਰੀ  ਦਿੰਦਿਆਂ ਹੋਇਆਂ ਦੱਸਿਆ ਕਿ ਇਹ ਸਕੂਲ ਪਿਛਲੇ ਤਿੰਨ ਸਾਲ ਤੋਂ ਚੱਲ ਰਿਹਾ ਹੈ ਅਤੇ ਹਰ ਸਾਲ ਇਸਦਾ ਨਤੀਜਾ ਸੌ ਫੀਸਦੀ ਰਿਹਾ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ ।ਉਨ੍ਹਾਂ ਦੀ ਅਗਵਾਈ ਹੇਠ ਸਕੂਲ ਵਿੱਚ ਫਿਜ਼ਿਕਸ ਲੈਕਚਰਾਰ  ਜਸਵਿੰਦਰ ਸਿੰਘ  (ਕੋਆਰਡੀਨੇਟਰ ਆਫ 'ਸੁਪਰ ਥਰਟੀ') ਅਤੇ ਸਹਾਇਕ ਅਧਿਆਪਕਾ ਦੁਆਰਾ 'ਸੁਪਰ ਥਰਟੀ' ਦਾ ਬੈਚ ਚਲਾਇਆ  ਜਾ ਰਿਹਾ ਹੈ। ਜਿਸ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪਰੀਖਿਆਵਾਂ ਜਿਵੇਂ ਜੇ ਈ ਈ ,ਨੀਟ,ਕਲੈਟ ਤੇ ਸੀ ਪੀ ਟੀ ਆਦਿ ਦੀ ਤਿਆਰੀ ਕਰਵਾਈ ਜਾਂਦੀ ਹੈ ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ

ਪ੍ਰੋਜੈਕਟਰ ਅਤੇ ਹੋਰ ਆਧੁਨਿਕ ਸਹੂਲਤਾਂ ਦੇ ਜਰੀਏ ਸਿਖਿਆ ਦੀਆਂ ਬਰੀਕੀਆਂ ਨੂੰ ਸਿਖਾਇਆ ਜਾਂਦਾ ਹੈ ।ਕਮਜੋਰ ਵਿਦਿਆਰਥੀਆਂ ਲਈ ਵੱਖਰੀਆਂ ਉਪਚਾਰਤਮਿਕ ਕਲਾਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ।ਸਮੇਂ ਸਮੇਂ ਤੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿਦਿਅਕ ਟੂਰ ਅਤੇ ਕਿੱਤਾ ਮੁਖੀ ਸਿਖਲਾਈ ਵੀ ਮੁਹੱਈਆ ਕਰਵਾਈ ਜਾਂਦੀ ਹੈ ।ਇਸ ਸਕੂਲ ਵਿਚ ਮੈਰਿਟ ਵਿੱਚ  ਆਉਣ ਵਾਲੇ ਹੁਸਿਆਰ ਤੇ ਗਰੀਬ ਬੱਚਿਆਂ ਦੀ ਸਾਰੀ ਪੜ੍ਹਾਈ ,ਰਹਿਣ -ਸਹਿਣ,ਖਾਣ-ਪੀਣ ਦਾ ਪ੍ਰਬੰਧ ਬਿਲਕੁਲ ਮੁਫ਼ਤ ਹੈ।ਇਸ ਪਰੀਖਿਆ ਵਿੱਚ ਉਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸੁਮਨ ਕੌਰ ਅਤੇ ਪਰਦੀਪ ਕੁਮਾਰ ਨੇ ਨਤੀਜੇ ਸੰਬੰਧੀ ਆਪਣੇ ਅਨੁਭਵ ਸਾਂਝੇ ਕਰਦਿਆਂ  ਦੱਸਿਆ ਕਿ ਇਸ ਸਾਰੀ ਪਰਾਪਤੀ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਪਰਗਟ ਸਿੰਘ ਬਰਾੜ ਅਤੇ ਸਮੂਹ ਸਟਾਫ਼ ਨੂੰ ਜਾਂਦਾ ਹੈ, ਜਿਨ੍ਹਾਂ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ  ਉਹਨਾਂ ਦੀ ਮਿਹਨਤ ਤੇ ਲਗਨ ਨੂੰ ਭਰਵਾਂ ਹੁੰਗਾਰਾ ਮਿਲਿਆ ਜਿਸ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਦੇ ਕਾਬਲ ਬਣੇ। ਅਜਿਹੇ ਸੁਭਾਗੇ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿਤੀਆਂ ।ਇਸ ਸ਼ਾਨਦਾਰ ਪ੍ਰਾਪਤੀ ਨੂੰ ਦੁੱਗਣੀ  ਕਰਦਿਆਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਤੇ ਜਿਲ੍ਹਾ ਸਿਖਿਆ ਅਫਸਰ ਨੇਕ ਸਿੰਘ ਜੀ ਹੋਰਾਂ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ।

Related Articles

Back to top button