Ferozepur News

17 ਫਰਵਰੀ ਦੀ ਬਠਿੰਡਾ ਰੈਲੀ ਦੀਆਂ ਤਿਆਰੀਆਂ ਮੁਕੰਮਲ

ਫਿਰੋਜ਼ਪੁਰ 15 ਫਰਵਰੀ (ਏ.ਸੀ.ਚਾਵਲਾ) ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ ਤੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਕਰਮਚਾਰੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਮੰਨਣ ਦੇ ਬਾਵਜੂਦ ਪੂਰਨ ਰੂਪ ਵਿਚ ਲਾਗੂ ਨਹੀ ਕੀਤਾ ਜਾ ਰਿਹਾ। 5 ਜਨਵਰੀ 2015 ਨੂੰ ਜਥੇਬੰਦੀ ਦੀ ਸਰਕਾਰ ਪੱਧਰ ਤੇ ਪ੍ਰਮੁੱਖ ਸਕੱਤਰ ਐਸ.ਕੇ. ਸੰਧੂ ਨਾਲ ਹੋਈ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਿਤ ਕਰਨ, ਫੀਜਿਉਥੈਰਪਿਸਟ ਨੂੰ ਪੇ ਸਕੇਲ ਲਾਗੂ ਕਰਨ ਅਤੇ ਕਰਮਚਾਰੀਆਂ ਨੂੰ 1 ਅਪ੍ਰੈਲ 2014 ਤੋਂ ਦਿੱਤੇ ਪੇ ਸਕੇਲ ਵਿਚ ਸੋਧ ਕਰਨ ਲਈ ਸਰਕਾਰ ਵਲੋਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਸਨ ਪਰ ਲੰਮਾ ਸਮਾਂ ਬੀਤ ਜਾਣ ਤੇ ਕਰਮਚਾਰੀਆਂ ਦੀਆਂ ਮੰਗਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀਆਂ ਵਲੋਂ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀ ਦੇ ਜ਼ਿਲ•ਾ ਪ੍ਰਧਾਨ ਸਰਬਜੀਤ ਸਿੰਘ ਅਤੇ ਮੀਤ ਪ੍ਰਧਾਨ ਜਨਕ ਸਿੰਘ ਨੇ ਦੱਸਿਆ ਕਿ 17 ਫਰਵਰੀ ਦੀ ਬਠਿੰਡਾ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਬਠਿੰਡਾ ਪੁੱਜਣਗੇ ਅਤੇ ਬਜ਼ਾਰਾਂ ਵਿਚੋਂ ਥਾਲੀਆਂ ਖੜਕਾਕੇ ਸੁੱਤੀ ਸਰਕਾਰ ਦੀ ਨੀਂਦ ਖੋਲਣਗੇ। ਉਨ•ਾਂ ਕਿਹਾ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਸੇਵਾਵਾਂ ਨਿਯਮਿਤ ਕਰਨ, ਫੀਜਿਉਥੈਰਪਿਸਟ ਨੂੰ ਪੇ ਸਕੇਲ ਲਾਗੂ ਕਰਨ ਅਤੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਰਮਚਾਰੀ ਕਰਮਚਾਰੀ ਨਗਰ ਨਿਗਮ ਚੋਣਾਂ ਵਿਚ ਸਰਕਾਰ ਦੀਆਂ ਨੌਜਵਾਨ ਮਾਰੂ ਨੀਤੀਆਂ ਨੂੰ ਉਜਾਗਰ ਕਰਨਗੇ। ਇਸ ਮੌਕੇ ਸੈਂਕੜਿਆਂ ਦੀ ਤਦਾਦ ਵਿਚ ਸਰਵ ਸਿੱਖਿਆ ਅਭਿਆਨ, ਰਮਸਅ ਦਫਤਰੀ ਕਰਮਚਾਰੀ ਹਾਜ਼ਰ ਸਨ।

Related Articles

Back to top button