Ferozepur News

2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਫ਼ਿਰੋਜ਼ਪੁਰ  30 ਜਨਵਰੀ 2023:

ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਸਵੇਰੇ 10:30 ਵਜੇ ਸਥਾਨਕ ਸਾਰਾਗੜ੍ਹੀ ਪਾਰਕ ਵਿਖੇ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਹਾਜ਼ਰੀਨ ਵੱਲੋਂ ਸੁਤੰਤਰਤਾ ਸੰਗ੍ਰਾਮੀ ਮਹਾਤਮਾ ਗਾਂਧੀ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਜਿਨ੍ਹਾਂ ਦੀਆਂ ਸ਼ਹੀਦੀਆਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਪ੍ਰਸਿੱਧ ਸੁਤੰਤਰਤਾ ਸਗ੍ਰਾਮੀ ਮਹਾਤਮਾ ਗਾਂਧੀ ਜੀ ਵੱਲੋਂ ਵਿਖਾਏ ਸੱਚ ਅਤੇ ਅਹਿੰਸਾ ਦੇ ਰਸਤੇ ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਮਹਾਨ ਦੇਸ਼ ਭਗਤਾਂ/ਸ਼ਹੀਦਾਂ ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹ ਹੈ ਕਿ ਉਨ੍ਹਾਂ ਵੱਲੋਂ ਕੁਰਬਾਨੀ ਕਰਕੇ ਪ੍ਰਾਪਤ ਕੀਤੀ ਆਜ਼ਾਦੀ ਨੂੰ ਬਣਾਈ ਰੱਖਣ ਲਈ ਅਸੀਂ ਹਰ  ਕੁਰਬਾਨੀ ਕਰਨ ਲਈ ਤਿਆਰ ਰਹੀਏ।

ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਐਸ.ਪੀ.ਡੀ. ਸ੍ਰੀ ਰਣਧੀਰ ਕੁਮਾਰ, ਐਸ.ਪੀ.(ਐਚ) ਸ੍ਰੀ ਸੋਹਨ ਲਾਲ, ਡੀ.ਐਸ.ਪੀ. ਫਤਿਹ ਸਿੰਘ ਬਰਾੜ, ਸਕੱਤਰ ਰੈਡ ਕਰਾਸ ਅਸ਼ੋਕ ਬਹਿਤ ਤੋਂ ਇਲਾਵਾ ਪੁਲਿਸ/ਸਿਵਲ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button