ਹੱਡ ਚੀਰਵੀਂ ਠੰਢ ਵਿੱਚ ਦੇਸ਼ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲਾ ਕਿਸਾਨ ਰੇਲ ਦੀਆਂ ਪਟੜੀਆਂ ਤੇ ਗੁਜ਼ਾਰ ਰਿਹਾ ਰਾਤਾਂ
ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵਲੋਂ ਖੇਤੀ ਕਾਨੂੰਨਾਂ ਤੇ ਦਿੱਤੇ ਬਿਆਨ ਦੀ ਕੀਤੀ ਸਖਤ ਨਿਖੇਧੀ
ਹੱਡ ਚੀਰਵੀਂ ਠੰਢ ਵਿੱਚ ਦੇਸ਼ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲਾ ਕਿਸਾਨ ਰੇਲ ਦੀਆਂ ਪਟੜੀਆਂ ਤੇ ਗੁਜ਼ਾਰ ਰਿਹਾ ਰਾਤਾਂ
ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਵਲੋਂ ਖੇਤੀ ਕਾਨੂੰਨਾਂ ਤੇ ਦਿੱਤੇ ਬਿਆਨ ਦੀ ਕੀਤੀ ਸਖਤ ਨਿਖੇਧੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਲੱਗੇ ਰੇਲ ਪਟੜੀ ਤੇ ਮੋਰਚੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਇੰਦਰਜੀਤ ਸਿੰਘ ਬਾਠ ਤੇ ਧਰਮ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ (ਚੰਨੀ) ਸਰਕਾਰ ਦੀ ਬੇਰੁਖ਼ੀ ਕਾਰਨ ਤੇ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਸਰਕਾਰ ਵਿਰੁੱਧ ਦੇਸ਼ ਦੀ ਰੀਡ ਦੀ ਹੱਡੀ ਕਿਸਾਨ ਮਜ਼ਦੂਰ ਲਗਾਤਾਰ ਅੱਜ 7ਵੇਂ ਦਿਨ ਰੇਲ ਪਟੜੀਆਂ ਤੇ ਹੱਡ ਚੀਰਵੀਂ ਠੰਢ ਵਿੱਚ ਰਾਤ ਦਿਨ ਗੁਜ਼ਾਰ ਰਹੇ ਹਨ। ਐਨੀ ਠੰਢ ਹੋਣ ਦੇ ਬਾਵਜੂਦ ਵੀ ਕਿਸਾਨ ਦ੍ਰਿੜ ਇਰਾਦੇ ਨਾਲ ਬੈਠ ਕੇ ਆਪਣੇ ਹੱਕਾਂ ਲਈ ਸ਼ਾਂਤਮਈ ਲੜਾਈ ਲੜ ਰਹੇ ਹਨ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ D.C. ਫਿਰੋਜ਼ਪੁਰ ਵੱਲੋਂ ਆਗੂਆਂ ਨਾਲ ਮੀਟਿੰਗ ਕਰਕੇ ਦਿੱਲੀ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦੇ ਚੈੱਕ, ਨੌਕਰੀ ਤੇ ਸਮੁੱਚਾ ਕਰਜ਼ਾ ਖਤਮ ਕਰਨ ਲਈ ਕਾਗਜ਼ੀ ਕਾਰਵਾਈ ਕਰਨ ਦਾ ਪੂਰਾ ਵਿਸ਼ਵਾਸ ਦਿਵਾਇਆ ਗਿਆ। ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਦੇ ਬਿਆਨ ਕਿ ਖੇਤੀ ਕਾਨੂੰਨ ਵਾਪਸ ਲਿਆਂਦੇ ਜਾ ਸਕਦੇ ਹਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਤਾਰ ਪਾਰਲੀਆਂ ਜ਼ਮੀਨਾਂ ਦਾ ਮੁਆਵਜ਼ਾ, ਬਾਸਮਤੀ ਦਾ ਮੁਆਵਜ਼ਾ, ਅੰਦੋਲਨਾਂ ਦੌਰਾਨ ਪਏ ਕਿਸਾਨਾਂ ਮਜ਼ਦੂਰਾਂ ਤੇ ਕੇਸ ਵਾਪਸ ਲਏ ਜਾਣ, ਬੈਂਕਾਂ ਵੱਲੋਂ ਖਾਲੀ ਚੈੱਕ ਵਾਪਸ ਕਰਵਾਏ ਜਾਣ, ਕਰਜ਼ੇ ਕਾਰਨ ਹੋ ਰਹੀਆਂ ਕੁਰਕੀਆਂ ਤੇ ਗ੍ਰਿਫਤਾਰੀਆਂ ਬੰਦ ਕੀਤੀਆਂ ਜਾਣ, ਘਰ ਘਰ ਨੌਕਰੀ ਦਿੱਤੀ ਜਾਵੇ, ਬੇਰੁਜ਼ਗਾਰੀ ਖ਼ਤਮ ਕੀਤੀ ਜਾਵੇ, ਗਰੀਬਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ, ਬਿਜਲੀ ਸਮਝੌਤੇ ਰੱਦ ਕੀਤੇ ਜਾਣ। ਆਦਰਸ਼ ਸਕੂਲ ਹਰਦਾਸਾ ਦੇ ਟੀਚਰਾਂ ਨੂੰ ਵੀ D.C. ਫਿਰੋਜ਼ਪੁਰ ਵਲੋਂ ਮੀਟਿੰਗ ਵਿੱਚ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਬਲਰਾਜ ਸਿੰਘ ਫੇਰੋਕੇ, ਵੀਰ ਸਿੰਘ ਨਿਜਾਮਦੀਨ ਵਾਲਾ, ਬਲਵਿੰਦਰ ਸਿੰਘ ਲੋਹੁਕਾ, ਟਹਿਲ ਸਿੰਘ ਕਾਮਲਵਾਲਾ, ਬਚਿੱਤਰ ਸਿੰਘ ਦੂਲੇ ਵਾਲਾ, ਗੁਰਜੀਤ ਸਿੰਘ, ਪਿਆਰਾ ਸਿੰਘ, ਗੁਰਭੇਜ ਸਿੰਘ, ਅਮਨਦੀਪ ਸਿੰਘ, ਮਹਿਤਾਬ ਸਿੰਘ, ਸੁਖਵੰਤ ਸਿੰਘ,ਮੇਜਰ ਸਿੰਘ, ਜਸਵਿੰਦਰ ਸਿੰਘ ਮੱਤੜ,ਸੁਖਦੀਪ ਕੌਰ, ਸਵਰਨਜੀਤ ਕੌਰ, ਸੁਖਬੀਰ ਕੌਰ, ਪਰਮਜੀਤ ਕੌਰ, ਸੁਖਵੀਰ ਕੌਰ, ਹਰਨੇਕ ਸਿੰਘ, ਫੁੰਮਣ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।