22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ – ਡੀ.ਸੀ. ਫਿਰੋਜ਼ਪੁਰ, 19 ਦਸੰਬਰ 2022: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਮਿਤੀ 22 ਦਸੰਬਰ 2022 ਨੂੰ ਸਵੇਰੇ 10:00 ਵਜੇ ਸਰਕਾਰੀ ਆਈ. ਟੀ.ਆਈ. (ਲੜਕੇ) ਫਿਰੋਜ਼ਪੁਰ ਸ਼ਹਿਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਬਿਊਰੋ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਮੈਟ੍ਰਿਕ, ਬਾਰਵੀਂ, ਆਈ.ਟੀ.ਆਈ. ਗ੍ਰੈਜੂਏਸ਼ਨ ਪਾਸ ਪ੍ਰਾਰਥੀ (ਲੜਕੇ/ਲੜਕੀਆਂ) ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਆਈ.ਐਸ. ਹਾਈਡ੍ਰੋ ਸੋਲਰ ਇਲੈਕਟ੍ਰਿਕ ਵਰਕਸ, ਗੱਜਨ ਸਿੰਘ ਮਕੈਨਿਕਸ, ਇੰਡੀਅਨ ਫਾਊਂਡਰੀ ਵਰਕਸ, ਵਰਧਮਾਨ ਟੈਕਸਟਾਈਲ ਅਤੇ ਸੀ.ਐਸ.ਸੀ. ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ) ਨੇੜੇ ਸ਼ਹੀਦ ਊਧਮ ਸਿੰਘ ਚੌਂਕ ਫਿਰੋਜ਼ਪੁਰ ਵਿਖੇ ਪਹੁੰਚ ਕੇ ਮੇਲੇ ਵਿੱਚ ਭਾਗ ਲੈ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਸ਼ਮੂਲੀਅਤ ਕਰਨ ਅਤੇ www.pgrkam.com ਤੇ www.ncs.gov.in ‘ਤੇ ਆਪਣਾ ਨਾਮ ਰਜਿਸਟਰ ਕਰਨਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਇਸ ਸਬੰਧੀ ਹੋਰ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ 94654-74122 ‘ਤੇ ਸੰਪਰਕ ਕਰ ਸਕਦੇ ਹਨ।
22 ਦਸੰਬਰ 2022 ਨੂੰ ਸਰਕਾਰੀ ਆਈ.ਟੀ.ਆਈ. (ਲੜਕੇ) ਫਿਰੋਜ਼ਪੁਰ ਵਿਖੇ ਲੱਗੇਗਾ ਰੋਜ਼ਗਾਰ ਮੇਲਾ – ਡੀ.ਸੀ.
ਫਿਰੋਜ਼ਪੁਰ, 19 ਦਸੰਬਰ 2022:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਮਿਤੀ 22 ਦਸੰਬਰ 2022 ਨੂੰ ਸਵੇਰੇ 10:00 ਵਜੇ ਸਰਕਾਰੀ ਆਈ. ਟੀ.ਆਈ. (ਲੜਕੇ) ਫਿਰੋਜ਼ਪੁਰ ਸ਼ਹਿਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਬਿਊਰੋ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਮੈਟ੍ਰਿਕ, ਬਾਰਵੀਂ, ਆਈ.ਟੀ.ਆਈ. ਗ੍ਰੈਜੂਏਸ਼ਨ ਪਾਸ ਪ੍ਰਾਰਥੀ (ਲੜਕੇ/ਲੜਕੀਆਂ) ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਆਈ.ਐਸ. ਹਾਈਡ੍ਰੋ ਸੋਲਰ ਇਲੈਕਟ੍ਰਿਕ ਵਰਕਸ, ਗੱਜਨ ਸਿੰਘ ਮਕੈਨਿਕਸ, ਇੰਡੀਅਨ ਫਾਊਂਡਰੀ ਵਰਕਸ, ਵਰਧਮਾਨ ਟੈਕਸਟਾਈਲ ਅਤੇ ਸੀ.ਐਸ.ਸੀ. ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਸਰਕਾਰੀ ਆਈ.ਟੀ.ਆਈ. (ਲੜਕੇ) ਨੇੜੇ ਸ਼ਹੀਦ ਊਧਮ ਸਿੰਘ ਚੌਂਕ ਫਿਰੋਜ਼ਪੁਰ ਵਿਖੇ ਪਹੁੰਚ ਕੇ ਮੇਲੇ ਵਿੱਚ ਭਾਗ ਲੈ ਸਕਦੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਫਿਰੋਜ਼ਪੁਰ ਨੇ ਜ਼ਿਲ੍ਹੇ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੀ ਸ਼ਮੂਲੀਅਤ ਕਰਨ ਅਤੇ www.pgrkam.com ਤੇ www.ncs.gov.in ‘ਤੇ ਆਪਣਾ ਨਾਮ ਰਜਿਸਟਰ ਕਰਨਾ ਯਕੀਨੀ ਬਨਾਉਣ। ਉਨ੍ਹਾਂ ਕਿਹਾ ਇਸ ਸਬੰਧੀ ਹੋਰ ਜਾਣਕਾਰੀ ਲਈ ਪ੍ਰਾਰਥੀ ਰੋਜ਼ਗਾਰ ਦਫਤਰ ਦੇ ਹੈਲਪਲਾਈਨ ਨੰਬਰ 94654-74122 ‘ਤੇ ਸੰਪਰਕ ਕਰ ਸਕਦੇ ਹਨ।