ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਉਗਰਾਹਾਂ ਜਥੇਬੰਦੀ ਨਾਲ ਤਾਲਮੇਲਵੇਂ ਪਾਣੀ ਦੇ ਗੰਭੀਰ ਸੰਕਟ ਨੂੰ ਲੈਕੇ 21 ਜੁਲਾਈ ਤੋਂ 25 ਜੁਲਾਈ ਤੱਕ S.E. ਦਫ਼ਤਰ ਨਹਿਰੀ ਵਿਭਾਗ ਪੰਜ ਰੋਜ਼ਾ ਧਰਨੇ
ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਉਗਰਾਹਾਂ ਜਥੇਬੰਦੀ ਨਾਲ ਤਾਲਮੇਲਵੇਂ ਪਾਣੀ ਦੇ ਗੰਭੀਰ ਸੰਕਟ ਨੂੰ ਲੈਕੇ 21 ਜੁਲਾਈ ਤੋਂ 25 ਜੁਲਾਈ ਤੱਕ S.E. ਦਫ਼ਤਰ ਨਹਿਰੀ ਵਿਭਾਗ ਪੰਜ ਰੋਜ਼ਾ ਧਰਨੇ
ਜੁਲਾਈ 20, 2022: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਤਾਲਮੇਲਵੇਂ ਲੱਗਣ ਵਾਲੇ ਧਰਨੇ ਸੰਬੰਧੀ ਕਿਸਾਨ ਮਜ਼ਦੂਰ ਜਥੇਬੰਦੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਲਿਖਤੀ ਪ੍ਰੈੱਸ ਨੋਟ ਰਾਹੀਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਣੀ ਦੇ ਗੰਭੀਰ ਸੰਕਟ, ਪਾਣੀਆਂ ਨੂੰ ਕਾਰਪੋਰੇਟ ਕੰਪਨੀਆਂ ਦੇ ਕਬਜ਼ਿਆਂ ਤੋਂ ਨਿਜਾਤ ਦਿਵਾਉਣ, ਦਰਿਆਵਾਂ, ਨਹਿਰਾਂ, ਡਰੇਨਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਤੇ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਆਦਿ ਮੁੱਦਿਆਂ ਨੂੰ ਲੈਕੇ 21ਜੁਲਾਈ ਤੋਂ 25 ਜੁਲਾਈ ਤਕ S.E.ਨਹਿਰੀ ਵਿਭਾਗ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਆਗੂਆਂ ਵਲੋਂ ਜੋਨਾਂ ਦੀਆ ਮੀਟਿੰਗਾਂ ਕਰਕੇ ਮੁਕੰਮਲ ਕਰ ਲਈਆਂ ਹਨ,ਜਿਸ ਵਿੱਚ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਬੀਬੀਆਂ, ਨੌਜਵਾਨ ਸ਼ਾਮਿਲ ਹੋਣਗੇ ਤੇ ਮੰਗ ਕੀਤੀ ਜਾਵੇਗੀ ਕਿ ਪਾਣੀਆਂ ਨੂੰ ਨਿੱਜੀ ਕੰਪਨੀਆਂ ਨੂੰ ਦੇਣ ਦਾ ਫ਼ੈਸਲਾ ਸਰਕਾਰ ਰੱਦ ਕਰੇ, ਫੈਕਟਰੀਆਂ ਦੇ ਗੰਦੇ ਪਾਣੀਆਂ ਖਿਲਾਫ਼ ਸਖ਼ਤ ਕਾਨੂੰਨ ਬਣਾ ਕੇ ਦਰਿਆਵਾਂ,ਨਹਿਰਾਂ, ਡਰੇਨਾਂ ਵਿਚ ਪੈਣ ਤੋਂ ਰੋਕਿਆ ਜਾਵੇ, ਪ੍ਰਦੂਸ਼ਿਤ ਪਾਣੀ ਪਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ, ਨਹਿਰੀ ਪਾਣੀ ਖੇਤਾਂ ਤੱਕ ਪੁੱਜਦਾ ਕਰਨ ਲਈ ਨਹਿਰੀ ਪ੍ਰਬੰਧ ਠੀਕ ਕੀਤਾ ਜਾਵੇ, ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕਿਸਾਨਾਂ ਨੂੰ ਕੱਢਣ ਲਈ 23 ਫਸਲਾਂ ਦੀ ਖਰੀਦ ਗਾਰੰਟੀ ਦਾ ਕਾਨੂੰਨ ਲਿਆਂਦਾ ਜਾਵੇ, ਬਰਸਾਤੀ ਪਾਣੀ ਦੀ ਸੰਭਾਲ ਕਰਕੇ ਧਰਤੀ ਹੇਠ ਰੀਚਾਰਜ ਕਰਨ ਲਈ ਪ੍ਰਾਜੈਕਟ ਲਾਏ ਜਾਣ।