Ferozepur News

151 ਨਵਜਨਮੀ ਬੱਚੀਆਂ ਦੇ ਸਮਾਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਨੇ ਕੀਤਾ ਐਲਾਨ

ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਸੈਲਫ ਹੈਲਪ ਗਰੁੱਪਸ ਨੂੰ ਮਿਲੇਗਾ ਸੇਲ ਕਾਊਂਟਰ, ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਬਣਾਉਣ ਦੀ ਟਰੇਨਿੰਗ ਦੁਆਏਗਾ ਪ੍ਰਸ਼ਾਸਨ
151 ਨਵਜਨਮੀ ਬੱਚੀਆਂ ਦੇ ਸਮਾਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਨੇ ਕੀਤਾ ਐਲਾਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਸੈਲਫ ਹੈਲਪ ਗਰੁੱਪ ਬਣਾ ਕੇ ਆਤਮ ਨਿਰਭਰ ਬਣਨ ਵਾਲੀਆਂ ਔਰਤਾਂ ਦੀ ਕੀਤੀ ਹੌਸਲਾਅਫਜਾਈ, ਕਿਹਾ ਇਨ੍ਹਾਂ ਤੋਂ ਬਾਕੀ ਲੋਕ ਵੀ ਸਿੱਖਿਆ ਲੈਣ
151 ਨਵਜਨਮੀ ਬੱਚੀਆਂ ਦੇ ਸਮਾਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ ਨੇ ਕੀਤਾ ਐਲਾਨ
ਫ਼ਿਰੋਜ਼ਪੁਰ 23 ਜਨਵਰੀ 2020 ( ) ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਸੇਲਫ ਹੈਲਪ ਗਰੁੱਪ ਬਣਾ ਕੇ ਕਾਰੋਬਾਰ ਕਰਨ ਵਾਲੀਆਂ ਔਰਤਾਂ ਨੂੰ ਇੱਕ ਸੇਲ ਕਾਊਂਟਰ ਅਲਾਟ ਕੀਤਾ ਜਾਵੇਗਾ, ਜਿੱਥੇ ਉਹ ਆਪਣੇ ਹੱਥਾਂ ਨਾਲ ਤਿਆਰ ਕੀਤੇ ਗਏ ਉਤਪਾਦਾਂ ਦੀ ਵਿੱਕਰੀ ਕਰ ਸਕਣਗੀਆਂ। ਇਹ ਐਲਾਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਵੀਰਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 151 ਨਵਜੰਮੀਆਂ ਬੱਚੀਆਂ ਦੇ ਸਨਮਾਨ ਵਿਚ ਆਯੋਜਿਤ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕੀਤਾ। ਡਿਪਟੀ ਕਮਿਸ਼ਨਰ ਨੇ ਸੈਲਫ ਹੈਲਪ ਗਰੁਪ ਚਲਾਉਣ ਵਾਲੀਆਂ ਮਹਿਲਾਵਾਂ ਦੀ ਹੌਸਲਾਅਫਜਾਈ ਕਰਦੇ ਹੋਏ ਕਿਹਾ ਕਿ ਦੂਸਰੇ ਲੋਕਾਂ ਨੂੰ ਵੀ ਇਨ੍ਹਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਅਤੇ ਪ੍ਰਸ਼ਾਸਨ ਇਨ੍ਹਾਂ ਗਰੁੱਪਾਂ ਦੀ ਹਰ ਸੰਭਵ ਮਦਦ ਕਰੇਗਾ।  ਉਨ੍ਹਾਂ ਬੈਂਕਾਂ ਅਤੇ ਸਬੰਧਿਤ ਸਰਕਾਰੀ ਮਹਿਕਮਿਆਂ ਨੂੰ ਇਨ੍ਹਾਂ ਮਹਿਲਾਵਾਂ ਦੀ ਮਦਦ ਦੇ ਲਈ ਅੱਗੇ ਆਉਣ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਲਫ ਹੈਲਪ ਗਰੁੱਪ ਦੇ ਜ਼ਰੀਏ ਕਾਰੋਬਾਰ ਕਰਨ ਵਾਲੀਆਂ ਔਰਤਾਂ ਨੂੰ ਜਲਦ ਹੀ ਸੈਨੇਟਰੀ ਨੈਪਕਿਨ ਪ੍ਰੋਡਕਸ਼ਨ ਦੀ ਟਰੇਨਿੰਗ ਦਵਾਈ ਜਾਵੇਗੀ। ਦਿੱਲੀ ਅਤੇ ਮੁੰਬਈ ਦੀਆਂ ਵੱਡੀਆਂ ਕੰਪਨੀਆਂ ਨਾਲ ਤਾਲਮੇਲ ਕਰ ਕੇ ਉਨ੍ਹਾਂ ਨੂੰ ਮਾਹਿਰ ਬਣਾਇਆ ਜਾਵੇਗਾ ਤਾਂ ਜੋ ਪਿੰਡ ਪੱਧਰ ਤੇ ਇਹ ਮਹਿਲਾਵਾਂ ਨੈਪਕਿਨ ਬਣਾ ਕੇ ਵੇਚ ਸਕਣ। ਪ੍ਰੋਗਰਾਮ ਵਿਚ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਦੀ ਜ਼ਿਲ੍ਹਾ ਬਰਾਂਡ ਐਬਸਡਰ ਅਨਮੋਲ ਬੇਰੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ। ਜਿਸ ਨੂੰ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸਨਮਾਨਿਤ ਕੀਤਾ।
ਪ੍ਰੋਗਰਾਮ ਵਿਚ 11 ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਦੀ ਰਸਮ ਕਰਵਾਈ ਗਈ, ਉਨ੍ਹਾਂ ਨੂੰ ਨੀਂਬੂ ਦਾ ਪੌਦਾ, ਗੁੜ ਅਤੇ ਪੌਸ਼ਟਿਕ ਆਹਾਰ ਭੇਟ ਕੀਤਾ ਗਿਆ। ਨੀਂਬੂ ਅਤੇ ਗੁੜ ਦੇ ਸਿਹਤ ਨਾਲ ਸਬੰਧਿਤ ਫ਼ਾਇਦਿਆਂ ਤੇ ਜ਼ੋਰ ਦਿੰਦੇ ਹੋਏ ਇਹ ਮਹਿਲਾਵਾਂ ਨੂੰ ਭੇਟ ਕੀਤਾ ਗਿਆ। ਇਸ ਤਰ੍ਹਾਂ ਮੂੰਗਫਲੀ ਅਤੇ ਤਿਲ ਨੂੰ ਅਗਨੀ ਭੇਟ ਕਰ ਕੇ ਲੋਹੜੀ ਦੀ ਰਸਮ ਅਦਾ ਕੀਤੀ ਗਈ। ਪ੍ਰੋਗਰਾਮ ਦੌਰਾਨ ਪੋਸ਼ਣ ਅਭਿਆਨ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ 12 ਆਂਗਣਵਾੜੀ ਵਰਕਰਾਂ ਅਤੇ 3 ਸੁਪਰਵਾਈਜ਼ਰ ਨੂੰ ਵੀ ਸਨਮਾਨਿਤ ਕੀਤਾ ਗਿਆ। ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਤਾਇਕਵਾਂਡੋ ਚੈਂਪੀਅਨ ਵੀਰਪਾਲ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ 5 ਇਹੋ ਜਿਹੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਲੜਕਿਆਂ ਦਾ ਮੋਹ ਨਾ ਰੱਖਦੇ ਹੋਏ ਆਪਣੀ ਬੇਟੀਆਂ ਦੀ ਬੇਟਿਆਂ ਦੀ ਤਰ੍ਹਾਂ ਪਾਲਣ-ਪੋਸ਼ਨ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਇੱਥੇ ਸਥਾਪਿਤ 30 ਸਟਾਲਾਂ ਦਾ ਦੌਰਾ ਕੀਤਾ ਗਿਆ।  ਜਿੱਥੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਈ ਸਟਾਲ ਲਗਾਏ ਗਏ, ਜਿਨ੍ਹਾਂ ਵਿਚ ਪੰਜਾਬੀ ਵਿਰਾਸਤ ਨਾਲ ਜੁੜੇ ਸਾਝੋ-ਸਮਾਨ, ਪੌਸ਼ਟਿਕ ਆਹਾਰ ਨਾਲ ਜੁੜੇ ਉਤਪਾਦਾਂ ਅਤੇ ਘਰੇਲੂ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਵਨ ਸਖੀ ਸਟਾਪ ਸੈਂਟਰ, ਨਗਰ ਕੌਂਸਲ, ਸਿਹਤ ਵਿਭਾਗ ਵੱਲੋਂ ਸਥਾਪਿਤ ਕੀਤੇ ਗਏ ਕਾਊਂਟਰ ਦੀ ਡਿਪਟੀ ਕਮਿਸ਼ਨਰ ਨੇ ਖੁੱਲ ਕੇ ਪ੍ਰਸ਼ੰਸਾ ਕੀਤੀ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਕੌਰ ਸੰਧੂ ਨੇ ਕਿਹਾ ਕਿ ਵਿਭਾਗ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਦੇ ਕਲਿਆਣ ਦੇ ਲਈ ਅਕਸਰ ਹੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਜ਼ਿਲ੍ਹਾ ਪੱਧਰ ਤੇ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਵੀ ਇਸ ਨੂੰ ਧੂਮਧਾਮ ਨਾਲ ਮਨਾਇਆ ਗਿਆ ਹੈ। ਪ੍ਰੋਗਰਾਮ ਵਿਚ ਜ਼ਿਲ੍ਹਾ ਕਾਨੂੰਨੀ ਅਥਾਰਿਟੀ ਦੇ ਸਕੱਤਰ ਅਮਨਪ੍ਰੀਤ ਸਿੰਘ, ਸਿਵਲ ਜੱਜ ਸੰਦੀਪ ਕੁਮਾਰ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਸਮੇਤ ਕਈ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button