Ferozepur News

15 ਰੋਜ਼ਾ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ 30 ਜਨਵਰੀ ਤੋਂ : ਏਡੀਸੀ

ਫਾਜ਼ਿਲਕਾ, 17 ਜਨਵਰੀ (ਵਿਨੀਤ ਅਰੋੜਾ) : ਸਿਹਤ ਵਿਭਾਗ ਵੱਲੋਂ ਸਪਰਸ਼ ਕੁਸ਼ਟ ਜਾਗਰੂਕਤਾ ਮਹਿੰਮ 30 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ।
ਇਹ ਜਾਣਕਾਰੀ ਅੱਜ ਇੱਥੇ ਇਸ ਮੁਹਿੰਮ ਦੇ ਪ੍ਰਬੰਧਾਂ ਲਈ ਕੀਤੀ ਗਈ ਮੀਟਿੰਗ ਦੌਰਾਨ ਅਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ)ਜਰਨੈਲ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਕੁਸ਼ਟ ਮੁਕਤ ਭਾਰਤ ਦਾ ਨਿਰਮਾਣ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਤ ਕੀਤਾ ਜਾ ਰਿਹਾ ਹੈ। ਇਸ ਦਿਨ ਜਿੱਥੇ ਹਰ ਵਿਅਕਤੀ ਇਸ ਮੁਹਿੰਮ ਦਾ ਹਿੱਸਾ ਬਣੇਗਾ ਅਤੇ ਕੁਸ਼ਟ ਰੋਗ ਪ੍ਰਤੀ ਜਾਗਰੂਕ ਅਤੇ ਇਸ ਤੋਂ ਪੀੜ੍ਹਤ ਵਿਅਕਤੀ ਦੇ ਇਲਾਜ ਵਿਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦਿਨ ਸਮੂਹ ਵਿਭਾਗਾਂ ਤੋਂ ਇਲਾਵਾ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਪ੍ਰਣ ਕੀਤਾ ਜਾਵੇਗਾ ਕਿ ਉਹ ਕੁਸ਼ਟ ਰੋਗ ਤੋਂ ਪੀੜ੍ਹਤ ਵਿਅਕਤੀ ਨੂੰ ਨਜ਼ਦੀਕੀ ਸਿਹਤ ਕੇਂਦਰ ਜਾਣ ਲਈ ਪ੍ਰੇਰਿਤ ਕਰਨਗੇ ਅਤੇ ਉਸਦਾ ਇਲਾਜ ਕਰਵਾਉਣ ਵਿਚ ਉਸਦੀ ਪੂਰੀ ਮਦਦ ਕਰਨਗੇ। ਉਨ੍ਹਾਂ ਦੱਸਿਆ ਕਿ ਸਾਨੂੰ ਕਿਸੇ ਵੀ ਕੁਸ਼ਟ ਰੋਗ ਤੋਂ ਪੀੜ੍ਹਤ ਵਿਅਕਤੀ ਨਾਲ ਭੇਦ-ਭਾਵ ਨਹੀਂ ਕਰਨਾ ਚਾਹੀਦਾ ਬਲਕਿ ਉਸਦੀ ਹਰ ਤਰ੍ਹਾਂ ਦੀ ਸੰਭਵ ਮਦਦ ਕਰਨੀ ਚਾਹੀਦੀ ਹੈ।
ਇਸ ਮੌਕੇ ਜ਼ਿਲ੍ਹਾ ਸਿਹਤ ਸੁਸਾਇਟੀ ਕਮੇਟੀ ਦੀ ਮੀਟਿੰਗ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਵਿਚ ਡੇਂਗੂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।
ਇਸ ਮੌਕੇ ਸਿਵਲ ਸਰਜਨ ਡਾ.ਸੁਰਿੰਦਰ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
 

Related Articles

Back to top button