Ferozepur News

2205 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ ਦਿੱਤਾ ਜਾ ਚੁੱਕਾ ਹੈ ਲਾਹਾ-ਜ਼ਿਲ੍ਹਾ ਭਲਾਈ ਅਫ਼ਸਰ

ਫ਼ਿਰੋਜ਼ਪੁਰ 17 ਅਕਤੂਬਰ 2018 ( ) ਸਰਕਾਰ ਵੱਲੋਂ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਲਾਭਪਾਤਰੀਆਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਸਕੀਮ ਤਹਿਤ ਜ਼ਿਲ੍ਹੇ ਦੇ 2205 ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ. ਹਰਪਾਲ ਸਿੰਘ ਗਿੱਲ ਨੇ ਦਿੱਤੀ।

         ਜ਼ਿਲ੍ਹਾ ਭਲਾਈ ਅਫ਼ਸਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਕਿਸੇ ਵੀ ਕੈਟਾਗਰੀ ਨਾਲ ਸਬੰਧਿਤ ਲਾਭਪਾਤਰੀ ਜਿਨ੍ਹਾਂ ਦੀ ਸਾਲਾਨਾ ਆਮਦਨ 32,790 ਰੁਪਏ ਤੱਕ ਹੋਵੇ ਉਨ੍ਹਾਂ ਨੂੰ ਯੋਗ ਮੰਨਿਆ ਜਾਂਦਾ ਹੈ। ਇਸ ਸਕੀਮ ਤਹਿਤ 2 ਲੜਕੀਆਂ ਦੇ ਵਿਆਹ ਕਰਨ ਤੱਕ ਹੀ ਲਾਹਾ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲੜਕੀ ਦੇ ਵਿਆਹ ਹੋਣ ਤੋਂ ਇੱਕ ਮਹੀਨਾ ਪਹਿਲਾਂ ਜਾਂ ਵਿਆਹ ਹੋਣ 'ਤੇ 30 ਦਿਨਾਂ ਦੇ ਅੰਦਰ-ਅੰਦਰ ਸਬੰਧਿਤ ਤਹਿਸੀਲ ਭਲਾਈ ਅਫ਼ਸਰ ਦੇ ਦਫ਼ਤਰ ਜਾਂ ਜ਼ਿਲ੍ਹਾ ਭਲਾਈ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰਕੇ ਨੇੜੇ ਦੇ ਸੇਵਾ ਕੇਂਦਰ ਰਾਹੀਂ ਅਪਲਾਈ ਕੀਤਾ ਜਾ ਸਕਦਾ ਹੈ। 

Related Articles

Back to top button