ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਦੇ ਹੱਕਾਂ ਤੇ ਕੇਂਦਰ ਵੱਲੋਂ ਮਾਰੇ ਜਾ ਰਹੇ ਡਾਕਿਆਂ ਦੀ ਕੀਤੀ ਸਖ਼ਤ ਨਿਖੇਧੀ
ਕਿਸਾਨ ਮਜ਼ਦੂਰ ਜਥੇਬੰਦੀ ਪੰਜਾਬ ਦੇ ਹੱਕਾਂ ਤੇ ਕੇਂਦਰ ਵੱਲੋਂ ਮਾਰੇ ਜਾ ਰਹੇ ਡਾਕਿਆਂ ਦੀ ਕੀਤੀ ਸਖ਼ਤ ਨਿਖੇਧੀ।
ਫ਼ਿਰੋਜ਼ਪੁਰ , 29.3.2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਫਿਰੋਜ਼ਪੁਰ ਦੀ ਦਾਣਾ ਮੰਡੀ (ਛਾਉਣੀ) ਵਿੱਚ ਵਿਸ਼ਾਲ ਇਕੱਠ ਵਿੱਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ ਤੇ ਜਥੇਬੰਦੀ ਦੇ ਸ਼ਹੀਦ ਅੰਗਰੇਜ ਸਿੰਘ ਬਾਕੀਪੁਰ ਦਿੱਲੀ ਮੋਰਚੇ ਦੇ ਸ਼ਹੀਦ ਨਵਰੀਤ ਸਿੰਘ ਡਿਬਡਿਬਾ ਸਮੇਤ ਕਿਸਾਨੀ ਅੰਦੋਲਨ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਠੱਠਾ ਆਗੂਆਂ ਵੱਲੋਂ ਦਿੱਤੇ ਗਏ ਤੇ ਇਸ ਸਬੰਧੀ ਲਿਖਤੀ ਪ੍ਰੈੱਸ ਨੋਟ ਜਾਰੀ ਕਰਦਿਆਂ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਸੁਖਵੰਤ ਸਿੰਘ ਲੋਹਕਾਂ ਨੇ ਦੱਸਿਆ ਕਿ ਚੰਡੀਗੜ੍ਹ ਤੇ ਪੰਜਾਬ ਦੇ ਦਾਅਵੇ ਨੂੰ ਖ਼ਤਮ ਕਰਨ ਅਤੇ ਫੈਡਰਲ ਢਾਂਚੇ ਤਹਿਤ ਸੂਬਿਆਂ ਦੇ ਅਧਿਕਾਰ ਸੁਰੱਖਿਅਤ ਰੱਖਣ ਦੀ ਥਾਂ ਕੇਂਦਰ ਸਰਕਾਰ ਦੀ ਤਾਕਤਾਂ ਦਾ ਵਧੇਰੇ ਕੇਂਦਰੀਕਰਨ ਵੱਲ ਸੇਧਿਤ ਨੀਤੀ ਹੈ ਅਤੇ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿਚ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਨੂੰ ਖਤਮ ਕਰਨ ਅਤੇ ਪੰਜਾਬ ਦੀ ਭਾਵਨਾ ਦੇ ਉਲਟ ਪ੍ਰੀਪੇਡ ਸਮਾਰਟ ਬਿਜਲੀ ਮੀਟਰ ਲਗਾਉਣਾ ਦੇਸ਼ ਨੂੰ ਕਾਰਪੋਰੇਟ ਜਗਤ ਦੇ ਕਲਾਮ ਬਣਾਉਣ ਦੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫੁੱਲ ਤਿਆਰੀ ਕੀਤੀ ਜਾ ਰਹੀ ਹੈ।
ਕਿਸਾਨ ਆਗੂਆਂ ਅੱਗੇ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਮੰਨੀਆਂ ਹੋਈਆਂ ਮੰਗਾਂ ਮੋਦੀ ਸਰਕਾਰ ਤੁਰੰਤ ਪੂਰੀਆਂ ਕਰੇ ਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਕੇਰਲਾ ਦੀ ਤਰਜ਼ ਤੇ ਪੰਜਾਬ ਸਰਕਾਰ 13 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਕਰੇ ,ਚੰਡੀਗੜ ਪੰਜਾਬ ਦੇ ਹਵਾਲੇ ਕੀਤਾ ਜਾਵੇ, ਡਾ: ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਦਫਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਬੰਦ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਜੇਕਰ ਕੇਂਦਰ ਤੇ ਪੰਜਾਬ ਦੀ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਨਾਂਹ ਪੂਰਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਸਰਕਾਰ ਦੀ ਹੋਵੇਗੀ।
ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਵੀਰ ਸਿੰਘ, ਲਖਵਿੰਦਰ ਸਿੰਘ, ਬਲਰਾਜ ਸਿੰਘ, ਸਾਹਿਬ ਸਿੰਘ ਦੀਨੇਕੇ, ਰਸ਼ਪਾਲ ਸਿੰਘ, ਖਿਲਾਰਾ ਸਿੰਘ, ਗੁਰਨਾਮ ਸਿੰਘ, ਗੁਰਬਖਸ਼ ਸਿੰਘ, ਹਰਫੂਲ ਸਿੰਘ, ਬਚਿੱਤਰ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ, ਮੇਜਰ ਸਿੰਘ, ਸੁਰਜੀਤ ਸਿੰਘ,ਮੰਗਲ ਸਿੰਘ, ਗੁਰਦਿਆਲ ਸਿੰਘ, ਫੁੰਮਣ ਸਿੰਘ, ਜਸਵੰਤ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।