Ferozepur News

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਸ਼ਹੀਦੀ ਸਮਾਗਮ-ਵਧੀਕ ਡਿਪਟੀ ਕਮਿਸ਼ਨਰ

ਕਿਹਾ, ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਸ਼ਹੀਦੀ ਸਮਾਗਮ-ਵਧੀਕ ਡਿਪਟੀ ਕਮਿਸ਼ਨਰ

23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਹੋਵੇਗਾ ਸ਼ਹੀਦੀ ਸਮਾਗਮ-ਵਧੀਕ ਡਿਪਟੀ ਕਮਿਸ਼ਨਰ
ਕਿਹਾ, ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ

ਫ਼ਿਰੋਜ਼ਪੁਰ 3 ਮਾਰਚ 2022: ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ.) ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐੱਸ.ਡੀ.ਐੱਮ. ਫਿਰੋਜ਼ਪੁਰ ਸ੍ਰੀ. ਓਮ ਪ੍ਰਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਹਰਜਿੰਦਰ ਸਿੰਘ ਵੀ ਹਾਜ਼ਰ ਸਨ।

            ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ । ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।  ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ।

            ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ‘ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਅਤੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

            ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਰੱਖਤਾਂ ਦੀ ਛੰਗਾਈ ਅਤੇ ਦਰਖਤਾਂ ਦੇ ਮੁੱਢਾਂ ‘ਤੇ ਕਲੀ ਕੀਤੀ ਜਾਵੇ ਅਤੇ ਸਬੰਧਿਤ ਵਿਭਾਗ ਵੱਲੋਂ ਸੜਕਾਂ ਦੀ ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ । ਉਨ੍ਹਾਂ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮਾਂ ਤਾਇਨਾਤ ਕੀਤੀਆਂ ਜਾਣ। ਇਸ ਮੌਕੇ ਤਹਿਸੀਲਦਾਰ ਸ੍ਰੀ ਭੁਪਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button