ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੁਆਰਾ ਪੈਨ ਇੰਡੀਆ ਜਾਗਰੁਕਤਾ ਮੁਹਿੰਮ ਦਾ ਆਗਾਜ਼
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੁਆਰਾ ਪੈਨ ਇੰਡੀਆ ਜਾਗਰੁਕਤਾ ਮੁਹਿੰਮ ਦਾ ਆਗਾਜ਼
ਫਿਰੋਜ਼ਪੁਰ ( ) ਮਿਤੀ 3.10.2021 ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਸ਼੍ਰੀ ਅਰੁਣ ਗੁਪਤਾ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਕਿਸ਼ੋਰ ਕੁਮਾਰ ਜੀਆਂ ਦੀ ਰਹਿਨੁਮਾਈ ਹੇਠ ਮਿਸ ਏਕਤਾ ਉੱਪਲ ਸੀ. ਜੇ. ਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੁਆਰਾ ਪੈਨ ਇੰਡੀਆ ਜਾਗਰੁਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਦੇ ਸਬੰਧ ਵਿੱਚ ਜੱਜ ਸਾਹਿਬ ਵੱਲੋਂ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਪਿੰਡਾਂ ਵਿੱਚ ਮਿਤੀ 02 ਅਕਤੂਬਰ ਤੋਂ ਮਿਤੀ 14 ਨਵੰਬਰ ਤੱਕ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਚਲਾਈ ਗਈ ਜਿਸ ਵਿੱਚ ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਹਾਈ ਸਕੂਲਾਂ ਵਿੱਚ ਬਣੇ ਹੋਏ ਕਾਨੂੰਨੀ ਸਾਖਰਤਾ ਕਲੱਬਾਂ ਰਾਹੀਂ ਇਸ ਮੁਹਿੰਮ ਦੀਆਂ ਗਤੀਵਿਧੀਆਂ ਕਰਵਾਉਣ ਦੇ ਆਦੇਸ਼ ਦਿੱਤੇ । ਇਸ ਤੋਂ ਬਾਅਦ ਜੱਜ ਸਾਹਿਬ ਇਸ ਦਫ਼ਤਰ ਦੇ ਪੈਰਾ ਲੀਗਲ ਵਲੰਟੀਅਰਾਂ ਨੂੰ ਮੀਟਿੰਗ ਕਰਕੇ ਇਸ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ ਨੂੰ ਕਵਰ ਕਰਨ ਦੇ ਆਦੇਸ਼ ਦਿੱਤੇ । ਇਸ ਤੋਂ ਬਾਅਦ ਜੱਜ ਸਾਹਿਬ ਨੇ ਇਸ ਦਫ਼ਤਰ ਦੇ ਪੈਨਲ ਐਡਵੋਕੇਟਾਂ ਦੀਆਂ ਵੀ ਇਸ ਜਾਗਰੂਕਤਾ ਸੈਮੀਨਾਰ ਲਗਾਉਣ ਅਤੇ ਹੋਰ ਪ੍ਰੋਗਰਾਮ ਕਰਵਾਉਣ ਦੀਆਂ ਡਿਊਟੀਆਂ ਲਗਾਈਆਂ ਗਈਆਂ । ਇਸੇ ਪ੍ਰੋਗਰਾਮ ਤਹਿਤ ਜੱਜ ਸਾਹਿਬ ਨੇ ਆਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ (ਲੜਕੀਆਂ) ਵਿਖੇ ਜਾ ਕੇ ਨੁੱਕੜ ਨਾਟਕਾਂ ਅਤੇ ਸੁਤੰਤਰਤਾ ਗੀਤਾਂ ਰਾਹੀਂ 75ਵੇਂ ਆਜਾਦੀ ਦੇ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ ਦਾ ਆਗਾਜ਼ ਕੀਤਾ । ਇਸ ਤੋਂ ਬਾਅਦ ਜੱਜ ਸਾਹਿਬ ਨੇ ਫਿਰੋਜ਼ਪੁਰ ਵਿਖੇ ਕੇਂਦਰੀ ਜੇਲ੍ਹ ਵਿਖੇ ਮਾਨਯੋਗ ਜੇਲ੍ਹ ਸੁਪਰਡੰਟ ਸ਼੍ਰੀ ਸੁਰਿੰਦਰ ਸਿੰਘ ਜੀ ਦੇ ਵਡਮੁੱਲੇ ਸਹਿਯੋਗ ਨਾਲ ਵੱਖ ਵੱਖ ਸੱਭਿਆਚਾਰਕ ਪ੍ਰੋਗਰਾਮ ਕਰਵਾ ਕੇ (ਜਿਨ੍ਹਾਂ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਵੱਲੋਂ ਸੁਤੰਤਰਤਾ ਗੀਤ, ਭੰਗੜਾ ਅਤੇ ਗਿੱਧਾ) ਕੈਦੀਆਂ ਅਤੇ ਹਵਾਲਾਤੀਆਂ ਦਾ ਮਨੋਬਲ ਉੱਚਾ ਕਰਨ ਦਾ ਯਤਨ ਕੀਤਾ ਅਤੇ ਆਜਾਦੀ ਦਾ ਅਰਥ ਸਮਝਣ ਅਤੇ ਇਸ ਦੇਸ਼ ਦੇ ਚੰਗੇ ਨਾਗਰਿਕ ਬਨਣ ਦਾ ਸੱਦਾ ਦਿੱਤਾ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਜੇਲ੍ਹ ਵਿਖੇ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਇੱਕ ਮੈਡੀਕਲ ਟੀਮ ਬੁਲਾ ਕੇ ਇੱਕ ਮੈਡੀਕਲ ਚੈੱਕਅੱਪ ਕੈਂਪ ਦਾ ਵੀ ਆਯੋਜਨ ਕੀਤਾ । ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਜੇਲ੍ਹ ਵਿਖੇ ਇੱਕ ਵੈਕਸੀਨੇਸ਼ਨ ਕੈਂਪ ਵੀ ਲਗਵਾਇਆ । ਜੱਜ ਸਾਹਿਬ ਨੇ ਜੇਲ੍ਹ ਵਿਖੇ ਇੱਕ ਕਾਨੂੰਨੀ ਸਾਖਰਤਾ ਰੈਲੀ ਦਾ ਵੀ ਆਯੋਜਨ ਕੀਤਾ ਜਿਸ ਵਿੱਚ ਜੇਲ੍ਹ ਬੈਰਕਾਂ ਤੋਂ ਲੈ ਕੇ ਜੇਲ੍ਹ ਦੇ ਗੁਰਦੁਆਰਾ ਸਾਹਿਬ ਤੱਕ ਇਹ ਕਾਨੂੰਨੀ ਸਾਖਰਤਾ ਰੈਲੀ ਵੀ ਕੀਤੀ ਗਈ । ਇਸ ਮੌਕੇ ਜੇਲ੍ਹ ਵਿਭਾਗ ਦੇ ਸਹਾਇਕ ਸੁਪਰਡੰਟ ਸ਼੍ਰੀ ਬਲਜੀਤ ਸਿੰਘ ਵੈਦ, ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ, ਜੇਲ੍ਹ ਵਿਭਾਗ ਦਾ ਸਟਾਫ ਅਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਤੋਂ ਐਡਵੋਕੇਟ ਸ਼੍ਰੀ ਮਿਹਰ ਸਿੰਘ ਅਤੇ ਐਡਵੋਕੇਟ ਮਿਸ ਪੁਸ਼ਪਾ ਸਚਦੇਵਾ ਅਤੇ ਇਸ ਦਫ਼ਤਰ ਦਾ ਸਟਾਫ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।